ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11541 ਸੈਂਪਲ ਲਏ -ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.97% ਹੋਈ

Advertisement
Spread information

ਹੁਣ ਤੱਕ ਕੁੱਲ 86265 ਮਰੀਜ਼ਾਂ ਵਿਚੋਂ 95.97% (82787 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ

ਦਵਿੰਦਰ ਡੀ ਕੇ  , ਲੁਧਿਆਣਾ, 13 ਜੂਨ 2021

         ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 11541 ਸੈਂਪਲ ਲਏ ਗਏ।

Advertisement

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 86265 ਮਰੀਜ਼ਾਂ ਵਿਚੋਂ 95.97% (82787 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 11541 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1415 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 82787 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 128 ਮਰੀਜ਼ (112 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 16 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1536493 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1536305 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1438704 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 188 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 86265 ਹੈ, ਜਦਕਿ 11336 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 6 ਮੌਤਾਂ ਦੀ ਪੁਸ਼ਟੀ ਹੋਈ ਹੈ (3 ਜ਼ਿਲ੍ਹਾ ਲੁਧਿਆਣਾ, 1 ਬਰਨਾਲਾ, 1 ਹੁਸ਼ਿਆਰਪੁਰ ਅਤੇ 1 ਰਾਜ ਦਿੱਲੀ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2063 ਅਤੇ 1020 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Advertisement
Advertisement
Advertisement
Advertisement
Advertisement
error: Content is protected !!