ਜ਼ਿਲ੍ਹੇ ’ਚ ਦਰਿਆ ਸਤਲੁਜ ਕਿਨਾਰੇ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਦਾ ਕੀਤਾ ਦੌਰਾ
ਦਵਿਦਰ ਡੀ ਕੇ, ਲੁਧਿਆਣਾ 22 ਜੂਨ 2021
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਵਾਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ ਅਗਲੇ ਹਫ਼ਤੇ ਦੇ ਅੰਤ ਤੱਕ ਦਰਿਆ ਸਤਲੁਜ ਦੇ ਨਾਲ ਲੱਗਦੇ ਖੇਤਰਾਂ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਾਰੇ ਹੜ੍ਹ ਸੁਰੱਖਿਆ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।
ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਖੇਤਰਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਉਪ ਮੰਡਲ ਮੈਜਿਸਟਰੇਟ ਡਾ.ਬਲਜਿੰਦਰ ਸਿੰਘ ਢਿਲੋਂ, ਕਾਰਜਕਾਰੀ ਇੰਜੀਨੀਅਰ ਹਰਜੋਤ ਸਿੰਘ ਵਾਲੀਆ ਵੀ ਮੌਜੂਦ ਸਨ,ਨੇ ਕਿਹਾ ਕਿ ਇਹ ਸੁਰੱਖਿਆ ਕੰਮ ਜਮਾਲਪੁਰ ਲਿੱਲੀ, ਘੁਮਾਣਾ ਕੰਪਲੈਕਸ, ਖਹਿਰਾ ਬੇਟ ਖੇਤਰ ਵਿਖੇ ਜੰਗੀ ਪੱਧਰ ’ਤੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ 15 ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕੰਮ ਕਰਵਾਉਣ ਵਾਲੀਆਂ ਸਾਰੀਆਂ ਏਜੰਸੀਆਂ ਵਲੋਂ ਦਰਿਆ ਸਤਲੁਜ ਦੀਆਂ ਨਾਜ਼ੁਕ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟਾਂ ਵਲੋਂ ਰੋਜ਼ਾਨਾ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਦਰਿਆ ਸਤਲੁਜ ਦੀਆਂ ਨਾਜ਼ੁਕ ਥਾਵਾਂ ਨੂੰ ਮਜ਼ਬੂਤ ਕਰਨ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਸ਼ਰਮਾ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਵਰਗੀ ਕਿਸੇ ਵੀ ਪ੍ਰਕਾਰ ਦੀ ਪੈਦਾ ਹੋਣ ਵਾਲੀ ਸਥਿਤੀ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਸਤਲੁਜ ਦੀਆਂ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਆਉਣ ਵਾਲੇ ਬਰਸਾਤੀ ਮੌਸਮ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ।
ਸ੍ਰੀ ਸ਼ਰਮਾ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾ ਪਾਬੰਦ ਹੈ। ਚੱਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੰਮ 30 ਜੂਨ ਤੱਕ ਮੁਕੰਮਲ ਹੋ ਜਾਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਕੰਟਰੋਲ ਰੂਮ ਪਹਿਲਾਂ ਹੀ ਸਥਾਪਿਤ ਕੀਤਾ ਜਾ ਚੁੱਕਾ ਹੈ ਅਤੇ ਅਮਲੇ ਦਾ ਡਿਊਟੀ ਰੋਸਟਰ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਕੰਟਰੋਲ ਰੂਮ ਵਿਖੇ ਤਾਇਨਾਤ ਅਮਲੇ ਦੀ ਨਿਗਰਾਨੀ ਲਈ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਰੋਟੇਸ਼ਨ ਵਾਈਸ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਜ਼ਿਲ੍ਹੇ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਹੜ੍ਹ ਆਉਂਦੇ ਹਨ ਤਾਂ ਲੋਕਾਂ ਨੂੰ ਬਾਹਰ ਕੱਢਣ ਦੀ ਯੋਜਨਾ ਉਲੀਕੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਜਿਨਾਂ ਸੁਰੱਖਿਅਤ ਥਾਵਾਂ ’ਤੇ ਲੋਕਾਂ ਨੂੰ ਭੇਜਿਆ ਜਾਣਾ ਹੈ ਦੀ ਵੀ ਪਹਿਚਾਣ ਕਰ ਲਈ ਗਈ ਹੈ