ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ.ਡੀ ਐਸ ਪੀ ਮਹਿਲ ਕਲਾਂ

Advertisement
Spread information

 ਪਿੰਡਾਂ ਨੂੰ ਆਉਂਦੇ ਦਿਨਾਂ ਵਿਚ ਨਸ਼ਾ ਮੁਕਤ ਕਰ ਲਿਆ ਜਾਵੇਗਾ-ਥਾਣਾ ਮੁਖੀ ਬਲਜੀਤ ਸਿੰਘ ਢਿੱਲੋਂ     

ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ 25 ਜੂਨ 2021
          ਸਬ ਡਿਵੀਜ਼ਨ ਨੂੰ ਮਹਿਲ ਕਲਾਂ ਦੇ ਉਪ ਕਪਤਾਨ ਪੀ ਪੀ ਐੱਸ ਕੁਲਦੀਪ ਸਿੰਘ ਦੀ ਅਗਵਾਈ ਥਾਣਾ ਮਹਿਲ ਕਲਾਂ ਦੇ ਮੁਖੀ ਬਲਜੀਤ ਸਿੰਘ ਢਿੱਲੋਂ  ਵੱਲੋ ਪੁਲਸ ਕਰਮਚਾਰੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਤਹਿਤ ਪਿੰਡ ਹਮੀਦੀ  ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਢਣ ਲਈ ਜਾਗਰੂਕ ਕੀਤਾ ਗਿਆ।  ਇਸ ਸਮੇਂ ਸਮੁੱਚੀ ਗਰਾਮ ਪੰਚਾਇਤ ਅਤੇ ਮੋਹਤਬਰ ਵਿਅਕਤੀ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।  ਇਸ ਮੌਕੇ ਸਬ ਡਿਵੀਜ਼ਨ ਮਹਿਲਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮ ਅਤੇ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਹੇਠ ਜ਼ਿਲੇ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਸਬ ਡਿਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਥਾਣਾ ਠੁੱਲੀਵਾਲ, ਥਾਣਾ ਮਹਿਲ ਕਲਾਂ ਅਤੇ  ਥਾਣਾ ਟੱਲੇਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਅੰਦਰ ਲਗਾਤਾਰ ਪੁਲਿਸ ਵੱਲੋਂ ਪਿੰਡ ਪੱਧਰ ਤੇ ਸੈਮੀਨਾਰ ਲਗਾ ਕੇ ਨੌਜਵਾਨਾਂ ਨੂੰ  ਬੱਚਿਆਂ, ਬਜ਼ੁਰਗਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼  ਲਾਮਬੰਦ ਕਰਕੇ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ , ਕਿਉਂਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਹੋਰ ਮਾੜੀਆਂ ਲਾਹਨਤਾਂ ਤੋਂ ਨੌਜਵਾਨ ਪੀੜ੍ਹੀ ਬੱਚਿਆਂ ਤੇ ਆਮ ਲੋਕਾਂ ਨੂੰ ਬਚਾਉਣ ਲਈ ਪੁਲਸ ਵੱਲੋਂ ਪਿੰਡ ਪੱਧਰ ਦੇ ਜਾ ਕੇ ਲੋਕਾਂ ਨੂੰ ਸਮਝਾ ਕੇ ਚੰਗੇ ਕੰਮਾਂ ਵੱਲ ਲਾਮਬੰਦ ਕੀਤਾ ਜਾ ਰਿਹਾ। 
            ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਸ਼ਿਕਾਇਤ ਮਿਲਣ ਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।  ਉਥੇ ਜੇਕਰ ਕਿਸੇ ਨੂੰ ਕੋਈ ਅਜਿਹੀ ਗੱਲ ਵੀ ਪਤਾ ਲੱਗਦਾ ਹੈ ਤਾਂ ਪੁਲੀਸ ਨੂੰ ਤੁਰੰਤ ਉਸ ਦੀ ਗੁਪਤ ਸੂਚਨਾ ਦਿੱਤੀ ਜਾਵੇ ਤਾਂ ਕਿ ਪੁਲਸ ਨੂੰ ਸੂਚਨਾ ਦੇਣ ਵਾਲੇ ਦਾ ਨਾਂ ਵੀ ਗੁਪਤ ਰੱਖਿਆ ਜਾਵੇਗਾ।   ਉਨ੍ਹਾਂ ਸਮੂਹ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੁਲੀਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ।ਇਸ ਮੌਕੇ ਥਾਣਾ ਮਹਿਲ ਕਲਾਂ ਦੇ ਮੁਖੀ ਅਮਰੀਕ ਸਿੰਘ ਨੇ ਕਿਹਾ ਕਿ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਬ ਡਿਵੀਜ਼ਨ ਨੂੰ ਮਹਿਲ ਕਲਾਂ ਦੇ ਡੀਐੱਸਪੀ ਕੁਲਦੀਪ ਸਿੰਘ ਦੀ ਅਗਵਾਈ ਹੇਠ ਥਾਣਾ ਮਹਿਲ ਕਲਾਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਅੰਦਰ ਲਗਾਤਾਰ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਂਦੇ ਦਿਨਾਂ ਵਿੱਚ ਥਾਣਾ ਠੁੱਲੀਵਾਲ ਦੇ ਪਿੰਡਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਮੁਕਤ ਕਰ ਲਿਆ ਜਾਵੇਗਾ।  ਉਨ੍ਹਾਂ ਸਮੂਹ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪੁਲਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।  ਇਸ ਮੌਕੇ ਸਰਪੰਚ ਜਸਪ੍ਰੀਤ ਕੌਰ ਮਾਂਗਟ, ਪੰਚ ਜਸਵਿੰਦਰ ਸਿੰਘ ਮਾਂਗਟ, ਜਥੇਦਾਰ ਉਦੇ ਸਿੰਘ ਹਮੀਦੀ ਨੇ ਨਸ਼ਿਆਂ ਦੇ ਖਾਤਮੇ ਲਈ ਪੁਲਸ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।
       ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਪ੍ਰਧਾਨ ਏਕਮ ਸਿੰਘ ਦਿਓਲ, ਸਮਾਜ ਸੇਵੀ ਨੰਬਰਦਾਰ ਗੁਰਮੁੱਖ ਸਿੰਘ ਹਮੀਦੀ , ਦਰਸ਼ਨ ਸਿੰਘ ਥਿੰਦ, ਨੰਬਰਦਾਰ ਜਸਵੀਰ ਸਿੰਘ ਖਾਲਸਾ, ਪੰਚ ਅਮਰਜੀਤ ਸਿੰਘ ਢੀਂਡਸਾ, ਪੰਚ ਅਮਰ ਸਿੰਘ ਚੋਪੜਾ, ਪੰਚ ਓਮਨਦੀਪ ਸਿੰਘ ਸੋਹੀ, ਜੀਓ ਜੀ ਜਗਦੇਵ ਸਿੰਘ ਰਾਣੂੰੰ, ਨਾਜਰ ਸਿੰਘ ਥਿੰਦ ,ਸਾਬਕਾ ਸਰਪੰਚ ਸੂਬੇਦਾਰ ਸੁਦਾਗਰ ਸਿੰਘ ਚੋਪੜਾ ,ਕਿਸਾਨ ਆਗੂ ਜਗਸੀਰ ਸਿੰਘ ਚੀਮਾ ,ਸੱਜਣ ਸਿੰਘ ਦਿਓਲ  ,ਥਾਣਾ ਠੁੱਲੀਵਾਲ ਦੇ ਏਐਸਆਈ ਮਨਜੀਤ ਸਿੰਘ, ਪੁਲਸ ਕਰਮੀ ਗੁਰਦੀਪ ਸਿੰਘ ਛੀਨੀਵਾਲ ਕਲਾਂ ਤੋ ਇਲਾਵਾ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
Advertisement
Advertisement
Advertisement
Advertisement
Advertisement
error: Content is protected !!