ਸਰੀਰਕ ਅਤੇ ਮਾਨਸਿਕ ਫਿਟਨੈੱਸ ਲਈ ਕੀਤੀਆਂ ਜਾ ਰਹੀਆਂ ਨੇ ਗਤੀਵਿਧੀਆਂ
ਪਰਦੀਪ ਕਸਬਾ , ਬਰਨਾਲਾ, 6 ਜੂਨ 2021
ਸਰਕਾਰੀ ਸਕੂਲਾਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਵੈ ਇੱਛਾ ਨਾਲ ਲਗਾਏ ਜਾ ਰਹੇ ਆਨਲਾਈਨ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆ ਰਹੀ ਹੈ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਪ੍ਰੇਰਨਾ ਸਦਕਾ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਸਵੈ ਇੱਛਾ ਨਾਲ ਆਨਲਾਈਨ ਸਮਰ ਕੈਂਪ ਲਗਾਏ ਜਾ ਰਹੇ ਹਨ।ਸਮਰ ਕੈਂਪਾਂ ਦੇ ਮਹੱਤਵ ਬਾਰੇ ਦੱਸਦਿਆਂ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਰਾਬਤੇ ਦੀ ਲਗਾਤਾਰਤਾ ਖਾਸ ਕਰਕੇ ਮਹਾਂਮਾਰੀ ਦੇ ਸਮੇਂ ਦੌਰਾਨ ਸਮਰ ਕੈਂਪ ਸਮੇਂ ਦੀ ਮੁੱਖ ਜਰੂਰਤ ਹੈ।ਉਹਨਾਂ ਦੱਸਿਆ ਕਿ ਸਵੈ ਇੱਛਾ ਨਾਲ ਲਗਾਏ ਜਾ ਰਹੇ ਸਮਰ ਕੈਂਪ ਦੇ ਦਿਨਾਂ ਦੀ ਗਿਣਤੀ ਅਤੇ ਸਮਾਂ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਆਪਣੇ ਪੱਧਰ ‘ਤੇ ਹੀ ਨਿਸ਼ਚਤ ਕੀਤਾ ਜਾਂਦਾ ਹੈ।ਇਹਨਾਂ ਆਨਲਾਈਨ ਕੈਂਪਾਂ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ, ਕਵਿਤਾ/ ਗੀਤ ਗਾਇਨ,ਸੁੁੰਦਰ ਲਿਖਾਈ,ਪੇਂਟਿੰਗ, ਮਿੱਟੀ ਤੋਂ ਮੂਰਤੀਆਂ/ਆਕ੍ਰਿਤੀਆਂ ਬਣਾਉਣ, ਲੜਕੀਆਂ ਵੱਲੋਂ ਮਹਿੰਦੀ ਲਗਾਉਣ,ਲੜਕਿਆਂ ਵੱਲੋਂਂ ਦਸਤਾਰ ਸਜਾਉਣ,ਸਰੀਰਕ ਫਿਟਨੈੱਸ ਵਜੋਂ ਯੋਗ ਅਤੇ ਰੱਸੀ ਟੱਪਣ ਆਦਿ ਕ੍ਰਿਆਵਾਂ ਕੀਤੀਆਂ ਜਾ ਰਹੀਆਂ ਹਨ।ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਸਮੇਂ ਸਮੇਂ ‘ਤੇ ਜਿਲ੍ਹਾ ਅਤੇ ਸਟੇਟ ਪੱਧਰ ਦੇ ਅਧਿਕਾਰੀਆਂ ਸਮੇਤ ਗੁਣਾਤਮਕ ਸੁਧਾਰਾਂ ਲਈ ਕੰਮ ਕਰਦੀਆਂ ਟੀਮਾਂ ਵੱਲੋਂ ਵੀ ਆਨਲਾਈਨ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਜਾਂਦੀ ਹੈ।
ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਜਿੱਥੇ ਬਾਲ ਮਨਾਂ ਅੰਦਰ ਛੁਪੀਆਂ ਕੋਮਲ ਕਲਾਵਾਂ ਦੇ ਉਭਾਰ ਅਤੇ ਨਿਖਾਰ ਦਾ ਅਵਸਰ ਬਣ ਰਹੀਆਂ ਹਨ,ਉੱਥੇ ਹੀ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਵੀ ਸਬੱਬ ਬਣ ਰਹੀਆਂ ਹਨ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਸਮਰ ਕੈਂਪਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਬਪੱਖੀ ਵਿਕਾਸ ਵਿੱਚ ਮੱਦਦਗਾਰ ਸਿੱਧ ਹੋਣਗੀਆਂ।ਕੈਂਪਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੇ ਪਾਲਣ ਅਤੇ ਸਾਵਧਾਨੀਆਂ ਦੇ ਇਸਤੇਮਾਲ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ,ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ,ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ, ਸਰਕਾਰੀ ਮਿਡਲ ਸਕੂਲ ਭੂਰੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ,ਸਰਕਾਰੀ ਹਾਈ ਸਕੂਲ ਗੁਰਮ,ਸਰਕਾਰੀ ਪ੍ਰਾਇਮਰੀ ਸਕੂਲ ਮਾਂਗੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਖੁਰਦ,ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਗੋਬਿੰਦਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ,ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਸੋਹੀਆਂ,ਲਾਲਾ ਬਾਲਕ ਰਾਮ ਸਰਕਾਰੀ ਪ੍ਰਾਇਮਰੀ ਸਕੂਲ ਭਦੌੜ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਹਿਜੜਾ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਦਿਆਂ ਲਗਾਏ ਆਨਲਾਈਨ ਸਮਰ ਕੈਂਪਾਂ ‘ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਅਤੇ ਚਾਅ ਨਾਲ ਸ਼ਿਰਕਤ ਕੀਤੀ ਗਈ।ਸਕੂਲ ਮੁਖੀਆਂ ਨੇ ਦੱਸਿਆ ਕਿ ਸਮਰ ਕੈਂਪ ਉਪਰਾਲੇ ਦੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਵੱਲੋਂ ਖੂਬ ਪ੍ਰਸੰਸਾ ਕੀਤੀ ਜਾ ਰਹੀ ਹੈ।