ਆਂਗਣਵਾੜੀ ਕੇਂਦਰਾਂ ਦੀਆਂ ਰੌਣਕਾਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਵਾਪਿਸ ਲਿਆਉਣ ਲਈ ਸਿੱਖਿਆ ਮੰਤਰੀ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ 83ਵੇ ਦਿਨ ਵੀ ਜਾਰੀ
ਹਰਪ੍ਰੀਤ ਕੌਰ ਬਬਲੀ , ਸੰਗਰੂਰ , 6 ਜੂਨ 2021
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਪੱਕਾ ਮੋਰਚਾ 83 ਦਿਨ ਵਿੱਚ ਸ਼ਾਮਿਲ ਹੋ ਗਿਆ ।ਅੱਜ ਦੇ ਧਰਨੇ ਵਿੱਚ ਬਲਾਕ ਭਵਾਨੀਗੜ੍ਹ ਸੈਕਟਰੀ ਦਲਜੀਤ ਕੌਰ ਦੀ ਅਗਵਾਈ ਵਿਚ ਇਕੱਠੇ ਹੋ ਕੇ ਵਰਕਰਾਂ ਹੈਲਪਰਾਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ । ਸਰਕਾਰ ਦੀਆਂ ਨੀਤੀਆਂ ਤੇ ਚਾਨਣਾ ਪਾਉਂਦੇ ਹੋਏ ਸੀਨੀਅਰ ਸੂਬਾ ਮੀਤ ਪ੍ਰਧਾਨ ਸਿੰਦਰ ਕੌਰ ਬੜ੍ਹੀ,ਬਲਾਕ ਲਹਿਰਾ ਦੇ ਉਪ ਪ੍ਰਧਾਨ ਰਜਵੰਤ ਕੌਰ ਸੂਬਾ ਸਕੱਤਰ ਮਨਦੀਪ ਕੁਮਾਰੀ ਨੇ ਕਿਹਾ ਕਿ ਕੇਂਦਰ ਤੋਂ ਵੀ ਪਹਿਲ ਕਦਮੀ ਕਰ ਪੰਜਾਬ ਸਰਕਾਰ ਨੇ 2017 ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਸੀ।ਜਿਸ ਨਾਲ ਆਈ.ਸੀ.ਡੀ.ਐਸ ਸਕੀਮ ਨੂੰ ਖਾਤਮੇ ਵੱਲ ਧੱਕਿਆ ਜਾ ਰਿਹਾ ਹੈ ।
ਉਨ੍ਹਾਂ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀਆਂ ਦੀਆਂ ਰੌਣਕਾਂ ਬਣਾਉਣ ਲਈ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ ਲਾਇਆ ਗਿਆ । ਕਿਉਂਕਿ ਪਿਛਲੇ ਤਿੰਨ ਸਾਲਾਂ ਤੋਂ ਸਾਂਝਾ ਫੈਸਲਾ 27/11/2017 ਨੂੰ ਹੋਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਨਿਚਲੇ ਪੱਧਰ ਤੇ ਲਾਗੂ ਨਹੀਂ ਕੀਤਾ ਗਿਆ । 15 ਅਕਤੂਬਰ ਦੀ ਯੂਨੀਅਨ ਨੁਮਾਇੰਦਿਆਂ ਅਤੇ ਸਿੱਖਿਆ ਮੰਤਰੀ ਵਿਚਾਲੇ ਹੋਈ ਬੈਠਕ ਵਿਚ ਹੱਲ ਦਾ ਭਰੋਸਾ ਦਿੱਤਾ ਗਿਆ ਸੀ ।ਪਰ ਪੰਜ ਮਹੀਨੇ ਬੀਤਨ ਦੇ ਬਾਅਦ ਵੀ ਜਿਉਂ ਦੇ ਤਿਉਂ ਹਨ ।ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਵਿੱਚ ਤਿੱਖਾ ਰੋਸ ਹੈ। 9 ਅਪ੍ਰੈਲ ਨੂੰ ਪੰਜਾਬ ਸਰਕਾਰ ਦੀ ਸ਼ਵ ਯਾਤਰਾ ਸੰਗਰੂਰ ਵਿਖੇ ਅਤੇ 14 ਅਪ੍ਰੈਲ ਅੰਬੇਦਕਰ ਜਯੰਤੀ ਨੂੰ ਅਧਿਕਾਰ ਦਿਵਸ ਰੂਪ ਵਿੱਚ ਦੀਨਾਨਗਰ ਮਨਾਇਆ ਜਾਆਵੇਗਾ । ਇਕ ਪੱਕਾ ਮੋਰਚਾ ਵਿਭਾਗੀਮੰਤਰੀ ਅਰੁਣਾ ਚੌਧਰੀ ਦੇ ਘਰ ਸਾਹਮਣੇ ਵੀ ਸ਼ੁਰੂ ਕੀਤਾ ਜਾਵੇ ਗਾ ।
ਵਰਕਰਾਂ ਹੈਲਪਰਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਯੂਨੀਅਨ ਮੰਗ ਕਰਦੀ ਹੈ ਕਿ 1/10/2018 ਨੂੰ ਲਾਗੂ ਕੇਂਦਰ ਸਰਕਾਰ ਦੁਆਰਾ ਵਧਾਏ ਮਾਨਭੱਤੇ ਵਿਚੋਂ 40% ਕਟੌਤੀ ਨੂੰ ਖਤਮ ਕਰਦੇ ਹੋਏ ਆਂਗਨਵਾੜੀ ਵਰਕਰ ਦੇ 600 ਮਿੰਨੀ ਵਰਕਰ 500 ਹੈਲਪਰ ਦੇ 300 ਰੁਪਏ ਤੁਰੰਤ ਬਕਾਏ ਸਮੇਤ ਲਾਗੂ ਕੀਤੇ ਜਾਣ, ਪ੍ਰੀ ਪ੍ਰਾਇਮਰੀ ਕਲਾਸਾਂ ਆਈਸੀਡੀਐੱਸ ਦਾ ਅਨਿੱਖੜਵਾਂ ਅੰਗ ਹਨ ਅਤੇ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰ ਦਾ ਸ਼ਿੰਗਾਰ ਹਨ ਇਸ ਲਈ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿਚ ਯਕੀਨੀ ਬਣਾਇਆ ਜਾਵੇ !
ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ,ਪਿਛਲੇ ਦੋ ਸਾਲਾਂ ਤੋਂ ਬਕਾਇਆ ਪਏ ਆਂਗਨਵਾੜੀ ਬਿਲਡਿੰਗਾਂ ਦੇ ਕਿਰਾਏ ਤੁਰੰਤ ਜਾਰੀ ਕੀਤੇ ਜਾਣ,ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਾਰਤੀ ਕੀਤੀ ਜਾਵੇ ਗੀ !ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਦੇ ਘਰ ਅੱਗੇ ਪੱਕਾ ਮੋਰਚਾ ਚਲੇਗਾ ।ਅੱਜ ਦੇ ਧਰਨੇ ਵਿੱਚ ਸ਼ਾਮਿਲ ਨਰਿੰਦਰ ਕੌਰ, ਕਰਮਜੀਤ ਕੌਰ, ਸੁਰੀਤਾ ਰਾਣੀ, ਸਰਨਦੀਪ ਕੌਰ ਬਲਜਿੰਦਰ ਕੌਰ |