ਸ੍ਰੀ ਗੁਰੂ ਤੇਗ ਬਹਾਦਰ ਜੀ ਦੇ  400ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ  ਮੁਕਾਬਲਾ ਕਰਵਾਇਆ

Advertisement
Spread information

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ  ਵਿਚਾਰਾਂ ਦੀ ਮੌਜੂਦਾ ਸਮੇਂ ਵਿਚ ਅਹਿਮ ਸਾਰਥਿਕਤਾ – ਮਹਿੰਦਰ ਕੌਰ    

ਹਰਪ੍ਰੀਤ ਕੌਰ ਬਬਲੀ  , ਸੰਗਰੂਰ, 6 ਜੂਨ 2021

       ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ  ਸਕੂਲ ਬਖੋਪੀਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ   ਕਵਿਤਾ  ਉਚਾਰਨ  ਮੁਕਾਬਲਾ ਕਰਵਾਇਆ ਗਿਆ। ਇਸ ਕਵਿਤਾ ਉਚਾਰਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ।  ਇਹ ਜਾਣਕਾਰੀ ਸਕੂਲ ਇੰਚਾਰਜ ਸ੍ਰੀਮਤੀ ਮਹਿੰਦਰਪਾਲ ਕੌਰ ਨੇ ਦਿੱਤੀ।

Advertisement

      ਸ੍ਰੀਮਤੀ ਮਹਿੰਦਰਪਾਲ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਕੁਰਬਾਨੀ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਨਾ ਲੈ ਕੇ ਆਪਣੀ ਜ਼ਿੰਦਗੀ ‘ਚ ਅਮਲੀ ਰੂਪ ਵਿੱਚ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਜਿੱਥੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਮਦਦ ਕਰਦੇ ਹਨ ਉੱਥੇ ਹੀ ਉਨ੍ਹਾਂ ਨੂੰ ਇਤਿਹਾਸ ਨਾਲ ਵੀ ਜੋੜਦੇ ਹਨ ।

      ਉਨ੍ਹਾਂ ਦੱਸਿਆ ਕਿ ਇਸ ਕਵਿਤਾ ਉਚਾਰਨ  ਮੁਕਾਬਲੇ ਵਿੱਚ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਬਾਰੇ ਜਾਣਕਾਰੀ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ  ਸਾਂਝੀ ਕੀਤੀ ਗਈ।

      ਉਨ੍ਹਾਂ ਦੱਸਿਆ ਕਿ  ਕਵਿਤਾ ਉਚਾਰਨ  ਮੁਕਾਬਲੇ ਵਿੱਚ ਸੈਕੰਡਰੀ  ਪੱਧਰ ‘ਤੇ ਅਲਕਾ ਰਾਣੀ ਜਮਾਤ ਨੌਵੀਂ ਨੇ ਪਹਿਲਾ , ਹਰਸ਼ਦੀਪ ਗਿੱਲ ਜਮਾਤ ਨੌਵੀਂ ਨੇ ਦੂਜਾ ਅਤੇ ਪੂਨਮ ਰਾਣੀ ਜਮਾਤ ਦਸਵੀਂ  ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਸਕੂਲ ਐਕਟੀਵਿਟੀ ਇੰਚਾਰਜ ਮੈਡਮ ਕਿਰਨਜੀਤ  ਕੌਰ ਵੀ ਹਾਜ਼ਰ ਸਨ । 

Advertisement
Advertisement
Advertisement
Advertisement
Advertisement
error: Content is protected !!