ਪੰਜਾਬ ਸਰਕਾਰ ਦਾ ਵੱਡਾ ਫੈਸਲਾ ਸਮੂਹ ਸਫਾਈ ਕਰਮਚਾਰੀ ਅਤੇ ਸੀਵਰਮੈਨਾਂ ਨੂੰ ਕੀਤਾ ਜਾਵੇਗਾ ਰੈਗੂਲਰ

Advertisement
Spread information

 ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ

ਪਰਦੀਪ ਕਸਬਾ , ਬਰਨਾਲਾ  ,  18 ਜੂਨ 2021:
        ਅੱਜ ਪੰਜਾਬ ਸਰਕਾਰ ਵੱਲੋਂ ਕੈਬਿਨੇਟ ਦੀ ਬੈਠਕ ਕੀਤੀ ਗਈ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਨਾਲ ਠੇਕੇ ‘ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ।

       ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪ੍ਰਸੋਨਲ ਵਿਭਾਗ ਨੂੰ ਹਦਾਇਤ ਕੀਤੀ ਕਿ ਠੇਕੇ ‘ਤੇ ਕੰਮ ਕਰਦੇ ਇਨ੍ਹਾਂ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇਗੀ। ਇਸ ਸਬੰਧੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਵਲੋਂ ਦੱਸਿਆ ਗਿਆ ਹੈ ਕਿ ਅੱਜ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਪਰਕਿਰਿਆ ਦੀ ਸ਼ੁਰੂਆਤ ਕੈਬਿਨੇਟ ਦੇ ਫੈਸਲੇ ਤੋ ਬਾਅਦ ਸ਼ੁਰੂ ਹੋ ਗਈ ਹੈ ਇਸ ਦੇ ਨਾਲ ਹੀ ਗੇਜਾ ਰਾਮ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਗਈ ਉਹਨਾਂ ਵਲੋਂ ਦੱਸਿਆ ਗਿਆ ਕਿ ਅੱਜ ਪੰਜਾਬ ਦੇ ਸਮੂਹ ਸਫਾਈ ਕਰਮਚਾਰੀਆਂ ਵਿੱਚ ਦੀਵਾਲੀ ਅਤੇ ਈਦ ਵਰਗਾ ਮਹੌਲ ਪਾਇਆ ਜਾ ਰਿਹਾ ਹੈ ਇਹ ਸਿਰਫ ਤੇ ਸਿਰਫ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਬਦੌਲਤ ਹੈ ਅਤੇ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਦੀ ਮਿਹਨਤ ਸਦਕਾ ਅੱਜ ਪੰਜਾਬ ਦੇ ਸਮੂਹ ਕਰਮਚਾਰੀ ਨੂੰ ਪੱਕਾ ਕਰ ਦਿੱਤਾ ਗਿਆ ਹੈ
         ਇਸ ਤੋਂ ਇਲਾਵਾ ਉਹਨਾਂ ਵਲੋਂ ਪੰਜਾਬ ਦੇ ਸਮੂਹ ਵਾਲਮੀਕੀ ਸਮਾਜ ਅਤੇ ਸਫਾਈ ਕਰਮਚਾਰੀਆਂ ਅਤੇ ਸਾਰੇ ਦਲਿਤ ਸਮਾਜ ਨੂੰ ਪੰਜਾਬ ਵਿਚ ਮੁੜ ਦੁਬਾਰਾ 2022 ਵਿੱਚ ਕਾਂਗਰਸ ਦੀ ਸਰਕਾਰ ਲਿਆਉਣ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦੀ ਅਪੀਲ ਕੀਤੀ …….ਅਤੇ ਸਾਰੇ ਪੰਜਾਬ ਦੇ ਸਮੂਹ ਜਥੇਬੰਦੀਆਂ ਅਤੇ ਸਮੂਹ ਸਫਾਈ ਕਰਮਚਾਰੀ ਅਤੇ ਸੀਵਰਮੈਨਾਂ ਨੂੰ ਕਮਿਸ਼ਨ ਵੱਲੋਂ ਅਪੀਲ ਕੀਤੀ ਕੀ ਸਤਿਕਾਰਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਆਪ ਜੀ ਦੀ ਮੰਗ ਮੰਨ ਲਈ ਗਈ ਹੈ ਇਸ ਲਈ ਆਪ ਜੀ ਨੂੰ ਅਪੀਲ ਹੈ ਕਿ ਸਮੂਹ ਸਫਾਈ ਕਰਮਚਾਰੀ ਆਪਣੇ ਆਪਣੇ ਕੰਮਾਂ ਤੇ ਮੁੜ ਪਰਤਣ ਦੀ ਕ੍ਰਿਪਾਲਤਾ ਕੀਤੀ ਜਾਵੇ…..ਇਸ ਤੋਂ ਇਲਾਵਾ ਚੇਅਰਮੈਨ ਸ੍ਰੀ ਗੇਜਾ ਰਾਮ ਜੀ ਵੱਲੋਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 6 ਪੇ ਕਮਿਸ਼ਨ ਲਾਗੂ ਕਰਨ ਤੇ ਹਜ਼ਾਰਾਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਇਸ ਦਾ ਲਾਭ ਮਿਲੇਗਾ ਇਸ ਦੇ ਨਾਲ ਉਨ੍ਹਾਂ ਦਾ ਬਣਦਾ ਏਰੀਅਲ ਅਤੇ ਉਨ੍ਹਾਂ ਦੀ ਤਨਖਾਹ ਵਿਚ ਵਾਧਾ ਹੋਵੇਗਾ..
Advertisement
Advertisement
Advertisement
Advertisement
Advertisement
error: Content is protected !!