ਸਰਕਾਰੀ ਸਕੂਲਾਂ ਵੱਲੋਂਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਨਲਾਈਨ ਸਮਾਗਮਾਂ ਜਰੀਏ ਵਾਤਾਵਰਨ ਦੀ ਸੰਭਾਲ ਦਾ ਹੋਕਾ

Advertisement
Spread information

ਚਾਰਟ ਮੇਕਿੰਗ, ਭਾਸ਼ਣ ਮੁਕਾਬਲੇ,ਸਲੋਗਨ ਲਿਖਣ, ਰੁੱਖ ਲਗਾਉਣ ਅਤੇ ਰੁੱਖਾਂ ਦੀ ਸੰਭਾਲ ਗਤੀਵਿਧੀਆਂ ਜਰੀਏ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕ ਕੀਤਾ

ਰਘਵੀਰ ਹੈਪੀ  , ਬਰਨਾਲਾ, 5 ਜੂਨ  2021    
                                                    ਜਿਲ੍ਹੇ ਦੇ ਸਰਕਾਰੀ ਸਕੂਲਾਂ ਵੱਲੋਂ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਮੌਕੇ ਆਨਲਾਈਨ ਗਤੀਵਿਧੀਆਂ ਜਰੀਏ ।ਵਿਦਿਆਰਥੀਆਂ ਨੂੰ ਵਾਤਾਵਰਨ ਵਿਗਾੜ ਬਾਰੇ ਸੁਚੇਤ ਕਰਦਿਆਂ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕੀਤਾ ਗਿਆ।ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ,ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਸਿੱਖਿਆ ਦਾ ਮਨੋਰਥ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਨਾਲ ਹੀ ਪੂਰਾ ਨਹੀਂ ਹੋ ਜਾਂਦਾ, ਸਗੋਂ ਸਿੱਖਿਆ ਦਾ ਮੰਤਵ ਤਾਂ ਵਿਦਿਆਰਥੀਆਂ ਨੂੰ ਜਿੰਮੇਵਾਰ ਨਾਗਰਿਕ ਵਜੋਂ ਤਿਆਰ ਕਰਨਾ ਹੈ।ਇਸੇ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਮੇਂ ‘ਤੇ  ਸਹਿ-ਵਿੱਦਿਅਕ ਗਤੀਵਿਧੀਆਂ ਜਰੀਏ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।
                ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਨੋਰਥ ਨਾਲ 5 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਏ ਜਾਣ ਵਾਲੇ “ਵਿਸ਼ਵ ਵਾਤਾਵਰਨ ਦਿਵਸ” ਮੌਕੇ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਆਨਲਾਈਨ ਤਰੀਕੇ ਚਾਰਟ ਮੇਕਿੰਗ, ਭਾਸ਼ਣ ਮੁਕਾਬਲੇ,ਸਲੋਗਨ ਲਿਖਣ, ਰੁੱਖ ਲਗਾਉਣ ਅਤੇ ਰੁੱਖਾਂ ਦੀ ਸੰਭਾਲ ਗਤੀਵਿਧੀਆਂ ਜਰੀਏ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕ ਕੀਤਾ ਗਿਆ।ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਾਤਾਵਰਨ ਵਿੱਚ ਪੈਦਾ ਹੋ ਰਹੇ ਵਿਗਾੜ,ਵਿਗਾੜ ਲਈ ਜਿੰਮੇਵਾਰ ਕਾਰਨ ਅਤੇ ਇਹਨਾਂ ਵਿਗਾੜਾਂ ਨਾਲ ਮਨੁੱਖੀ ਸਿਹਤ ‘ਤੇ ਪੈ ਰਹੇ ਮਾਰੂ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਾਤਾਵਰਨ ਦੀ ਸੰਭਾਲ ਵਿੱਚ ਆਪੋ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
             ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ,ਸਰਕਾਰੀ ਹਾਈ ਸਕੂਲ ਅਸਪਾਲ ਖੁਰਦ,ਸਰਕਾਰੀ ਹਾਈ ਸਕੂਲ ਧੂਰਕੋਟ, ਸਰਕਾਰੀ ਮਿਡਲ ਸਕੂਲ ਜੋਧਪੁਰ, ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਸਰਕਾਰੀ ਹਾਈ ਸਕੂਲ ਜੰਗੀਆਣਾ,ਸਰਕਾਰੀ ਹਾਈ ਸਕੂਲ ਕੁਤਬਾ,ਸਰਕਾਰੀ ਮਿਡਲ ਸਕੂਲ ਪੰਡੋਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ, ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ,ਸਰਕਾਰੀ ਮਿਡਲ ਸਕੂਲ ਰੂੜੇਕੇ ਖੁਰਦ,ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਗੋਬਿੰਦਪੁਰਾ,ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਫੱਤਾ, ਸਰਕਾਰੀ ਪ੍ਰਾਇਮਰੀ ਸਕੂਲ ਰੂੜੇਕੇ ਕਲਾਂਂ,ਸਰਕਾਰੀ ਪ੍ਰਾਇਮਰੀ ਸਕੂਲ ਜਲੂਰ,ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਲਕਾਨ ਅਤੇ ਸਰਕਾਰੀ
        ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਬਰਨਾਲਾ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਆਨਲਾਈਨ ਤਰੀਕੇ ਮਨਾਏ ਗਏ ਵਿਸ਼ਵ ਵਾਤਾਵਰਨ ਦਿਵਸ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕੀਤੀ ਗਈ।ਵਿਦਿਆਰਥੀਆਂ ਵੱਲੋਂ ਵਾਤਾਵਰਨ ਵਿਗਾੜ ਲਈ ਜਿੰਮੇਵਾਰ ਗਤੀਵਿਧੀਆਂ ਨੂੰ ਚਾਰਟ ਮੇਕਿੰਗ ਰਾਹੀਂ ਦਰਸਾਉਂਦਿਆਂ ਵਾਤਾਵਰਨ ਲਈ ਮਾਰੂ ਗਤੀਵਿਧੀਆਂ ਰੋਕਣ ਬਾਰੇ ਵੀ ਆਕਰਸ਼ਿਕ ਅਪੀਲਾਂ ਕੀਤੀਆਂ ਗਈਆਂ।ਇਸ ਮੌਕੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਦੀ ਸੰਭਾਲ ਵਿੱਚ ਰੁੱਖਾਂ ਦੇ ਯੋਗਦਾਨ ਦੀ ਗੱਲ ਕਰਦਿਆਂ ਨਵੇਂ ਰੁੱਖ ਲਗਾਉਣ ਦੇ ਨਾਲ ਨਾਲ ਪੁਰਾਣੇ ਰੁੱਖਾਂ ਦੀ ਸੰਭਾਲ ਬਾਰੇ ਵੀ ਗਤੀਵਿਧੀਆਂ ਕੀਤੀਆਂ ਗਈਆਂ।
Advertisement
Advertisement
Advertisement
Advertisement
Advertisement
error: Content is protected !!