ਅਧਿਆਪਕਾਂ ਦੇ ਸਿਰਤੋੜ ਯਤਨਾਂ ਸਦਕਾ ਸਿੱਖਿਆ ਦੇ ਖੇਤਰ ਵਿੱਚ ਮੁੱਢਲਾ ਸਥਾਨ ਹਾਸਲ ਕੀਤਾ – ਡੀ ਸੀ

Advertisement
Spread information

ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਆਧੁਨਿਕ ਸਹੂਲਤਾ

 

ਸਿੱਖਿਆ ਸੁਧਾਰਾ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ

 

ਬੀ ਟੀ ਐਨ  , ਫਤਹਿਗੜ੍ਹ ਸਾਹਿਬ, 10 ਜੂਨ 2021

       ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਪੰਜਾਬ, ਦੇਸ਼ ਭਰ ਵਿੱਚੋਂ ਸਿੱਖਿਆ ਦੇ ਖੇਤਰ ਵਿੱਚ  ਮੋਹਰੀ ਸੂਬਾ ਬਣਿਆ ਹੈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਅਤੇ ਹੌਸਲਾਂ ਅਫਜਾਈ ਕਰਨ ਲਈ ਕਰਵਾਏ ਗਏ ਆਨਲਾਈਨ ਸਮਾਗਮ ਉਪਰੰਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਉਲੀਕੇ ਗਏ ਪ੍ਰੋਗਰਾਮਾਂ ਅਤੇ ਅਧਿਆਪਕਾਂ ਦੇ ਸਿਰਤੋੜ ਯਤਨਾਂ ਸਦਕਾ ਹੀ ਅੱਜ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ।

       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੜੋ ਪੰਜਾਬ, ਪੜਾਓ ਪੰਜਾਬ ਤਹਿਤ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਰੀਬ 14 ਫੀਸਦੀ ਵਿਦਿਆਰਥੀਆਂ ਦਾ ਦਾਖਲਾ ਵਧਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੀ 11 ਫੀਸਦੀ ਦਾਖਲਾ ਵਧਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 422 ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਜਦਕਿ 217 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕੀਤਾ ਗਿਆ ਹੈ।

Advertisement

       ਡਿਪਟੀ ਕਮਿਸ਼ਨਰ ਨੇ ਅਧਿਆਪਕਾ ਤੇ ਸਿੱਖਿਆ ਅਧਿਕਾਰੀਆਂ ਨੂੰ ਕਿਹਾ ਕਿ ਹਾਸਲ ਕੀਤਾ ਇਹ ਮੁਕਾਮ ਭਵਿੱਖ ਵਿੱਚ ਵੀ ਬਰਕਰਾਰ ਰੱਖਣ ਲਈ ਇਸੇ ਤਰ੍ਹਾਂ ਸਖਤ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ  ਵੱਲੋਂ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਦੀਆਂ ਫੀਸਾਂ ਮੁਆਫ ਕੀਤੀਆਂ ਗਈਆਂ ਹਨ, ਇਸ ਤੋਂ ਇਲਾਵਾ ਸਮੇਂ ਦੇ ਹਾਣ ਦੀ ਸਿੱਖਿਆ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ। ਸਕੂਲਾਂ ਵਿੱਚ ਐਲ ਈ ਡੀ, ਕੰਪਿਊਟਰ ਲੈਬ, ਸਾਇੰਸ ਲੈਬਾਂ ਅਤੇ ਹੋਰ ਢਾਚਾ ਵਿਕਸਤ ਕਰਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਿਆ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਪੜਦੀਆਂ ਸਾਰੀਆਂ ਲੜਕੀਆਂ ਅਤੇ ਬੀ ਪੀ ਐਲ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇ ਨਾਲ ਨਾਲ  ਮੁਫਤ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

         ਇਸ ਮੌਕੇ ਹਾਜਰ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।   ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸ਼੍ਰੀਮਤੀ ਪ੍ਰਭਸਿਮਰਨ ਕੌਰ, ਉਪ ਜਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ ਤੋਂ ਇਲਾਵਾ ਹੋਰ ਸਿੱਖਿਆ ਅਧਿਕਾਰੀ ਵੀ ਹਾਜਰ ਸਨ।

Advertisement
Advertisement
Advertisement
Advertisement
Advertisement
error: Content is protected !!