ਜ਼ਿਲੇ੍ਹ ਵਿਚ ਹੁਣ ਤੱਕ 18926 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

Advertisement
Spread information

ਜ਼ਿਲੇ੍ਹ ਵਿਚ 0ਹੁਣ ਤੱਕ 18926 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਹਰੇਕ ਵਿਅਕਤੀ ਜ਼ਰੂਰ ਲਗਵਾਏ ਕਰੋਨਾ ਵੈਕਸੀਨ

ਬੀ ਟੀ ਐੱਨ  , ਫਾਜ਼ਿਲਕਾ, 20 ਜੂਨ 2021

          ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 18926 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਠੀਕ ਹੋਣ ਵਾਲਿਆਂ ਦੀ ਦਰ ਬਹੁਤ ਵਧੀ ਹੈ ਜ਼ੋ ਕਿ ਜ਼ਿਲ੍ਹਾ ਵਾਸੀਆਂ ਲਈ ਚੰਗੀ ਖਬਰ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 19794 ਵਿਅਕਤੀ ਪਾਜੀਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ 32 ਜਣੇ ਜਿਥੇ ਪਾਜੀਟਿਵ ਆਏ ਹਨ ਉਥੇ 56 ਜਣਿਆਂ ਨੇ ਕਰੋਨਾ ਨੂੰ ਹਰਾਇਆ ਹੈ। ਇਸ ਤੋਂ ਇਲਾਵਾ ਜ਼ਿਲੇ੍ਹ ਅੰਦਰ ਐਕਟਿਵ ਕੇਸਾਂ ਦੀ ਗਿਣਤੀ 358 ਹੈ ਅਤੇ ਮੌਤਾਂ ਦੀ ਗਿਣਤੀ 510 ਹੋ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਸਟਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਹਰ ਵਿਅਵਕਤੀ ਨੂੰ ਵੈਕਸੀਨੇਸ਼ਨ ਲਗਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਂਦੇ ਹੋਏ ਆਪਣਾ ਟੈਸਟ ਅਤੇ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਤੇ ਕਰੋਨਾ ਦੇ ਪ੍ਰਕੋਪ ਨੂੰ ਜੜੋਂ ਖਤਮ ਕਰਨ ਵਿਚ ਆਪਣਾ ਯੋਗਦਾਨ ਪਾਉਣ।

Advertisement
Advertisement
Advertisement
Advertisement
error: Content is protected !!