ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ‘ਜ਼ਿੰਮੇਵਾਰ ਸੰਗਰੂਰ’ ਮਹਿੰਮ ਤਹਿਤ ਰਾਮ ਨਗਰ ਬਸਤੀ ’ਚ ਲਾਇਆ ਟੀਕਾਕਰਨ ਕੈਂਪ

Advertisement
Spread information

ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਲੋਕਾਂ ਦੀ ਕੋਵਿਡ ਮਹਾਂਮਾਰੀ ਦੀ ਹਰ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾ ਰਿਹੈ ਯਕੀਨੀ: ਕੈਬਨਿਟ ਮੰਤਰੀ ਸਿੰਗਲਾ

ਹਰਪ੍ਰੀਤ ਕੌਰ ਬਬਲੀ  , ਸੰਗਰੂਰ, 11 ਜੂਨ: 2021

ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਇਲਾਕਾ ਵਾਸੀਆਂ ਨੂੰ ਕੋਵਿਡ ਮਹਾਂਮਾਰੀ ਦੇ ਦੌਰ ’ਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕੋਵਿਡ ਵੈਕਸੀਨੇਸ਼ਨ ਦੀ ਉਪਲਬਧਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਸਥਾਨਕ ਰਾਮ ਨਗਰ ਬਸਤੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਦੋ-ਦਿਨਾ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਵਿਚ ਯੋਗ ਲਾਭਪਾਤਰੀਆਂ ਨੂੰ ਕੋਵਿਡ ਮਹਾਂਮਾਰੀ ਤੋਂ ਬਚਾਅ ਦੀ ਖੁਰਾਕ ਲਗਾਈ ਗਈ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਵਾਸੀ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਤੇ ਆਪਣੇ ਪਰਿਵਾਰ ਨੂੰ ਕੋਰੋਨਾਵਾਇਰਸ ਤੋਂ ਬਚਾਉਣ ਤੇ ਇਸ ਪ੍ਰਤੀ ਜਾਗਰੂਕ ਰੱਖਣ ਲਈ ਹੀ ਉਨ੍ਹਾਂ ਵੱਲੋਂ ‘ਜ਼ਿੰਮੇਵਾਰ ਸੰਗਰੂਰ’ ਨਾਂ ਦੀ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਵਲੰਟੀਅਰਾਂ ਵੱਲੋਂ ਦੋਵੇਂ ਦਿਨ ਇਲਾਕੇ ’ਚ ਘਰੋ-ਘਰੀ ਜਾ ਕੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ।

Advertisement

        ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੋੜੀਂਦੀ ਮਾਤਰਾ ’ਚ ਆਕਸੀਜਨ ਉਪਲਬਧਤਾ ਵਾਲੇ ਬੈੱਡ ਯਕੀਨੀ ਬਣਾਉਣ ਦੇ ਨਾਲ-ਨਾਲ ਸੰਗਰੂਰ ਵਾਸੀਆਂ ਦੀ ਕੋਵਿਡ ਮਹਾਂਮਾਰੀ ਦੀ ਹਰ ਸਮੱਸਿਆ ਦਾ ਹੱਲ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਉਨ੍ਹਾਂ ਇੱਕ ਹੈਲਪਲਾਇਨ ਨੰਬਰ ਵੀ ਜਾਰੀ ਕੀਤਾ ਹੈ ਜਿਸ ’ਤੇ ਕਾਲ ਕਰਕੇ ਲੋਕ ਕੋਰੋਨਾਵਾਇਰਸ ਸਬੰਧੀ ਕੋਈ ਵੀ ਮਦਦ ਜਾਂ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਹੈਲਪਲਾਇਨ ’ਤੇ ਤੈਨਾਤ ਵਲੰਟੀਅਰਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ 2 ਘੰਟਿਆਂ ’ਚ ਹੱਲ ਯਕੀਨੀ ਬਣਾਇਆ ਜਾਂਦਾ ਹੈ।

          ਸ਼੍ਰੀ ਸਿੰਗਲਾ ਨੇ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਇਸ ਮੁਹਿੰਮ ਤਹਿਤ ਸਪੈਸ਼ਲ ਐਂਬੂਲੈਂਸ ਵੀ ਚਲਾਈਆਂ ਜਾ ਰਹੀਆਂ ਹਨ ਤੇ ਮਰੀਜ਼ਾਂ ਨੂੰ ਕੋਈ ਦਵਾਈ ਨਾ ਮਿਲਣ ਦੀ ਸਮੱਸਿਆ ਦਾ ਹੱਲ ਵੀ ਕਰਵਾਇਆ ਜਾਂਦਾ ਹੈ ਭਾਵੇਂ ਲੋੜੀਂਦੀ ਦਵਾਈ ਦੀ ਉਪਲਬਧਤਾ ਲਈ ਚੰਡੀਗੜ੍ਹ ਜਾਂ ਦਿੱਲੀ ਤੱਕ ਵੀ ਪਹੁੰਚ ਕਿਉ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵੱਲੋਂ ਪੰਜਾਬ ਦੇ ਵਿਕਾਸ ਤੇ ਲੋਕਾਂ ਨੂੰ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਮੁਸ਼ਕਿਲ ਦੇ ਇਸ ਦੌਰ ’ਚ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤੇ ਕੋਵਿਡ ਤੋਂ ਆਪਣੇ ਆਪ ਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣ ਲਈ ਕੋਵਿਡ ਵੈਕਸੀਨੇਸ਼ਨ ਜ਼ਰੂਰ ਲਗਵਾਉਣ।

Advertisement
Advertisement
Advertisement
Advertisement
Advertisement
error: Content is protected !!