ਪੀ ਐਚ ਸੀ ਹਸਪਤਾਲ ਕਸਬਾ ਮਹਿਲ ਕਲਾਂ ਵਿਖੇ “ਐਂਟੀ ਮਲੇਰੀਆ ਕੈਂਪ” ਲਗਾ ਕੇ ਸਿਹਤ ਕਰਮੀਆਂ ਨੇ ਲੋਕਾਂ ਨੂੰ ਕੀਤਾ ਜਾਗਰੂਕ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 10 ਜੂਨ 2021
ਪੀ ਐਚ ਸੀ ਹਸਪਤਾਲ ਮਹਿਲ ਕਲਾਂ ਦੇ ਕਰਮਚਾਰੀਆਂ ਵੱਲੋਂ ਸਥਾਨਕ ਕਸਬੇ ਅੰਦਰ “ਐਂਟੀ ਮਲੇਰੀਆ ਕੈਂਪ” ਲਗਾਇਆ ਗਿਆ। ਜਿਸ ਵਿਚ ਲੋਕਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਸਬੀਰ ਸਿੰਘ ਧਾਲੀਵਾਲ, ਬੂਟਾ ਸਿੰਘ ਖ਼ਾਲਸਾ ਅਤੇ ਏਐਨਐਮ ਵਿਨੋਦ ਰਾਣੀ ਨੇ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁਣ ਸਮੇਤ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ ।ਇਸ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆਂ ਵਿਚ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ ਹੈ । ਛੱਪੜਾਂ ਚ ਖੜ੍ਹੇ ਪਾਣੀ ਵਿੱਚ ਹਫ਼ਤੇ ਵਿੱਚ ਇੱਕ ਵਾਰ ਕਾਲੇ ਤੇਲ ਦਾ ਛਿੜਕਾਅ ਜ਼ਰੂਰ ਕਰਨਾ ਚਾਹੀਦਾ ਹੈ । ਕੱਪੜੇ ਅਜਿਹੇ ਪਹਿਨੋ ਕੇ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਂ ਕਿ ਸਾਨੂੰ ਮੱਛਰ ਨਾ ਕੱਟੇ ।ਉਨ੍ਹਾਂ ਕਿਹਾ ਕਿ ਸਾਨੂੰ ਰਾਤ ਤੁਹਾਨੂੰ ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਤਾਂ ਜੋ ਆਪਾਂ ਇਸ ਬਿਮਾਰੀ ਤੋਂ ਬਚ ਸਕੀਏ । ਉਨ੍ਹਾਂ ਲੋਕਾਂ ਨੂੰ ਹੋਰ ਵਧੇਰੇ ਜਾਗਰੂਕ ਕਰਦੇ ਕਿਹਾ ਕਿ ਮਲੇਰੀਆ ਬੁਖਾਰ ਦੇ ਲੱਛਣ ਜਿਵੇਂ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ ,ਤੇਜ਼ ਬੁਖ਼ਾਰ ਦੇ ਨਾਲ ਸਿਰਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਮਹਿਸੂਸ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਆਦਿ ਲੱਛਣ ਹਨ । ਅਖੀਰ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁਖਾਰ ਹੋਣ ਤੇ ਸਾਨੂੰ ਤੁਰੰਤ ਨੇਡ਼ੇ ਦੀ ਸਿਹਤ ਸੰਸਥਾ ਜਾਂ ਸਿਹਤ ਭਵਨ ਹਸਪਤਾਲ ਵਿੱਚ ਜਾ ਕੇ ਆਪਣਾ ਚੈੱਕਅਪ ਕਰਵਾਉਣਾ ਚਾਹੀਦਾ ਹੈ ਅਤੇ ਮਲੇਰੀਆ ਦੇ ਇਹ ਸਾਰੇ ਟੈਸਟ ਅਤੇ ਇਲਾਜ ਹਸਪਤਾਲਾਂ ਚ ਮੁਫਤ ਕੀਤਾ ਜਾਂਦਾ ਹੈ ।
Advertisement