ਨਰਾਇਣਗੜ੍ਹ ਸੋਹੀਆ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ           

Advertisement
Spread information

ਆਰਥਿਕ ਤੰਗੀ ਅਤੇ ਕਰਜ਼ੇ ਤੋਂ ਪ੍ਰੇਸ਼ਾਨ ਸੀ  ਮਿ੍ਤਕ ਹਰਜੀਤ ਸਿੰਘ   

ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ ,14 ਜੂਨ 2021
           ਪਿੰਡ ਨਰੈਣਗੜ੍ਹ ਸੋਹੀਆਂ ਵਿਖੇ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਨੌਜਵਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਆਰਥਿਕ ਤੰਗੀ ਅਤੇ ਕਰਜ਼ੇ ਕਾਰਨ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਖਬਰ ਹੈ।
        ਥਾਣਾ ਟੱਲੇਵਾਲ ਦੇ ਏਐੱਸਆਈ ਸੁਖਵਿੰਦਰ ਸਿੰਘ ਖੇੜੀ ਨੇ ਦੱਸਿਆ ਕਿ ਨੌਜਵਾਨ ਕਿਸਾਨ ਹਰਜੀਤ ਸਿੰਘ (24 ) ਪੁੱਤਰ ਕਿ੍ਪਾਲ ਸਿੰਘ ਵਾਸੀ ਨਰਾਇਣਗੜ੍ਹ ਸੋਹੀਆ ਜੋ ਕੇ ਮਾਨਸਿਕ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਿਹਾ ਸੀ। ਆਰਥਿਕ ਤੰਗੀ ਅਤੇ ਕਰਜ਼ੇ ਕਾਰਨ ਉਸ ਨੇ ਕੱਲ੍ਹ ਦੁਪਹਿਰ 2 ਵਜੇ ਦੇ ਕਰੀਬ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ,ਨੌਜਵਾਨ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਨਿਹਾਲ ਸਿੰਘ ਵਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। ਇਲਾਜ ਦੌਰਾਨ ਨੌਜਵਾਨ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੇ ਪਿਤਾ ਦੀ ਕੋਈ 8-9 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਨੌਜਵਾਨ 2 ਏਕੜ ਜ਼ਮੀਨ ਦਾ ਮਾਲਕ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
Advertisement
Advertisement
Advertisement
Advertisement
Advertisement
error: Content is protected !!