ਐਸਸੀ ਐਸਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਚ ਹੋਏ ਘੁਟਾਲੇ ਦਾ ਆਪ ਨੇ ਖੋਲਿਆ ਪਿਟਾਰਾ

Advertisement
Spread information

ਪੋਸਟ ਮੈਟ੍ਰਿਕ ਸਕਾਲਰਸ਼ਿਪ ਚ ਕੀਤੇ ਘੁਟਾਲੇ ਦੇ ਮੁਦੇ ਤੇ ਵਾਈਟ ਪੇਪਰ ਜਾਰੀ ਕਰੇ ਸਰਕਾਰ- ਤੇਜਿੰਦਰ ਮਹਿਤਾ

ਬਲਵਿੰਦਰਪਾਲ  , ਪਟਿਆਲਾ 12 ਜੂਨ 2021

        ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪ ਦੇ ਜਿਲਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ੇਰਮਾਜਰਾ ਦੀ ਅਗੁਵਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਪ੍ਰਦਰਸਨਕਾਰੀਆਂ ਨੇ ਕਾਂਗਰਸ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਘੁਟਾਲੇ ਵਿੱਚ ਸਾਮਲ ਮੰਤਰੀਆਂ ਅਤੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 7827273487 ਜਾਰੀ ਕੀਤਾ , ਜਿਸ ‘ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ।
ਪ੍ਰਦਰਸਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਦੇ ਜਿਲਾ ਸ਼ਹਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਯਖਿਆ ਮੰਤਰੀ ਸਿੱਖਿਆ ਪ੍ਰਣਾਲੀ ਵਿੱਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜਿਆਦਾ ਐਸ.ਸੀ ਐਸ.ਟੀ ਵਿਦਿਆਰਥੀਆਂ ਪ੍ਰੀਖਿਆਵਾਂ ਦੇ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ। ਆਪ ਆਗੂਆਂ ਚ ਮੇਘ ਚੰਦ ਸ਼ੇਰਮਾਜਰਾ ਅਤੇ ਗੁਰਮੁਖ ਸਿੰਘ ਘਨੌਰ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸਨ ਆਫ ਕਾਲੇਜਿਸ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।9
ਆਪ ਆਗੂਆਂ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉਠ ਗਿਆ ਹੈ। ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰੇ। ਇਸ ਮੌਕੇ ਕੁਲਵੰਤ ਸਿੰਘ ਬਾਜੀਗਰ, ਨਾਰਾਇਣ ਸਿੰਘ ਨਰਸੌਤ, ਬਲਵਿੰਦਰ ਸਿੰਘ, ਵੀਰਪਾਲ ਕੌਰ ਚਹਿਲ ਜਿਲਾ ਪ੍ਰਧਾਨ ਵੂਮੈਨ ਵਿੰਗ, ਗੁਰਦੇਵ ਸਿੰਘ ਦੇਵ ਮਾਨ, ਅਮਰੀਕ ਸਿੰਘ ਬੰਗਰ, ਬਰਿੰਦਰ ਬਿਟੂ ਯੂਥ ਪ੍ਰਧਾਨ, ਜਸੀ ਸੌਹੀਆਂਵਾਲਾ, ਨੀਨਾ ਮਿਤਲ ਖਜਾਨਚੀ ਪੰਜਾਬ, ਚੇਤਨ ਸਿੰਘ ਜੌੜੇਮਾਜਰਾ ਹਲਕਾ ਇੰਚਾਰਜ ਸਮਾਣਾ, ਹਰਮੀਤ ਸਿੰਘ ਪਠਾਣਮਾਜਰਾ ਹਲਕਾ ਇੰਚਾਰਜ ਸਨੌਰ, ਮੇਜਰ ਆਰਪੀਐਸ ਮਲਹੌਤਰਾ, ਜੇਪੀ ਸਿੰਘ, ਪ੍ਰੀਤਿ ਮਲਹੌਤਰਾ, ਡਾ. ਬਲਬੀਰ ਸਿੰਘ, ਕੁੰਦਨ ਗੌਗਿਆ, ਪ੍ਰੌ. ਸੁਮੇਰ ਸਿਡਾ, ਇੰਦਰਜੀਤ ਸੰਧੂ, ਬਲਦੇਵ ਸਿੰਘ ਦੇਵੀਗੜ, ਰਣਜੌਧ ਹੰਡਾਣਾ, ਬਲਜਿੰਦਰ ਢਿਲੌੰ, ਜਰਨੈਲ ਮਨੂ, ਗੁਰਪ੍ਰੀਤ ਸੰਧੂ, ਗੁਰਜੰਟ, ਵਿਕੀ ਘਨੌਰ, ਗੁਰਪ੍ਰੀਤ ਸਿੰਘ ਧਮੌਲੀ, ਬੰਤ ਸਿੰਘ ਰਾਜਪੁਰਾ ਮੌਜੂਦ ਸਨ।

Advertisement
Advertisement
Advertisement
Advertisement
Advertisement
Advertisement
error: Content is protected !!