ਪੁਲਸ ਵੱਲੋਂ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਆਉਂਦੇ ਦਿਨਾਂ ਵਿਚ ਨਸ਼ਾ ਮੁਕਤ ਕਰ ਲਿਆ ਜਾਵੇਗਾ ਮਹਿਲ ਕਲਾਂ ਇਲਾਕਾ -ਥਾਣਾ ਮੁਖੀ ਅਮਰੀਕ ਸਿੰਘ
ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ, ਬਰਨਾਲਾ , 23 ਜੂਨ 2021
ਸਬ ਡਿਵੀਜ਼ਨ ਨੂੰ ਮਹਿਲ ਕਲਾਂ ਦੇ ਉਪ ਕਪਤਾਨ ਪੀ ਪੀ ਐੱਸ ਕੁਲਦੀਪ ਸਿੰਘ ਦੀ ਅਗਵਾਈ ਥਾਣਾ ਮਹਿਲ ਕਲਾਂ ਦੇ ਮੁਖੀ ਅਮਰੀਕ ਸਿੰਘ ਵੱਲੋ ਪੁਲਸ ਕਰਮਚਾਰੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਪਿੰਡ ਚੰਨਣਵਾਲ ਵਿਖੇ ਸੈਮੀਨਾਰ ਲਗਾ ਕੇ ਨੌਜੁਆਨਾਂ ਬੱਚਿਆਂ ਬਜ਼ੁਰਗ ਅਤੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਢਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਬ ਡਿਵੀਜ਼ਨ ਮਹਿਲਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਅਤੇ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਹੇਠ ਜ਼ਿਲੇ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸਬ ਡਿਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਥਾਣਾ ਠੁੱਲੀਵਾਲ, ਥਾਣਾ ਮਹਿਲ ਕਲਾਂ ਅਤੇ ਥਾਣਾ ਟੱਲੇਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਅੰਦਰ ਲਗਾਤਾਰ ਪੁਲਿਸ ਵੱਲੋਂ ਪਿੰਡ ਪੱਧਰ ਤੇ ਸੈਮੀਨਾਰ ਲਗਾ ਕੇ ਨੌਜਵਾਨਾਂ , ਬੱਚਿਆਂ ,ਬਜ਼ੁਰਗਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਲਾਮਬੰਦ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ।ਕਿਉਂਕਿ ਨਸ਼ਿਆਂ ਕਾਰਨ ਨੌਜੁਆਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਹੋਰ ਮਾੜੀਆਂ ਲਾਹਨਤਾਂ ਤੋਂ ਨੌਜਵਾਨ ਪੀੜ੍ਹੀ ਬੱਚਿਆਂ ਤੇ ਆਮ ਲੋਕਾਂ ਨੂੰ ਬਚਾਉਣ ਲਈ ਪੁਲਸ ਵੱਲੋਂ ਪਿੰਡ ਪੱਧਰ ਦੇ ਜਾ ਕੇ ਲੋਕਾਂ ਨੂੰ ਸਮਝਾ ਕੇ ਚੰਗੇ ਕੰਮਾਂ ਵੱਲ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਿਕਾਇਤ ਮਿਲਣ ਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ‘, ਉਥੇ ਜੇਕਰ ਕਿਸੇ ਨੂੰ ਕੋਈ ਅਜਿਹੀ ਗੱਲ ਵੀ ਪਤਾ ਲੱਗਦਾ ਹੈ ਤਾਂ ਪੁਲੀਸ ਨੂੰ ਤੁਰੰਤ ਉਸ ਦੀ ਗੁਪਤ ਸੂਚਨਾ ਦਿੱਤੀ ਜਾਵੇ ਤਾਂ ਕਿ ਪੁਲਸ ਨੂੰ ਸੂਚਨਾ ਦੇਣ ਵਾਲੇ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ ।
ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਅਮਰੀਕ ਸਿੰਘ ਨੇ ਕਿਹਾ ਕਿ ਥਾਣਾ ਮਹਿਲ ਕਲਾਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਅੰਦਰ ਲਗਾਤਾਰ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਂਦੇ ਦਿਨਾਂ ਵਿੱਚ ਥਾਣਾ ਮਹਿਲ ਕਲਾਂ ਦੇ ਪਿੰਡਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਮੁਕਤ ਕਰ ਲਿਆ ਜਾਵੇਗਾ। ਇਸ ਮੌਕੇ ਸਰਪੰਚ ਬੂਟਾ ਸਿੰਘ ,ਸਾਬਕਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ, ਆੜ੍ਹਤੀਆ ਕੁਲਬੀਰ ਸਿੰਘ ਗਿੱਲ, ਜਰਨੈਲ ਸਿੰਘ ਚੰਨਣਵਾਲ, ਡਾ ਹਰਦੇਵ ਸਿੰਘ ਜਟਾਣਾ ,ੲੇਆਈ ਗੁਰਸਿਮਰਨਜੀਤ ਸਿੰਘ, ਗੁਰਦੀਪ ਸਿੰਘ ਛੀਨੀਵਾਲ ਕਲਾਂ ਤੋ ਇਲਾਵਾ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
Advertisement