ਕਵਿਤਾ ਮੁਕਾਬਲੇ ’ਚ ਲਵਪ੍ਰੀਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਹਰਪ੍ਰੀਤ ਕੌਰ ਨੇਤੀਜਾ ਸਥਾਨ ਹਾਸਿਲ ਕੀਤਾ
ਹਰਪ੍ਰੀਤ ਕੌਰ ਬਬਲੀ , ਸੰਗਰੂਰ, 14 ਜੂਨ: 2021
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਅੰਦਰ ਸਕੂਲੀ ਵਿਦਿਆਰਥੀਆਂ ਦੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਦੀ ਲੜੀ ਤਹਿਤ ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਮੋਲ, ਬਲਾਕ ਚੀਮਾ ਜ਼ਿਲ੍ਹਾ ਸੰਗਰੂਰ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ। ਇਨਾਂ ਆਨ ਲਾਈਨ ਕਵਿਤਾ ਮੁਕਾਬਲਿਆਂ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਸਕੂਲ ਪਿੰਸੀਪਲ ਗੁਰਬੀਰ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕਵਿਤਾ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ। ਮੁਕਾਬਲੇ ਦੌਰਾਨ ਸੈਕੰਡਰੀ ਵਰਗ ਅਧੀਨ ਲਵਪ੍ਰੀਤ ਕੌਰ ਜਮਾਤ ਨੌਵੀਂ ਨੇ ਪਹਿਲਾ, ਜਸਪ੍ਰੀਤ ਕੌਰ ਜਮਾਤ ਦਸਵੀਂ ਨੇ ਦੂਜਾ ਅਤੇ ਹਰਪ੍ਰੀਤ ਕੌਰ ਜਮਾਤ ਦਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ, ਕੁਰਬਾਨੀ ਦੇ ਜਜ਼ਬੇ ਅਤੇ ਸਿੱਖਿਆਵਾਂ ਨੂੰ ਬਿਆਨ ਕੀਤਾ। ਪਿ੍ਰੰਸੀਪਲ ਸ੍ਰੀਮਤੀ ਗੁਰਬੀਰ ਕੌਰ ਜੀ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਆਨ ਲਾਈਨ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਜਾਣੂ ਵੀ ਕਰਵਾਉਂਦੇ ਹਨ।
ਸਕੂਲ ਨੋਡਲ ਅਫਸਰ ਡਾ. ਗੁਰਮੀਤ ਕੌਰ ਅਤੇ ਸਮੂਹ ਕਲਾਸ ਇੰਚਾਰਜ ਸਾਹਿਬਾਨਾਂ ਨੇ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ । ਕਵਿਤਾ ਲੇਖ ਮੁਕਾਬਲੇ ਵਿੱਚ ਜਿਲ੍ਹਾ ਨੋਡਲ ਅਫਸਰ ਮੈਡਮ ਕਿਰਨਬਾਲਾ, ਬਲਾਕ ਨੋਡਲ ਅਫਸਰ ਮੈਡਮ ਲਵਲੀ ਜੌਹਰ ਨੇ ਵੀ ਅਹਿਮ ਭੂਮਿਕਾ ਨਿਭਾਈ।