ਲੇਬਰਫੈਡ ਪੰਜਾਬ ਆਪਣੇ ਟੀਚਿਆਂ ਦੀ ਸਫਲਤਾ ਦੀ ਪੂਰਤੀ ਕਰੇਗਾ – ਵਿਸ਼ਵਾਸ਼ ਸੈਣੀ
-ਮਹਾਰਾਣੀ ਪ੍ਰਨੀਤ ਕੌਰ ਤੋਂ ਸੈਣੀ ਨੇ ਲਿਆ ਆਸ਼ੀਰਵਾਦ
ਬਲਵਿੰਦਰਪਾਲ , ਪਟਿਆਲਾ, 14 ਜੂਨ 2021
ਸੀਨੀਅਰ ਕਾਂਗਰਸੀ ਆਗੂ ਵਿਸ਼ਵਾਸ਼ ਸੈਣੀ ਕਾਲੂ ਲੇਬਰਫੈਡ ਪੰਜਾਬ ਦੇ ਚੇਅਰਮੈਨ ਚੁਣੇ ਗਏ ਹਨ। ਚੇਅਰਮੈਨ ਇਲੈਕਟ ਹੋਣ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਨਿਵਾਸ ’ਤੇ ਪਹੁੰਚ ਕੇ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਦੀ ਐਮ. ਪੀ. ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦਾ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੰਜੀਵ ਸ਼ਰਮਾ ਬਿੱਟੂ, ਸ਼ਿਵ ਸੈਨਾ ਬਾਲ ਠਾਕਰੇ ਦੇ ਕਾਰਜਕਾਰੀ ਸੂਬਾ ਪ੍ਰਧਾਨ ਹਰੀਸ਼ ਸਿੰਗਲਾ, ਲੇਬਰਫੈਡ ਦੇ ਨਵ ਨਿਯੁਕਤ ਵਾਈਸ ਚੇਅਰਮੈਨ ਮੋਹਨ ਲਾਲ ਬਟਲਾਨਾ, ਐਮ. ਡੀ. ਰਵਿੰਦਰ ਕੁਮਾਰ ਮੀਨ, ਸੀਨੀਅਰ ਕਾਂਗਰਸੀ ਆਗੂ ਵਿਨੋਦ ਅਰੋੜਾ ਕਾਲੂ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਵਿਸ਼ਵਾਸ਼ ਸੈਣੀ ਕਾਲੂ ਨੂੰ ਲੇਬਰਫੈਡ ਦੀ ਹੋਈ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਐਡੀਸ਼ਨਲ ਰਜਿਸਟਰਾਰ ਰਜਨੀਸ਼ ਸ਼ਰਮਾ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਵਿਸ਼ਵਾਸ਼ ਸੈਣੀ ਨੂੰ ਚੇਅਰਮੈਨ ਚੁਣਿਆ ਗਿਆ। ਐਮ. ਪੀ. ਪ੍ਰਨੀਤ ਕੌਰ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਸ਼ਵਾਸ਼ ਸੈਣੀ ਕਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਹਮੇਸ਼ਾ ਪਾਰਟੀ ਲਈ ਕੰਮ ਕੀਤਾ। ਉਨ੍ਹਾਂ ਦੀ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਹੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵਾਸ਼ ਸੈਣੀ ਕਾਲੂ ਦੀ ਅਗਵਾਈ ਹੇਠ ਲੇਬਰਫੈਡ ਪੰਜਾਬ ਆਪਣੇ ਟੀਚਿਆਂ ਦੀ ਸਫਲਤਾ ਦੀ ਪੂਰਤੀ ਕਰੇਗਾ।
ਚੇਅਰਮੈਨ ਵਿਸ਼ਵਾਸ਼ ਸੈਣੀ ਤਿੰਨ ਦਹਾਕਿਆਂ ਤੋਂ ਕੰਸਟਰੱਕਸ਼ਨ ਕੰਮਾਂ ਵਿਚ ਜੁੜੇ ਹੋਏ ਹਨ, ਲਿਹਾਜਾ ਉਨ੍ਹਾਂ ਨੂੰ ਲੇਬਰਫੈਡ ਦਾ ਕੰਮ ਦੀ ਬਰੀਕੀ ਨਾਲ ਜਾਣਕਾਰੀ ਹੈ। ਚੇਅਰਮੈਨ ਵਿਸ਼ਵਾਸ਼ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ, ਐਮ. ਪੀ. ਮਹਾਰਾਣੀ ਪ੍ਰਨੀਤ ਕੌਰ ਅਤੇ ਬੀਬਾ ਜੈਇੰਦਰ ਕੌਰ ਦੀ ਕ੍ਰਿਪਾ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਮਹਾਰਾਣੀ ਪ੍ਰਨੀਤ ਕੌਰ ਦੇ ਆਸ਼ੀਰਵਾਦ ਨਾਲ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੁਸਾਇਟੀਆਂ ਨੂੰ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿਚ ਕੰਮ ਦਵਾਉਣ ਲਈ ਪੁਰਜ਼ੋਰ ਯਤਨ ਕਰਨਗੇ ਤਾਂ ਜੋ ਕੋਰੋਨਾ ਮਹਾਮਾਰੀ ਕਾਰਨ ਬੇਰੁਜ਼ਗਾਰ ਹੋਏ ਕਾਮਿਆਂ ਨੂੰ ਮੁੜ ਤੋਂ ਰੁਜ਼ਗਾਰ ਮਿਲ ਸਕੇ ਅਤੇ ਪੰਜਾਬ ਦੇ ਮਜ਼ਦੂਰਾਂ ਦਾ ਭਲਾ ਹੋ ਸਕੇ। ਜਿਸ ਟੀਚੇ ਦੀ ਪੂਰਤੀ ਲਈ ਲੇਬਰਫੈਡ ਦਾ ਨਿਰਮਾਣ ਕੀਤਾ ਗਿਆ ਹੈ, ਉਸ ਟੀਚੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸੰਜੇ ਠਾਕੁਰ, ਕੈਪਟਨ ਅਮਰਜੀਤ ਸਿੰਘ, ਦਵਿੰਦਰ ਸਿੰਘ, ਬੰਟੀ, ਰਾਕੇਸ਼ ਕੁਮਾਰ, ਰਾਹੁਲ ਮਹਿਤਾ, ਅਮਨ ਸੈਣੀ, ਅਵਿਨਾਸ਼ ਸੈਣੀ, ਨਵੀਨ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।