ਕਿਸਾਨਾਂ ਨੇ ਬਿਜਲੀ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ  ਕੀਤਾ ਗਰਿੱਡ  ਦਾ ਕੀਤਾ ਘਿਰਾਓ

Advertisement
Spread information
ਅੱਠ ਘੰਟੇ ਬਿਜਲੀ ਸਪਲਾਈ ਵਿੱਚ ਪਾਵਰ ਕੱਟ ਲਗਾਉਣੇ ਬੰਦ ਕਰਕੇ ਬਿਜਲੀ ਸਪਲਾਈ ਵਿਚ ਸੁਧਾਰ ਲਿਆ ਕੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ 

ਗੁਰਸੇਵਕ ਸਿੰਘ ਸਹੋਤਾ  ,  ਮਹਿਲ ਕਲਾਂ 15 ਜੂਨ 2021
            ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਇਕਾਈ ਪ੍ਰਧਾਨ ਰਾਜ ਸਿੰਘ ਰਾਣੂੰੰ ਦੀ ਅਗਵਾਈ ਹੇਠ ਪਿੰਡ ਹਮੀਦੀ ਦੇ ਕਿਸਾਨਾਂ ਨੇ 66 ਕੇ ਵੀ ਗਰਿੱਡ ਪਿੰਡ ਕਰਮਗਡ਼੍ਹ ਤੋਂ ਪਿੰਡ ਹਮੀਦੀ ਦੇ ਕਿਸਾਨਾਂ ਦੇ ਖੇਤਾਂ ਨੂੰ ਟਿਊਬਵੈੱਲਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਗਰਿੱਡ ਕਰਮਗਡ਼੍ਹ ਅੱਗੇ ਆਪਣਾ ਰੋਸ ਪ੍ਰਦਰਸ਼ਨ ਕਰਦਿਆਂ ਖੇਤੀਬਾੜੀ ਸੈਕਟਰ ਲਈ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਦਿੱਤੀ ਜਾ ਰਹੀ ਅੱਠ ਘੰਟੇ ਬਿਜਲੀ ਸਪਲਾਈ ਵਿੱਚ ਪਾਵਰ ਕੱਟ ਲਗਾਉਣੇ ਬੰਦ ਕਰਕੇ ਬਿਜਲੀ ਸਪਲਾਈ ਵਿਚ ਸੁਧਾਰ ਲਿਆ ਕੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ  । 
          ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਇਕਾਈ ਪ੍ਰਧਾਨ ਰਾਜ ਸਿੰਘ ਰਾਣੂੰੰ, ਕੇਹਰ ਸਿੰਘ ਰਾਣੂੰੰ, ਜਸਪਾਲ ਸਿੰਘ ਦਿਓਲ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ ਦਿਓਲ, ਗੁਰਸੇਵਕ ਸਿੰਘ ਰਾਣੂੰੰ ,ਮਿਸਤਰੀ ਗੁਰਜੰਟ ਸਿੰਘ ਅਤੇ ਜਗਦੀਪ ਸਿੰਘ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਦੇ ਟਿਊਬਵੈੱਲਾਂ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ।ਪਰ ਦੂਜੇ ਪਾਸੇ ਖੇਤੀਬਾੜੀ ਸ਼ੈਕਟਰਾਂ ਨੂੰ ਦਿੱਤੀ ਜਾ ਰਹੀ ਅੱਠ ਘੰਟੇ ਬਿਜਲੀ ਸਪਲਾਈ ਵਿੱਚ ਲਗਾਤਾਰ ਪਾਵਰ ਕੱਟ ਲਗਾ ਕੇ ਕਿਸਾਨਾਂ ਨੂੰ ਸਿਰਫ਼ ਛੇ ਘੰਟੇ ਬਿਜਲੀ ਸਪਲਾਈ ਹੀ ਦਿੱਤੀ ਜਾ ਰਹੀ ਹੈ। ਜਿਸ ਕਰਕੇ ਕਿਸਾਨਾਂ ਨੂੰ ਜਿੱਥੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉਥੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਆਪਣੇ ਖੇਤਾਂ ਵਿਚ ਝੋਨੇ ਦੀ ਲਵਾਈ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।  ਉਕਤ ਆਗੂਆਂ ਨੇ ਪੰਜਾਬ ਸਰਕਾਰ ਅਤੇ ਮਹਿਕਮੇ ਪਾਸੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀਬਾੜੀ ਸੈਕਟਰਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਪਾਵਰ ਕੱਟ ਬੰਦ ਕਰਕੇ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ।

ਕੀ ਕਹਿੰਦੇ ਨੇ ਐਸ ਡੀ ਓ ਬਿਜਲੀ ਬੋਰਡ

         ਉੱਧਰ ਦੂਜੇ ਪਾਸੇ ਐਸਡੀਓ ਠੁੱਲੀਵਾਲ ਸਤਪਾਲ ਸਿੰਘ   ਨੇ ਸੰਪਰਕ ਕਰਨ ਤੇ ਕਿਹਾ ਕਿ ਖੇਤੀਬਾੜੀ ਸੈਕਟਰਾਂ ਨੂੰ ਅੱਠ ਘੰਟੇ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ 2 ਘੰਟੇ ਦਾ ਪਾਵਰ ਕੱਟ ਲੱਗਿਆ ਸੀ । ਬਿਜਲੀ ਸਪਲਾਈ ਵੀ ਕਿਸਾਨਾਂ ਨੂੰ ਨਿਰਵਿਘਨ  ਦਿੱਤੀ ਜਾਵੇਗੀ
Advertisement
Advertisement
Advertisement
Advertisement
Advertisement
error: Content is protected !!