ਮਲੇਰਕੋਟਲੇ ਦਾ ਜ਼ਿਲ੍ਹੇ ਵਜੋਂ ਰਸਮੀ ਉਦਘਾਟਨ ਸਮਾਰੋਹ ਸੱਤ ਜੂਨ ਨੂੰ  

Advertisement
Spread information

ਮੇਰੇ ਲਈ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਮੈਂ ਨਵੇਂ ਬਣੇ ਜ਼ਿਲ੍ਹੇ ਦੀ ਪਹਿਲੀ ਡਿਪਟੀ ਕਮਿਸ਼ਨਰ ਬਣੀ – ਅੰਮ੍ਰਿਤ ਕੌਰ ਗਿੱਲ  

ਹਰਪ੍ਰੀਤ ਕੌਰ ਬਬਲੀ,   ਮਲੇਰਕੋਟਲਾ/ਸੰਗਰੂਰ : 5 ਜੂਨ  2021

ਪੰਜਾਬ ਦੇ ਨਵੇਂ ਬਣੇ 23ਵੇਂ ਜ਼ਿਲੇ ਮਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਆਈ.ਏ.ਐਸ ਨੇ ਕਿਹਾ ਕਿ ਮਲੇਰਕੋਟਲਾ ਨੂੰ ਜ਼ਿਲਾ ਬਣਾਉਣ ਦੇ ਕੀਤੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਜੂਨ ਨੂੰ ਮਲੇਰਕੋਟਲਾ ਦਾ ਜ਼ਿਲੇ ਵਜੋਂ ਰਸਮੀ ਉਦਘਾਟਨੀ ਸਮਾਰੋਹ ਹੁਣ 7 ਜੂਨ 2021 ਨੂੰ ਹੋਵੇਗਾ । ਉਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸਮੇਤ ਮਲੇਰੋਕਟਲੇ ਦਾ ਸਮੁੱਚਾ ਜ਼ਿਲਾ ਪ੍ਰਸ਼ਾਸਨ ਨਵੇਂ ਸਿਰੇ ਤੋਂ ਤਾਇਨਾਤ ਕੀਤਾ ਜਾ ਰਿਹਾ ਹੈ, ਜਿਸ ਕਰਕੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਇਹ ਪ੍ਰੋਗਰਾਮ ਅੱਗੇ ਪਾਇਆ ਜਾ ਰਿਹਾ ਹੈ ।

Advertisement

ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਨਵੇਂ ਬਣੇ ਜ਼ਿਲ੍ਹੇ ਦੀ ਜ਼ਿੰਮੇਵਾਰੀ ਨੂੰ ਉਹ ਗੰਭੀਰਤਾ ਨਾਲ ਨਿਭਾਉਣਗੇ । ਉਨ੍ਹਾਂ ਕਿਹਾ ਕਿ ਮੇਰੇ ਲਈ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਮੈਂ ਨਵੇਂ ਬਣੇ ਜ਼ਿਲ੍ਹੇ ਦੀ ਪਹਿਲੀ ਡਿਪਟੀ ਕਮਿਸ਼ਨਰ ਬਣੀ ਹਾਂ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ  ਨਿਭਾਉਂਦੇ ਹੋਏ ਮੈਂ ਲੋਕਾਂ ਦੀ ਸੇਵਾ ਸੇਵਾ ਅਤੇ ਆਪਣਾ ਫਰਜ਼ ਅਦਾ ਕਰਾਂਗੀ   ।
Advertisement
Advertisement
Advertisement
Advertisement
Advertisement
error: Content is protected !!