ਆਇਲਸ ਕੋਚਿੰਗ ਇੰਸਟੀਚਿਊਟ ਨੂੰ ਲੈ ਕੇ ਕਰਤਾ ਸਰਕਾਰ ਨੇ ਵੱਡਾ ਐਲਾਨ 

Advertisement
Spread information

 

ਆਇਲਸ ਕੋਚਿੰਗ ਇੰਸਟੀਚਿਊਟ ਦੇ ਅਧਿਆਪਕਾਂ, ਅਮਲੇ ਤੇ ਵਿਦਿਆਰਥੀਆਂ ਨੂੰ ਕੋਵਿਡ ਟੀਕੇ ਦੀ ਪਹਿਲੀ ਡੋਜ਼ ਲੱਗੀ ਹੋਣ ਦੀ ਸ਼ਰਤ ‘ਤੇ ਖੋਲ੍ਹਣ ਦੀ ਛੋਟ

ਬਲਵਿੰਦਰਪਾਲ , ਪਟਿਆਲਾ, 25 ਜੂਨ: 2021

    ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਆਪਣੇ ਪੁਰਾਣੇ ਹੁਕਮਾਂ ‘ਚ ਤਬਦੀਲੀ ਕਰਕੇ ਜ਼ਿਲ੍ਹੇ ਅੰਦਰ ਆਇਲਸ ਕੋਚਿੰਗ ਇੰਸਟੀਚਿਊਟਸ ਨੂੰ ਵੈਕਸੀਨੇਸ਼ਨ ਲੱਗੇ ਹੋਣ ਦੀ ਸ਼ਰਤ ‘ਤੇ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ। ਜਦੋਂਕਿ ਬਾਕੀ ਦੇ ਹੁਕਮ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹਿਣਗੇ ਅਤੇ ਇਸ ‘ਚ ਕੋਈ ਢਿੱਲ ਨਹੀਂ ਰਹੇਗੀ।

       ਇਨ੍ਹਾਂ ਹੁਕਮਾਂ ਮੁਤਾਬਕ ਸ੍ਰੀ ਕੁਮਾਰ ਅਮਿਤ ਨੇ ਅੱਗੇ ਕਿਹਾ ਕਿ ਆਇਲਸ ਸੈਂਟਰਾਂ ਦੇ ਅਧਿਆਪਕਾਂ ਅਤੇ ਹੋਰ ਅਮਲੇ ਸਮੇਤ ਵਿਦਿਆਰਥੀਆਂ ਦੇ ਵੈਕਸੀਨੇਸ਼ਨ ਦੀ ਘੱਟੋ-ਘੱਟ ਇੱਕ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਤੀ 16-06-2021 ਨੂੰ ਪਹਿਲਾਂ ਜਾਰੀ ਕੀਤੇ ਗਏ ਹੁਕਮ ਅਗਲੇ ਆਦੇਸ਼ਾਂ ਤੱਕ ਲਾਗੂ ਰਹਿਣਗੇ

Advertisement
Advertisement
Advertisement
Advertisement
error: Content is protected !!