ਗਰੀਬ ਬਸਤੀਆਂ ਦੇ 2000 ਘਰਾਂ ‘ਚ ਵੰਡੀਆਂ ਸੇਫਟੀ ਕਿੱਟਾਂ
ਬੇਸ਼ੱਕ ਕੋਰੋਨਾ ਦਾ ਪ੍ਰਕੋਪ ਘਟਿਆ, ਪਰੰਤੂ ਸਾਵਧਾਨੀ ਹਾਲੇ ਵੀ ਜ਼ਰੂਰੀ-ਐਸ.ਐਸ.ਪੀ. ਗੋਇਲ
ਰਘਵੀਰ ਹੈਪੀ/ ਅਦੀਸ਼ ਗੋਇਲ ,ਬਰਨਾਲਾ, 11 ਜੂਨ 2021
ਪੁਲਿਸ ਪ੍ਰਸ਼ਾਸਨ ਬਰਨਾਲਾ ਵੱਲੋਂ ਬਰਨਾਲਾ ਵਾਸੀਆਂ ਦੇ ਸਹਿਯੋਗ ਨਾਲ 21 ਮਈ ਨੂੰ ਮਿਸ਼ਨ ਦਸਤਕ ਸ਼ੁਰੂ ਕੀਤਾ ਗਿਆ ਸੀ, ਜਿਸ ਦੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਬਰਨਾਲਾ ਵਾਸੀਆਂ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਅਤੇ ਮਾਸਕ ਵੰਡੇ, ਤਾਂਕਿ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ | ਹੁਣ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ‘ਚ ਕੋਰੋਨਾ ਦਾ ਪ੍ਰਕੋਪ ਕਾਫੀ ਘੱਟ ਗਿਆ ਹੈ, ਪਰੰਤੂ ਫਿਰ ਵੀ ਸਾਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ‘ਤੇ ਜਾਰੀ ਹਿਦਾਇਤਾਂ ਦੀ ਪਾਲਣ ਕਰਨ ਲਈ ਉਨ੍ਹਾਂ ਨੂੰ ਦਿਨ ‘ਚ ਵਾਰ ਵਾਰ ਹੱਥ ਧਾਉਣ, ਘਰ ਤੋਂ ਬਾਹਰ ਜਾਂਦੇ ਸਮੇਂ ਮਾਸਕ ਪਹਿਨਣ, ਸਾਰੀਰਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨ, ਭੀੜ ਵਾਲੀਆਂ ਜਗ੍ਹਾ ‘ਤੇ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ |
ਇਹ ਪ੍ਰਗਟਾਵਾ ਐਸ.ਐਸ.ਪੀ. ਸੰਦੀਪ ਗੋਇਲ ਨੇ ਗਾਂਧੀ ਬਸਤੀ, ਫਤਹਿ ਸਿੰਘ ਨਗਰ, ਰਾਮਦੇਵ ਨਗਰ, ਬੈਕ ਸਾਈਡ ਰਾਜ ਸਿਨੇਮਾ ਵਾਲੇ ਇਲਾਕੇ ‘ਚ 2000 ਘਰਾਂ ‘ਚ ਮਾਸਕ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਸਮੇਂ ਕੀਤਾ | ਐਸ.ਐਸ.ਪੀ. ਸੰਦੀਪ ਗੋਇਲ ਨੇ ਦੱਸਿਆ ਕਿ ਹਿੰਦੁਸਤਾਨ ਯੂਨੀਲੀਵਰ ਲਿਮਟਡ ਨੇ ਆਪਣੇ ਡਿਸਟੀਬਿਊਟਰ ,ਗਿਆਨ ਇੰਟਰਪ੍ਰਾਈਜਜ ਰਾਹੀਂ 1020 ਸੈਨੇਟਾਈਜਰ ਪੁਲਿਸ ਨੂੰ ਭੇਜੇ ਹਨ। ਜਿਹੜੇ ਕਿੱਟਾਂ ਵਿੱਚ ਪਾ ਕੇ ਲੋਕਾਂ ਨੂੰ ਵੰਡੇ ਜਾਣਗੇ। ਉਨਾਂ ਹਿੰਦੁਸਤਾਨ ਯੂਨੀਲੀਵਰ ਲਿਮਟਡ ਅਤੇ ਗਿਆਨ ਇੰਟਰਪ੍ਰਾਈਜਜ ਦੇ ਮਾਲਿਕ ਵਿਵੇਕ ਜਿੰਦਲ ਦਾ ਸੈਨੇਟਾਈਜਰ ਦੇਣ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ । ਇਸ ਮੌਕੇ ਗੱਲਬਾਤ ਕਰਦਿਆਂ ਐਸ.ਐਸ.ਪੀ. ਸੰਦੀਪ ਗੋਇਲ ਨੇ ਕਿਹਾ ਕਿ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ‘ਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂਕਿ ਸ਼ਹਿਰ ਵਾਸੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕਦਾ ਹੈ |
ਇਸ ਮੌਕੇ ਟ੍ਰਾਈਡੈਂਟ ਗਰੁੱਪ ਦੇ ਅਧਿਕਾਰੀ ਅਨਿਲ ਗੁਪਤਾ, ਐਡਮਿਨ ਹੈਡ ਰੁਪਿੰਦਰ ਗੁਪਤਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ | ਐਸ.ਐਸ.ਪੀ. ਸੰਦੀਪ ਗੋਇਲ ਨੇ ਕਿਹਾ ਕਿ ਇਨ੍ਹਾਂ ਬਸਤੀਆਂ ‘ਚ ਮਾਸਕ ਵੰਡਣ ਤੋਂ ਬਾਅਦ ਜੇਕਰ ਕੋਈ ਵਿਅਕਤੀ ਰਹਿ ਜਾਂਦਾ ਹੈ, ਤਾਂ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ‘ਚ ਮਾਸਕ ਵੰਡੇ ਜਾਣਗੇ | ਇਸ ਮੌਕੇ ਐਸਪੀ ਪੀਬੀਆਈ ਜਗਵਿੰਦਰ ਸਿੰਘ ਚੀਮਾ, ਡੀਐਸਪੀ ਬਿ੍ਜ ਮੋਹਨ, ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਇੰਸਪੈਕਟਰ ਜਸਵਿੰਦਰ ਕੌਰ, ਪੀਸੀਆਰ ਇੰਚਾਰਜ ਗੁਰਮੇਲ ਸਿੰਘ, ਏਐਸਆਈ ਪਰਮਿੰਦਰਜੀਤ ਸਿੰਘ ਆਦਿ ਹਾਜ਼ਰ ਸਨ |