ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ ਕਰਵਾਏ ਆਨਲਾਇਨ ਕਵਿਤਾ ਮੁਕਾਬਲੇ
ਹਰਪ੍ਰੀਤ ਕੌਰ ਬਬਲੀ , ਦਿੜ੍ਹਬਾ/ਸੰਗਰੂਰ, 10 ਜੂਨ: 2021
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਸਿੱਖਿਆ ਅਫਸਰ ਮਲਕੀਤ ਸਿੰਘ ਖੋਸਾ ,ਉੱਪ ਜਿਲ੍ਹਾ ਸਿੱਖਿਆ ਅਫਸਰ ਹਰਜੀਤ ਕੁਮਾਰ ਸ਼ਰਮਾ , ਜਿਲ੍ਹਾ ਨੋਡਲ ਅਫਸਰ ਕਿਰਨ ਬਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਕੋਆਰਡੀਨੇਟਰ ਜਸਵੀਰ ਕੌਰ ਦੀ ਨਿਗਰਾਨੀ ਹੇਠ ਆਨਲਾਇਨ ਕਵਿਤਾ ਉਚਾਰਨ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿੜ੍ਹਬਾ ਵਿਖੇ ਕਰਵਾਏ ਗਏ ।ਇਹ ਜਾਣਕਾਰੀ ਸਕੂਲ ਦੇ ਪਿ੍ਰੰਸੀਪਲ ਸ. ਹਰਦੇਵ ਸਿੰਘ ਢਿੱਲੋਂ ਨੇ ਦਿੱਤੀ।
ਪਿ੍ਰੰਸੀਪਲ ਸ. ਹਰਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਨ੍ਹਾਂ ਆਨਲਾਇਨ ਕਵਿਤਾ ਮੁਕਾਬਲਿਆਂ ਵਿਚੋਂ ਹਾਈੇ ਵਰਗ 9ਵੀਂ ਤੋ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ।ਉਨ੍ਹਾਂ ਦੱਸਿਆ ਕਿ ਬੱਚੇ ਗੁਰੂ ਸਾਹਿਬ ਜੀ ਦੇ ਜੀਵਨ, ਫਲਸਫੇ, ਕੁਰਬਾਨੀ ਬਾਰੇ ਜਾਨਣ ਲਈ ਬਹੁਤ ਉਤਸੁਕਤਾ ਦਿਖਾ ਰਹੇ ਹਨ ।ਉਨ੍ਹਾਂ ਦੱਸਿਆ ਕਿ ਸਕੂਲ ਗਤੀਵਿਧੀ ਇੰਚਾਰਜ ਤਰਸੇਮ ਸਿੰਘ ਪੰਜਾਬੀ ਮਾਸਟਰ ਦੀ ਦੇਖ ਰੇਖ ਹੇਠ ਇਹ ਮੁਕਾਬਲੇ ਕਰਵਾਏ ਗਏ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਜਸ਼ਨਦੀਪ ਕੌਰ ਜਮਾਤ ਨੌਂਵੀਂ, ਦੂਜਾ ਸਥਾਨ ਖੁਸ਼ਪ੍ਰੀਤ ਕੌਰ ਜਮਾਤ ਨੌਂਵੀਂ ਅਤੇ ਤੀਸਰਾ ਸਥਾਨ ਗੁਰਪਿਆਰ ਸਿੰਘ ਜਮਾਤ ਨੌਂਵੀਂ ਨੇ ਹਾਸਲ ਕੀਤਾ । ਪਿ੍ਰੰਸੀਪਲ ਸ.ਹਰਦੇਵ ਸਿੰਘ ਢਿੱਲੋਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਇਹਨਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।