ਡੀ.ਸੀ. ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮ. ਵੱਲੋਂ ਕੀਤੀ ਗਈ ਜਾਂਚ
ਬੀ ਟੀ ਐੱਨ , ਬਸੀ ਪਠਾਣਾਂ, 08 ਜੂਨ 2021
ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਇਹ ਗੱਲ ਸਾਹਮਣੇ ਆਈ ਸੀ ਕਿ ਮਾਰਕਫੈਡ ਦੇ ਅਧਿਕਾਰੀਆਂ ‘ਤੇ ਕੁਝ ਆੜ੍ਹਤੀਆਂ ਵੱਲੋਂ ਰਿ਼ਸਵਤ ਮੰਗਣ ਦੇੇ ਦੋਸ਼ ਲਾਏ ਗਏ ਸਨ। ਸ਼ਨੀਵਾਰ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਐਸ.ਡੀ.ਐਮ. ਬਸੀ ਪਠਾਣਾਂ ਨੂੰ ਉਸ ਦਿਨ ਇਸ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਡੀ.ਐਮ. ਬਸੀ ਪਠਾਣਾਂ ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਆੜ੍ਹਤੀਆਂ ਵੱਲੋਂ ਅਧਿਕਾਰੀਆਂ ਉਤੇ ਲਾਏ ਦੋਸ਼ ਬੇਬੁਨਿਆਦ ਹਨ ਤੇ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਲੋਕਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ।