12 ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ  ਇੱਥੇ ਤਾਂ 20 ਸਾਲ ਹੋ ਗਏ , ਨਰਕ ਭਰੀ ਜ਼ਿੰਦਗੀ ਜਿਊਂਦੇ ਮਜ਼ਦੂਰਾਂ ਨੂੰ

Advertisement
Spread information

ਸਰਕਾਰਾਂ ਬਦਲੀਆਂ ਪਰ ਲੋਕਾਂ ਦੀ ਕਿਸਮਤ ਨਾ ਬਦਲੀ – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ  

ਹਰਪ੍ਰੀਤ ਕੌਰ ਬਬਲੀ ਸੰਗਰੂਰ,  15 ਜੂਨ  2021

        ਪਾਣੀ ਦੇ ਨਿਕਾਸ ਲਈ ਸੀਵਰੇਜ ਨਾ ਪਾਉਣ ਕਾਰਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਦੀ ਪੰਚਾਇਤ ਅਤੇ ਬੀ ਡੀ ਪੀ ਓ ਵਿਭਾਗ ਦੇ ਵਿਰੁੱਧ ਸੁਨਾਮ ਦੇ ਰਵਿਦਾਸਪੁਰਾ ਟਿੱਬੀ ਚ’ ਰੋਸ ਭਰਪੂਰ ਰੈਲੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ  ਪਿੰਡ ਅੰਦਰ ਤਕਰੀਬਨ ਵੀਹ ਸਾਲਾਂ ਤੋਂ ਲੋਕ ਰਹਿ ਰਹੇ ਹਨ ਪਰ ਅਜੇ ਤੱਕ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਹੀਂ ਕੀਤਾ ਗਿਆ। ਆਗੂਆਂ ਕਿਹਾ ਕਿ ਬਾਰਾਂ ਸਾਲਾਂ ਬਾਅਦ ਤਾਂ ਰੂੜੀ ਦੀ ਵੀ ਸੁਣੀ ਜਾਂਦੀ ਹੈ ਪਰ ਇੱਥੋਂ ਦੇ ਦਲਿਤ  ਮਜ਼ਦੂਰ ਅੱਜ ਵੀ ਨਰਕ ਭਰੀ ਜ਼ਿੰਦਗੀ ਜਿਉਂ  ਲਈ ਮਜਬੂਰ ਹਨ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਰ੍ਹਾਂ ਤਰ੍ਹਾਂ ਦੀਆਂ ਸਰਕਾਰਾਂ ਆ ਕੇ ਚਲੀਆਂ ਗਈਆਂ ਹਨ ਪਰ ਕਿਸੇ ਵੀ ਸਰਕਾਰ ਨੇ ਨਿਕਾਸੀ ਦਾ ਪ੍ਰਬੰਧ ਨਹੀਂ ਕੀਤਾ ।

         ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਹੁਣ ਵੀ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਹੀਂ ਕੀਤਾ ਗਿਆ ਤਾਂ ਇਸਦੇ ਖਿਲਾਫ ਵੱਡੀ ਲਾਮਬੰਦੀ ਕਰਕੇ ਸਬੰਧਤ ਪ੍ਰਸ਼ਾਸਨਿਕ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ । ਸੁਨਾਮ ਰਵਿਦਾਸਪੁਰਾ ਟਿੱਬੀ ਚ’ ਔਰਤਾਂ ਦੀ ਕਮੇਟੀ ਦੀ ਚੋਣ ਕੀਤੀ ਗਈ

Advertisement
Advertisement
Advertisement
Advertisement
error: Content is protected !!