ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਧਰਨਾ 154 ਦਿਨ ਵਿਚ ਸ਼ਾਮਲ
ਹਰਪ੍ਰੀਤ ਕੌਰ ਬਬਲੀ , ਸੰਗਰੂਰ , 6 ਜੂਨ 2021
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ 4 ਜਨਵਰੀ ਤੋਂ ਪੱਕੇ ਧਰਨੇ ਤੇ ਬੈਠੇ ਡੀ.ਸੀ. ਦਫਤਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਪੱਕਾ ਧਰਨਾ ਲਗਾਤਾਰ ਚੱਲ ਰਿਹਾ ਹੈ । ਦੂਜੇ ਪਾਸੇ ਸੁਰਿੰਦਰਪਾਲ ਗੁਰਦਾਸਪੁਰ ਲੀਲਾ ਭਵਨ ਵਿੱਚ ਸਥਿਤ ਬੀ.ਐਸ.ਅੈਨ.ਅੈਲ. ਟਾਵਰ ਦੇ ਉੱਪਰ ਲਗਾਤਾਰ 78 ਦਿਨਾਂ ਤੋਂ ਡਟਿਆ ਹੋਇਆ ਹੈ ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਜਦੋਂ 3 ਜੂਨ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ ਤਾਂ ਉਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ 8 ਜੂਨ ਨੂੰ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਪੈਨਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ ਜੇਕਰ ਮੀਟਿੰਗ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਹੱਲ ਜਾਂ ਮੀਟਿੰਗ ਨਾ ਹੋਣ ਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੜ 11 ਜੂਨ ਨੂੰ ਮੁੜ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ । ਜਿਸ ਦੌਰਾਨ ਜੋ ਵੀ ਨੁਕਸਾਨ ਹੋਵੇਗਾ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।
ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜੀਰਾ, ਪ੍ਰਗਟ ਮਾਨਸਾ, ਬਲਵਿੰਦਰ ਨਾਭਾ, ਮੰਗਲ ਮਾਨਸਾ, ਗੁਰਦੀਪ, ਲਾਡੀ, ਮਨੀ ਸੰਗਰੂਰ ਨੇ ਕਿਹਾ ਕਿ ਘਰ ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਤੋਂ ਜਦੋਂ ਗਰੀਬ ਮਜ਼ਦੂਰਾਂ ਕਿਸਾਨਾਂ ਦੇ ਬੱਚੇ ਜਦੋਂ ਰੁਜ਼ਗਾਰ ਲੈਣ ਲਈ ਪਟਿਆਲਾ ਜਾਂ ਸੰਗਰੂਰ ਰੋਸ ਪ੍ਰਦਰਸ਼ਨ ਕਰਦੇ ਹਨ ਤਾਂ ਪੁਲੀਸ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਡਾਂਗਾਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਜਦੋਂ ਕਿ ਬੇਰੁਜ਼ਗਾਰ ਨੌਜਵਾਨ ਪੜ੍ਹ ਲਿਖ ਕੇ ਵੀ ਸੜਕਾਂ ਤੇ ਰੁਲਣ ਲਈ ਮਜਬੂਰ ਹਨ । ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਵਿਧਾਇਕਾਂ ਦੇ ਮੁੰਡੇ ਕੁੜੀਆਂ ਨੂੰ ਤਰਸ ਦੇ ਆਧਾਰ ਤੇ ਤਹਿਸੀਲਦਾਰ ਡੀ ਐੱਸ ਪੀ ਬਿਨਾਂ ਕਿਸੇ ਭਰਤੀ ਤੋਂ ਸਿੱਧਾ ਭਰਤੀ ਕੀਤਾ ਜਾ ਰਿਹਾ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਯੋਗਤਾ ਰੱਖਣ ਵਾਲੇ ਨੌਜਵਾਨਾਂ ਨਾਲ ਧੋਖਾ ਕਰ ਰਹੇ ਹਨ ।