ਲੁਧਿਆਣਾ ਜਵੈਲਰਜ਼ ਐਸੋਸੀਏਸ਼ਨ ਨੇ ਆਪਣੇ 45 ਸਾਲ ਤੋਂ ਘੱਟ ਉਮਰ ਦੇ ਕਾਮਿਆਂ ਅਤੇ ਖਪਤਕਾਰਾਂ ਲਈ ਵੈਕਸੀਨ ਕੀਤੀ ਸਪਾਂਸਰ

Advertisement
Spread information

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਕਲੱਬ ਵਿਖੇ ਟੀਕਾਕਰਨ ਕੈਂਪ ਦੀ ਸ਼ੁਰੂਆਤ, ਹੋਰਨਾਂ ਐਸੋਸੀਏਸ਼ਨਾਂ ਨੂੰ ਵੀ ਵੈਕਸੀਨ ਦਾਨ ਕਰਨ ਦੀ ਕੀਤੀ ਅਪੀਲ

ਦਵਿੰਦਰ ਡੀ ਕੇ  , ਲੁਧਿਆਣਾ, 5 ਜੂਨ 2021

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਲੁਧਿਆਣਾ ਜਵੈਲਰਜ਼ ਐਸੋਸੀਏਸ਼ਨ ਨੇ ਸ਼ਨੀਵਾਰ ਨੂੰ ਆਪਣੇ ਮੈਂਬਰਾਂ, ਵਰਕਰਾਂ ਅਤੇ ਖਪਤਕਾਰਾਂ ਲਈ ਵੈਕਸੀਨ ਸਪਾਂਸਰ ਕੀਤੀ ਅਤੇ ਸਥਾਨਕ ਸਤਲੁਜ ਕਲੱਬ ਵਿਖੇ ਟੀਕਾਕਰਨ ਕੈਂਪ ਵੀ ਲਗਾਇਆ।

Advertisement

        18 ਤੋਂ 44 ਸਾਲ ਦੇ ਵਿਅਕਤੀਆਂ ਲਈ ਟੀਕਾਕਰਨ ਕੈਂਪ ਦੀ ਸ਼ੁਰੂਆਤ ਕਰਦਿਆਂ ਵਿਧਾਨ ਸਭਾ ਮੈਂਬਰ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਜਵੈਲਰ ਐਸੋਸੀਏਸ਼ਨ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਹੋਰ ਵਪਾਰਕ ਸੰਸਥਾਵਾਂ ਅਤੇ ਲੋਕਾਂ ਨੂੰ ਵੀ ਇਸ ਉਮਰ ਵਰਗ ਦੇ ਲੋੜਵੰਦ ਲੋਕਾਂ ਲਈ ਵੈਕਸੀਨ ਦਾਨ ਕਰਨ ਦੀ ਪ੍ਰੇਰਨਾ ਮਿਲੇਗੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੀ ਮੌਜੂਦ ਸਨ।

     ਬਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪਹਿਲਾਂ ਹੀ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ 45 ਸਾਲ ਤੋਂ ਘੱਟ ਉਮਰ ਦੇ ਲੋੜਵੰਦ ਲੋਕਾਂ ਲਈ ਵੈਕਸੀਨ ਸਪਾਂਸਰ ਕਰ ਕੇ ਉਨ੍ਹਾਂ ਦਾ ਸਾਥ ਦਿੱਤਾ ਜਾਵੇ, ਜੋ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਕੋਵਿਡ 19 ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਏਗਾ ।

ਉਨ੍ਹਾਂ ਕਿਹਾ ਕਿ ਇਹ ਮਨੁੱਖਤਾ ਦੀ ਇਕ ਮਹਾਨ ਅਤੇ ਬੇਮਿਸਾਲ ਸੇਵਾ ਹੈ। ਉਨ੍ਹਾਂ ਹੋਰਨਾਂ ਮਾਰਕਿਟ, ਹੋਟਲ ਮਾਲਕਾਂ, ਰੈਸਟੋਰੈਂਟਾਂ, ਗਾਰਮੈਂਟ ਐਸੋਸੀਏਸ਼ਨਾਂ ਨੂੰ ਵੀ ਆਪਣੇ 18 ਤੋਂ 44 ਸਾਲ ਦੇ ਮੈਂਬਰਾਂ ਅਤੇ ਵਰਕਰਾਂ ਲਈ ਵੈਕਸੀਨ ਸਪਾਂਸਰ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।

Advertisement
Advertisement
Advertisement
Advertisement
Advertisement
error: Content is protected !!