ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਸੰਧੂ ਪੱਤੀ ਬਰਨਾਲਾ ਦੀ ਚੋਣ

Advertisement
Spread information

ਗੁਰਮੀਤ ਸਿੰਘ ਪ੍ਰਧਾਨ ਅਤੇ ਸਿੰਘ ਰੇਸ਼ਮ ਜਨਰਲ ਸਕੱਤਰ ਅਤੇ ਸਤਨਾਮ ਸਿੰਘ ਖਜਾਨਚੀ ਚੁਣੇ ਗਏ

ਪਰਦੀਪ ਕਸਬਾ  , ਬਰਨਾਲਾ 10 ਜੂਨ 2021

            ਜਿਉਂ ਜਿਉਂ ਮੋਦੀ ਹਕੂਮਤ ਖਿਲ਼ਾਫ ਸਾਂਝਾ ਕਿਸਾਨ ਅੰਦੋਲਨ ਲੰਬਾ ਹੁੰਦਾ ਜਾ ਰਿਹਾ ਹੈ। ਤਿਉਂ ਤਿਉਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਜਨ ਅਧਾਰ ਲਗਾਤਾਰ ਵਧ ਰਿਹਾ ਹੈ। ਜਿਸ ਦੀ ਕੜੀ ਵਜੋਂ ਅੱਜ ਪਿੰਡ ਇਕਾਈ ਸੰਧੂ ਪੱਤੀ ਬਰਨਾਲਾ ਦੀ ਨਵੀਂ ਇਕਾਈ ਦੀ ਚੋਣ ਵਿੱਚ ਗੁਰਮੀਤ ਸਿੰਘ ਪ੍ਰਧਾਨ ਅਤੇ ਰੇਸ਼ਮ ਸਿੰਘ ਜਨਰਲ ਸਕੱਤਰ ਅਤੇ ਸਤਨਾਮ ਸਿੰਘ ਖਜਾਨਚੀ ਚੁਣੇ ਗਏ।ਇਸ ਸਮੇਂ ਇਕੱਤਰ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਕਿਸਾਨੀ ਕਿੱਤੇ ਨੂੰ ਉਜਾੜਣ ਲਈ ਮੋਦੀ ਹਕੂਮਤ ਵੱਲੋਂ ਤਿੰਨ ਬਿਲ ਲਿਆਂਦੇ ਗਏ ਹਨ।ਇਨ੍ਹਾਂ ਬਿਲਾਂ ਨੂੰ ਲਿਆਉਣ ਪਿੱਛੇ ਕੌਮਾਂਤਰੀ ਲੁਟੇਰੀਆਂ ਸੰਸਥਾਵਾਂ ਵਿਸ਼ਵ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਫੰਡ ਅਤੇ ਸੰਸਾਰ ਬੈਂਕ ਦੀ ਸਾਜਿਸ਼ ਹੈ ।

Advertisement

         ਇਸੇ ਕਰਕੇ ਹੀ ਭਾਰਤੀ ਅਰਥਚਾਰੇ ਦੀ ਰੀੜ ਦੀ ਹੱਡੀ ਖੇਤੀ ਅਰਥਚਾਰੇ ਨੂੰ ਤਬਾਹ ਕਰਨ ਤੇ ਤੁਲੇ ਹੋਏ ਹਨ। ਇਹ ਕਾਨੂੰਨ ਉਸ ਸਮੇਂ ਮੋਦੀ ਸਰਕਾਰ ਲੈਕੇ ਆਈ ਜਦ ਸਮੁੱਚੀ ਭਾਰਤੀ ਵਸੋਂ ਕਰੋਨਾ ਦੀ ਦਹਿਸ਼ਤ ਪਾਕੇ ਘਰਾਂ ਅੰਦਰ ਕੈਦ ਕੀਤਾ ਹੋਇਆ ਸੀ। ਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਵਡੇਰੇ ਖਤਰੇ ਨੂੰ ਭਾਪਦਿਆਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠਿਆਂ ਕਰਕੇ ਸੰਘਰਸ਼ ਨੂੰ ਵਿਆਪਕ ਬਣਾਇਆ।ਹੁਣ ਇਹ ਮੁਲਕ ਪੱਧਰੀਆਂ 472 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੰਯੁਕਤ ਕਿਸਾਨ ਮੋਰਚਾ ਉੱਸਰ ਗਿਆ ਹੈ । ਇਸ ਮੋਰਚੇ ਨੇ ਦਿੱਲੀ ਨੂੰ ਚਾਰੇ ਪਾਸਿਆਂ ਤੋਂ ਛੇ ਮਹੀਨੇ ਤੋਂ ਵੀ ਵਧੇਰੇ ਸਮੇਂ ਤੋਂ ਘੇਰਕੇ ਵਕਤ ਪਾਇਆ ਹੋਇਆ ਹੈ। ਇਸ ਸੰਘਰਸ਼ ਵਿੱਚ ਬੀਕੇਯੂ ਏਕਤਾ ਡਕੌਂਦਾ ਦੀ ਅਗਵਾਈ ਹੇਠ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਕਾਫਲੇ ਸ਼ਾਮਿਲ ਹੋਕੇ ਸੰਘਰਸ਼ ਨੂੰ ਮਜਬੂਤੀ ਬਖਸ਼ ਰਹੇ ਹਨ।ਆਗੂਆਂ ਕਿਹਾ ਕਿ ਅੱਜ ਸਾਡੀ ਜਥੇਬੰਦੀ ਲਈ ਮਾਣ ਵਾਲੀ ਗੱਲ ਹੈ ਕਿ ਕਿਸਾਨ ਮਰਦ ਔਰਤਾਂ ਅਤੇ ਨੌਜਵਾਨ ਜਥੇਬੰਦ ਹੋਕੇ ਸੰਘਰਸ਼ ਦੇ ਰਣ ਤੱਤੇ ਮੈਦਾਨ ਵਿੱਚ ਜੂਝਣ ਲਈ ਅੱਗੇ ਆਏ ਹਨ।

             ਅਜਿਹਾ ਹੋਣ ਨਾਲ ਜਥੇਬੰਦੀ ਦੀ ਤਾਕਤ ਦੂਣ ਸਵਾਈ ਹੋਈ ਹੈ। ਅਜਿਹੀ ਜਥੇਬੰਦ ਹੋਕੇ ਵਧਦੀ ਤਾਕਤ ਹੀ ਕਿਸਾਨ/ਲੋਕਾਈ ਦੀ ਦੁਸ਼ਮਣ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਕਰੇਗੀ।ਕਿਸਾਨ ਕਾਫਲੇ ਕਾਲੇ ਕਾਨੂੰਨ ਰੱਦ ਕਰਵਾਕੇ ਨੂੰ ਹੀ ਦਿੱਲੀ ਦੇ ਬਾਰਡਰਾਂ ਤੋਂ ਵਾਪਸ ਮੁੜਨਗੇ।ਅੱਜ ਹੋਈ ਚੋਣ ਵਿੱਚ ਸੀ.ਮੀਤ ਪ੍ਰਧਾਨ ਵਜੋਂ ਸਰਬਜੀਤ ਸਿੰਘ, ਮੀਤ ਪ੍ਰਧਾਨ ਵਜੋਂ ਸੁਰਜੀਤ ਸਿੰਘ ਜਾਗਲ , ਮੰਗਲ ਸਿੰਘ, ਸਹਾਇਕ ਸਕੱਤਰ ਵਜੋਂ ਰਾਜਵੰਤ ਸਿੰਘ ਰਾਜਾ, ਅਤੇ ਪ੍ਰੈੱਸ ਸਕੱਤਰ ਵਜੋਂ ਗੁਰਚਰਨ ਸਿੰਘ ਜਵੰਧਾ ਨੂੰ ਜਿੰਮੇਵਾਰੀ ਸੌਂਪੀ ਗਈ ।

Advertisement
Advertisement
Advertisement
Advertisement
Advertisement
error: Content is protected !!