ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ 13604 ਵਿਅਕਤੀ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ-ਡਿਪਟੀ ਕਮਿਸ਼ਨਰ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 8 ਜੂਨ: 2021
ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਦੇ ਨਵੇਂ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਜੋ ਕਿ ਇਕ ਚੰਗਾ ਸੰਕੇਤ ਹੈ, ਪਰੰਤੂ ਫਿਰ ਵੀ ਲੋਕਾਂ ਨੰੂ ਮਹਾਂਮਾਰੀ ਦੀ ਸਾਵਧਾਨੀਆਂ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕੀਤਾ।
ਸ਼੍ਰੀ ਰਾਮਵੀਰ ਨੇ ਕਿਹਾ ਜ਼ਿਲ੍ਹੇ ਅੰਦਰ ਹੁਣ ਤੱਕ 4 ਲੱਖ 60 ਹਜ਼ਾਰ 572 ਵਿਅਕਤੀਆਂ ਦੇ ਨਮੂਨੇ ਲਏ ਗਏ ਜਿਨ੍ਹਾਂ ਵਿਚੋਂ 4 ਲੱਖ 45 ਹਜ਼ਾਰ 452 ਵਿਅਕਤੀ ਦੀ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚੋਂ 13604 ਵਿਅਕਤੀਆਂ ਨੇ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ ਕਰੋਨਾਵਾਇਰਸ ਤੇ ਫਤਹਿ ਹਾਸਿਲ ਵਾਲੇ ਲੋਕਾਂ ਦਾ ਠੀਕ ਹੋਣਾ ਜ਼ਿਲ੍ਹੇ ਲਈ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਅੰਦਰ 146 ਵਿਅਕਤੀਆਂ ਨੇ ਕਰੋਨਾ ਨੂੰ ਹਰਾਇਆ, ਜਿਸਦੇ ਵਿੱਚ 130 ਵਿਅਕਤੀ ਘਰ ਇਕਾਂਤਵਾਸ ਤੋਂ, 15 ਸਿਵਲ ਹਸਪਤਾਲ ਸੰਗਰੂਰ ਅਤੇ ਇਕ ਵਿਅਕਤੀ ਡੀ.ਐਮ.ਸੀਂ ਹਸਪਤਾਲ ਤੋਂ ਸਿਹਤਯਾਬ ਹੋਇਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਕੁੱਲ 717 ਐਕਟਿਵ ਮਾਮਲੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ 3231 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਐਲ 2 ਸੁਵਿਧਾ ਵਾਲੇ ਕੁੱਲ 318 ਬੈਡ ਹਨ, ਜਿਨ੍ਹਾਂ ਵਿਚੋਂ 253 ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 4 ਮੀਟਰਕ ਟਨ ਆਕਸੀਜਨ ਵੀ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅੱਜ 843 ਵਿਅਕਤੀਆਂ ਨੇ ਕੋਵਿਡ ਵੈਕਸੀਨ ਲਗਵਾਈ, ਜਿਸ ਵਿਚੋਂ 800 ਵਿਅਕਤੀਆਂ ਨੇ ਪਹਿਲੀ ਡੋਜ਼ ਤੇ 43 ਵਿਅਕਤੀਆਂ ਨੇ ਵੈਕਸੀਨ ਦੀ ਦੂਜੀ ਡੋਜ਼ ਲਗਵਾਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਕੋਵਿਡ 19 ਦੇ ਮਾਮਲਿਆਂ ਵਿਚ ਕਮੀ ਜ਼ਰੂਰ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਅਜੇ ਵੀ ਜ਼ਰੂਰੀ ਹੈ।