ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਪੁੱਜ ਕੇ ਉਕਤ ਕੈਂਪ ਦਾ ਲਾਭ ਉਠਾਉਣ ਤਾਂ ਜੋ ਕੋਰੋਨਾ ਵਰਗੀ ਭੈੜੀ ਬੀਮਾਰੀ ਤੋਂ ਬਚਿਆ ਜਾ ਸਕੇ – ਸ਼ੇਰ ਸਿੰਘ ਖ਼ਾਲਸਾ
ਗੁਰਸੇਵਕ ਸਿੰਘ ਸਹੋਤਾ ਬਰਨਾਲਾ ਮਹਿਲ ਕਲਾਂ, 24 ਜੂਨ 2021
ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਜਿੱਥੇ ਵੱਖ ਵੱਖ ਮੁਹਿੰਮਾਂ ਚਲਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਇਆ ਜਾ ਰਿਹਾ ਹੈ, ਉਥੇ ਪਿੰਡਾਂ ਦੀਆਂ ਗਰਾਮ ਪੰਚਾਇਤਾਂ, ਧਾਰਮਿਕ ਸੰਸਥਾਵਾਂ ਅਤੇ ਯੂਥ ਕਲੱਬਾਂ ਵੀ ਇਸ ਕੰਮ ਵਿਚ ਵੱਧ ਚਡ਼੍ਹ ਕੇ ਸਹਿਯੋਗ ਕਰ ਰਹੀਆਂ ਹਨ।ਇਸੇ ਤਹਿਤ ਅੱਜ 25 ਜੂਨ ਨੂੰ “ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਮਹਿਲ ਕਲਾਂ” ਵਿਖੇ ਕੋਰੋਨਾ ਵੈਕਸੀਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ਼ੇਰ ਸਿੰਘ ਖ਼ਾਲਸਾ ,ਪੰਚ ਅਤੇ ਨੰਬਰਦਾਰ ਗੁਰਪ੍ਰੀਤ ਸਿੰਘ ਚੀਨਾ ਤੇ ਡਾ ਦਲਵਾਰ ਸਿੰਘ ਮਹਿਲ ਕਲਾਂ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੀ ਅਸੀਂ ਹਸਪਤਾਲ ਮਹਿਲ ਕਲਾਂ ਦੇ ਸਿਹਤ ਕਰਮੀਆਂ ਦੀ ਅਗਵਾਈ ਹੇਠ ਉਕਤ ਕੈਂਪ ਲਗਾਇਆ ਜਾ ਰਿਹਾ ਹੈ ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਸਰਕਾਰੀ ਹਸਪਤਾਲ ਮਹਿਲ ਕਲਾਂ ਦੇ ਐੱਸ ਐੱਮ ਓ ਡਾ ਹਨਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਡਾਕਟਰੀ ਟੀਮ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਵੈਕਸੀਨ ਅਤੇ ਉਨ੍ਹਾਂ ਦੀ ਸੈਂਪਲਿੰਗ ਕਰਨਗੇ ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਪੁੱਜ ਕੇ ਉਕਤ ਕੈਂਪ ਦਾ ਲਾਭ ਉਠਾਉਣ ਤਾਂ ਜੋ ਕੋਰੋਨਾ ਵਰਗੀ ਭੈੜੀ ਬੀਮਾਰੀ ਤੋਂ ਬਚਿਆ ਜਾ ਸਕੇ।
Advertisement