ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਦੀ ਪਕੜ ਪਈ ਢਿੱਲੀ

Advertisement
Spread information

110 ਜਣਿਆਂ ਨੇ ਕੋਰੋਨਾ ਤੇ ਫਤਿਹ ਹਾਸਿਲ ਕੀਤੀ-ਡਿਪਟੀ ਕਮਿਸ਼ਨਰ

ਹਰਪ੍ਰੀਤ ਕੌਰ ਬਬਲੀ  , ਸੰਗਰੂਰ, 15 ਜੂਨ: 2021

ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਲਈ ਰਾਹਤ ਵਾਲੀ ਖ਼ਬਰ ਆਈ ਜਦੋਂ ਮਿਸ਼ਨ ਫਤਿਹ ਤਹਿਤ  110 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।

Advertisement

      ਉਨ੍ਹਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 52 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਤੋਂ ਅਤੇ 58 ਮਰੀਜਾਂ ਨੇ ਸੰਸਥਾਗਤ ਤੋਂ ਕੋਰੋਨਾ ਨੂੰ ਹਰਾਇਆ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।

Advertisement
Advertisement
Advertisement
Advertisement
Advertisement
error: Content is protected !!