ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਕਰਕੇ ਲੋਕਾਂ ਦਾ ਕਚੂੰਬਰ ਕੱਢਿਆ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾ 11 ਜੂਨ 2021
ਪਿੰਡ ਹਮੀਦੀ ਵਿਖੇ ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਟਰੋਲ ਡੀਜਲ ਦੀਆਂ ਵੱਧ ਰਹੀਆਂ ਕੀਮਤਾਂ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਨਾਹਰੇਬਾਜੀ ਕੀਤੀ ਗਈ । ਇਸ ਮੌਕੇ ਹਲਕਾ ਪ੍ਰਧਾਨ ਕਾਂਗਰਸ ਜਸਵਿੰਦਰ ਸਿੰਘ ਮਾਂਗਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਵਾਧਾ ਕਰਕੇ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕਿਸਾਨ ਤਾ ਪਹਿਲਾਂ ਹੀ ਕਰਜ਼ੇ ਦੇ ਬੋਝ ਥੱਲੇ ਦੱਬਿਆ ਪਿਆ ਹੈ ਉਪਰੋਂ ਡੀਜ਼ਲ ਦੀਆਂ ਕੀਮਤਾਂ ਚ ਭਾਰੀ ਵਾਧਾ ਕਰਕੇ ਹੋਰ ਕਰਜੇ ਚ ਦੱਬਿਆ ਜਾ ਰਿਹਾ ਹੈ ਜੋ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ । ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ ਬਲਵੰਤ ਰਾਏ ਸ਼ਰਮਾ,ਸਾਬਕਾ ਬਲਾਕ ਸੰਮਤੀ ਮੈਂਬਰ ਜਰਨੈਲ ਸਿੰਘ ਠੁੱਲੀਵਾਲ,ਰਾਜਵੀਰ ਸਿੰਘ ਰਾਣੂ,ਪੰਚ ਅਮਰ ਸਿੰਘ ਚੋਪੜਾ, ਜਗਦੇਵ ਸਿੰਘ ਜੀਓਜੀ,ਪੰਚ ਅਮਰਜੀਤ ਸਿੰਘ,ਸੁਖਦੇਵ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ
Advertisement