ਐੱਸ ਡੀ ਓ ਮਹਿਲ ਕਲਾਂ ਨੂੰ ਸੌਪਿਆਂ ਮੰਗ ਪੱਤਰ ,ਕਿਹਾ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਤਿੱਖਾ ਹੋਵੇਗਾ ਸੰਘਰਸ਼
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 08 ਜੂਨ 2021
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜਡ਼ਾ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪਿੰਡ ਸਹਿਜੜਾ ਵਿਖੇ ਪਾਵਰਕਾਮ ਵੱਲੋਂ ਘਰੇਲੂ ਖਪਤਕਾਰਾਂ ਨੂੰ ਦਿੱਤੀ ਜਾ ਰਹੀ 24 ਘੰਟੇ ਬਿਜਲੀ ਸਪਲਾਈ ਵਿੱਚ ਰਾਤ ਸਮੇਂ ਲਗਾਏ ਜਾ ਰਹੇ ਪਾਵਰ ਕੱਟਾਂ ਦੇ ਵਿਰੋਧ ਵਿੱਚ ਅਤੇ ਖੇਤੀਬਾੜੀ ਸੈਕਟਰਾਂ ਨੂੰ ਘੱਟੋ ਘੱਟ 10 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਨੂੰ ਲੈ ਕੇ ਸਬ ਡਿਵੀਜ਼ਨ ਗਰਿੱਡ ਕਸਬਾ ਮਹਿਲ ਕਲਾਂ ਅੱਗੇ ਰੋਸ ਪ੍ਰਦਰਸ਼ਨ ਕਰਨ
ਉਪਰੰਤ ਸਬ ਡਿਵੀਜ਼ਨ ਗਰਿੱਡ ਮਹਿਲ ਕਲਾਂ ਦੇ ਐਸਡੀਓ ਜਸਦੇਵ ਸਿੰਘ ਨੂੰ ਆਪਣਾ ਇੱਕ ਮੰਗ ਪੱਤਰ ਭੇਟ ਕਰਦਿਆਂ ਤੁਰੰਤ ਬਿਜਲੀ ਸਪਲਾਈ ਵਿੱਚ ਸੁਧਾਰ ਲਿਆ ਕੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਮੀਤ ਪ੍ਰਧਾਨ ਕਰਨੈਲ ਸਿੰਘ, ਬਲਾਕ ਪ੍ਰਧਾਨ ਜਸਪਾਲ ਸਿੰਘ ਸਹਿਜੜਾ ਬੁਲਾਰੇ ਮਨਜੀਤ ਸਿੰਘ ਸਹਿਜੜਾ, ਇਕਾਈ ਪ੍ਰਧਾਨ ਕੁਲਦੀਪ ਸਿੰਘ ਬਾਜਵਾ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ।
ਪਰ ਦੂਜੇ ਪਾਸੇ ਰਾਤ ਸਮੇਂ ਘਰੇਲੂ 24 ਘੰਟੇ ਲੋਕਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਰਾਤ ਸਮੇਂ ਪਾਵਰ ਕੱਟ ਲਗਾਉਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਹਰ ਰੋਜ਼ ਮੱਛਰ ਅਤੇ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ ਰਾਤ ਨੂੰ ਬੈਠ ਕੇ ਸਮਾਂ ਲੰਘਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬਿਜਲੀ ਸਪਲਾਈ ਵਿਚ ਸੁਧਾਰ ਨਾ ਲਿਆਂਦਾ ਤੋਂ ਜਥੇਬੰਦੀ ਖਪਤਕਾਰਾਂ ਨੂੰ ਨਾਲ ਕਿਹਾ ਕੇ ਇੱਕ ਪਾਸੇ ਤਾਂ ਪੰਜਾਬ ਸਰਕਾਰ ਤੇ ਖੇਤੀਬਾੜੀ ਮਾਹਰਾਂ ਦੀ ਟੀਮਾਂ ਵੱਲੋਂ ਪਿੰਡਾਂ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਤ ਕਰਕੇ ਵਧੇਰੇ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ।
ਪਰ ਇਸਦੇ ਉਲਟ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਜਿਣਸਾਂ ਦੇ ਲਾਹੇਵੰਦ ਭਾਅ ਨਾ ਦੇਣ ਕਾਰਨ ਕਿਸਾਨਾਂ ਦੇ ਖੇਤੀਬਾੜੀ ਦੇ ਧੰਦੇ ਲਗਾਤਾਰ ਤਬਾਹ ਹੁੰਦੇ ਜਾ ਰਹੇ ਹਨ ।ਜਿਸ ਕਰਕੇ ਕਿਸਾਨ ਆਪਣੇ ਸਿਰ ਚੜ੍ਹੇ ਕਾਰਜਾਂ ਨੂੰ ਦੇਖਦਿਆਂ ਲਗਾਤਾਰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਪਰ ਕੇਂਦਰ ਤੇ ਰਾਜ ਸਰਕਾਰਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਨੂੰ ਰੋਕਣ ਲਈ ਹਰ ਫਰੰਟ ਤੇ ਬੁਰੀ ਤਰ੍ਹਾਂ ਫੇਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਅੱਜ ਸਰਕਾਰ ਅਤੇ ਖੇਤੀਬਾੜੀ ਮਾਹਰਾਂ ਅਨੁਸਾਰ ਝੋਨੇ ਦੀ ਲਵਾਈ ਦੇ ਸੀਜਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ । ਪਰ ਰਾਜ ਸਰਕਾਰ ਤੇ ਪਾਵਰਕਾਮ ਨੂੰ ਖੇਤੀਬਾੜੀ ਸੈਕਟਰਾਂ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਅੱਗੇ ਆਵੇ, ਉੱਥੇ ਘਰੇਲੂ ਖਪਤਕਾਰਾਂ ਨੂੰ ਦਿੱਤੀ ਜਾਣ ਵਾਲੀ 24 ਘੰਟੇ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ । ਇਸ ਮੌਕੇ ਜਥੇਬੰਦੀ ਦੇ ਆਗੂਆਂ ਵੱਲੋਂ ਪਾਵਰਕਾਮ ਸਬ ਡਵੀਜ਼ਨ ਮਹਿਲ ਕਲਾਂ ਦੇ ਐਸਡੀਓ ਜਸਦੇਵ ਸਿੰਘ ਨੂੰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਜੋ ਮੰਗਾਂ ਸਾਡੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਹਨ । ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਬਾਕੀ ਮੰਗ ਪੱਤਰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਰੇਸ਼ਮ ਸਿੰਘ, ਨਿਰਮਲ ਸਿੰਘ ਸਹੌਰ ,ਗੁਰਪ੍ਰੀਤ ਸਿੰਘ ਕਲਾਲਮਾਜਰਾ ਜਗਤਾਰ ਸਿੰਘ ਕਲਾਲ ਮਾਜਰਾ ਤੋਂ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਆਗੂ ਵਰਕਰ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ,।
Advertisement