ਮੱਖਣ ਸ਼ਰਮਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ‘ਚ ਫਲ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮਦਿਨ

Advertisement
Spread information

ਮੱਖਣ ਸ਼ਰਮਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ‘ਚ ਫਲ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮਦਿਨ

ਹਰਿੰਦਰ ਨਿੱਕਾ  , ਬਰਨਾਲਾ 19 ਜੂਨ 2021

           ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਮੀਤ ਪ੍ਰਧਾਨ ਪੰਜਾਬ ਕਾਂਗਰਸ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਜੀ ਦਾ ਜਨਮ ਦਿਨ ਸਿਵਲ ਹਸਪਤਾਲ ਬਰਨਾਲਾ ਦੇ ਮਰੀਜ਼ਾਂ ਨੂੰ ਫਲ ,ਮਾਸਕ ਅਤੇ ਸੈਨੇਟਾਈਜ਼ਰ ਵੰਡ ਕੇ ਮਨਾਇਆ ਗਿਆ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਹੁਲ ਗਾਂਧੀ ਜੀ ਦਾ ਜਨਮ ਦਿਹਾੜਾ ਕੇਕ ਵਗੈਰਾ ਕੱਟ ਕੇ ਮਨਾਉਣ ਦੀ ਬਜਾਏ ਆਮ ਜ਼ਰੂਰਤਮੰਦ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜ਼ਰੂਰਤ ਦਾ ਸਾਮਾਨ ਫਲ ਫਰੂਟ ,ਮਾਸਕ ਸੈਨੀਟਾਈਜ਼ਰ ਵੰਡ ਕੇ ਮਨਾਇਆ ਗਿਆ ਹੈ ।

           ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਦੇ ਸਾਰੇ ਵਾਰਡਾਂ ਅਤੇ ਖ਼ਾਸਕਰ ਜੱਚਾ ਬੱਚਾ ਵਾਰਡਾਂ ਵਿਚ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਫ਼ਲ, ਮਾਸਕ ਅਤੇ ਸੈਨੀਟਾਈਜ਼ਰ ਵੰਡੇ ਗਏ ਹਨ ।ਉਨ੍ਹਾਂ ਕਿਹਾ ਸ੍ਰੀ ਰਾਹੁਲ ਗਾਂਧੀ ਜੀ ਦਾ ਇਹ ਮੰਨਣਾ ਹੈ ਕਿ ਜਦੋਂ ਦੇਸ਼ ਇਸ ਇਸ ਕੋਰੋਨਾ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਹਨ ਤਾਂ ਉਸ ਸਮੇਂ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਜ਼ਰੂਰਤਮੰਦ ਲੋੜਵੰਦ ਗਰੀਬ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਅਤੇ ਜੋ ਲੋਕ ਰੋਜ਼ੀ ਰੋਟੀ ਤੋਂ ਮੁਹਤਾਜ ਹੋ ਗਏ ਹਨ ਉਨ੍ਹਾਂ ਦੀ ਬਾਂਹ ਫੜੀ ਜਾਵੇ ਤਾਂ ਜੋ ਦੇਸ਼ ਇਸ ਭਿਆਨਕ ਬਿਮਾਰੀ ਦਾ ਟਾਕਰਾ ਕਰ ਸਕੇ ਅਤੇ ਕੋਰੋਨਾ ਮਹਾਂਮਾਰੀ ਕਾਰਨ ਹੋ ਰਹੀਆਂ ਮੌਤਾਂ ਨੂੰ ਠੱਲ੍ਹ ਪਾਈ ਜਾ ਸਕੇ ।

           ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਧਾਨ ਗੁਰਜੀਤ ਸਿੰਘ ਰਾਮਣਵਾਸੀਅਾ, ਕੌਂਸਲਰ ਦੀਪਿਕਾ ਸ਼ਰਮਾ, ਰਾਣੀ ਕੌਰ ਸੇਖਾ, ਮੀਨੂੰ ਬਾਂਸਲ , ਮੰਗਤ ਰਾਏ ਮੰਗਾ ਮਨਜੀਤ ਕੌਰ ਕੈਰੇ ,ਨਰਿੰਦਰ ਸ਼ਰਮਾ ,ਹਰਵਿੰਦਰ ਚਹਿਲ ਵਰੁਨ ਬੱਤਾ , ਦੀਪ ਸੰਘੇੜਾ ਜਸਮੇਲ ਸਿੰਘ ਡੇਅਰੀ ਵਾਲਾ ,ਪੂਨਮ ਗੋਇਲ , ਬਬਲੂ ਸ਼ਰਮਾ ,ਹਰਦੀਪ ਜਾਗਲ, ਦੀਪ ਸੰਘੇੜਾ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ ।

Advertisement
Advertisement
Advertisement
Advertisement
error: Content is protected !!