ਬਜ਼ੁਰਗਾਂ ਦੀ ਮੱਦਦ ਲਈ ਰਾਸ਼ਟਰੀ ਹੈਲਪਲਾਈਨ ਨੰਬਰ 14567 ਜਾਰੀ ਕੀਤਾ
ਪਰਦੀਪ ਕਸਬਾ , ਬਰਨਾਲਾ, 24 ਜੂਨ 2021
ਸਿਵਲ ਸਰਜਨ ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਰਾਸ਼ਟਰੀ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਸੀਨੀਅਰ ਸਿਟੀਜਨ ਨੂੰ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਹੈਲਪ ਏਜ ਇੰਡੀਆ (ਐਨ.ਜੀ.ਓ) ਦੇ ਸਹਿਯੋਗ ਨਾਲ ਬਜ਼ੁਰਗਾਂ ਦੀ ਮੱਦਦ ਲਈ ਰਾਸ਼ਟਰੀ ਹੈਲਪਲਾਈਨ ਨੰਬਰ 14567 ਜਾਰੀ ਕੀਤਾ ਗਿਆ ਹੈ। ਇਹ ਹੈਲਪਲਾਈਨ ਨੰਬਰ ਸੀਨੀਅਰ ਸਿਟੀਜਨ ਦੀ ਮੱਦਦ ਅਤੇ ਸਹਿਯੋਗ ਲਈ ਜਾਰੀ ਕੀਤਾ ਗਿਆ ਹੈ ।
ਡਾ. ਔਲਖ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਕਿ ਕੋਈ ਵੀ ਬਜ਼ੁਰਗ ਜ਼ਿਲ੍ਹੇ ਦੇ ਕਿਸੇ ਵੀ ਸਿਹਤ ਕੇਂਦਰ ਵਿੱਚ ਆਉਂਦਾ ਹੈ ਤਾਂ ਉਸ ਨੂੰ ਮੁਫ਼ਤ ਡਾਕਟਰੀ ਸਹਾਇਤਾ ਦਿੱਤੀ ਜਾਵੇ, ਜੇਕਰ ਉਸ ਨੂੰ ਕਿਸੇ ਤਰ੍ਹਾਂ ਦੀ ਮੱਦਦ ਦੀ ਲੋੜ ਹੈ ਤਾਂ ਉਸ ਦੀ ਜਾਣਕਾਰੀ ਹੈਲਪਲਾਈਨ ਨੰਬਰ 14567 ਤੇ ਦਿੱਤੀ ਜਾਵੇ।
ਨੋਡਲ ਅਫ਼ਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਤਪਾ, ਧਨੌਲਾ, ਮਹਿਲ ਕਲਾਂ, ਬਰਨਾਲਾ ਅਤੇ ਸਹਿਰੀ ਡਿਸਪੈਂਸਰੀ ਸੰਧੂ ਪੱਤੀ ਤੇ ਪ੍ਰੇਮ ਨਗਰ ਨੂੰ ਸੀਨੀਅਰ ਸਿਟੀਜਨ ਦੀ ਮੱਦਦ ਲਈ ਹੈਲਪਲਾਈਨ ਨੰਬਰ 14567 ਸਬੰਧੀ ਬੋਰਡ ਲਗਾਉਣ ਲਈ ਕਿਹਾ ਗਿਆ ਹੈ। ਇਸ ਨਾਲ ਸਬੰਧਿਤ ਵਿਭਾਗ ਅਤੇ ਐਨ.ਜੀ.ਓ ਵੱਲੋਂ ਸਮੇਂ-ਸਿਰ ਲੋੜਬੰਦ ਬਜ਼ੁਰਗ ਨੂੰ ਸਹਾਇਤਾ ਮਿਲ ਸਕੇਗੀ।