ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਕੂਚ ਕਰਨ – ਹਰਮੀਤ ਕਾਦੀਆਂ
ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ,27 ਜੂਨ 2021
ਅੱਜ ਪਿੰਡ ਛੀਨੀਵਾਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਦੇ ਗ੍ਰਹਿ ਛੀਨੀਵਾਲ ਵਿਖੇ ਪੁੱਜੇ । ਜਿੱਥੇ ਵਰਕਰਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਜਿਥੇ ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ। ਉਥੇ ਸੱਤਾਧਿਰ ਭਾਜਪਾ ਕਿਸਾਨਾਂ ਦੀ ਮੰਗ ਨੂੰ ਅਣਗੌਲਿਆ ਕਰ ਰਹੀ ਹੈ । ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਵੱਲ ਨੂੰ ਕਾਫਲਿਆਂ ਦੇ ਰੂਪ ਚ ਕੂਚ ਕਰਨ ।
ਅਖੀਰ ਵਿਚ ਉਨ੍ਹਾਂ ਕਿਹਾ ਕਿ ਹਰ ਰੋਜ਼ ਡੀਜ਼ਲ, ਪੈਟਰੋਲ ਤੇ ਵੱਧ ਰਹੀ ਮਹਿੰਗਾਈ ਨੇ ਕਿਸਾਨਾਂ ਤੇ ਮਜ਼ਦੂਰਾਂ ਦਾ ਕਚੂੰਮਰ ਕੱਢ ਕੇ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਕਦੇ ਨਹੀ ਦੇਖਿਆ ਕਿ 10 ਦਿਨਾਂ ਵਿੱਚ ਡੀਜ਼ਲ ਦੀ ਕੀਮਤ ਵਿੱਚ 7 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ । ਇਸ ਮੌਕੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੂੰ ਗ੍ਰਾਮ ਪੰਚਾਇਤ ਛੀਨੀਵਾਲ ਕਲਾਂ ਵੱਲੋਂ ਅਤੇ ਪਿੰਡ ਇਕਾਈ ਦੇ ਜਥੇਬੰਦੀ ਦੇ ਆਗੂਆਂ ਤੇ ਨਗਰ ਨਿਵਾਸੀਆਂ ਵੱਲੋਂ ਪਿੰਡ ਪਹੁੰਚਣ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ ।
ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਕਾਦੀਆਂ ਦੇ ਇਕਾਈ ਪ੍ਰਧਾਨ ਯਾਦਵਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਨਿਰਮਲ ਸਿੰਘ ,ਸ਼ਮਸ਼ੇਰ ਸਿੰਘ ਹੁੰਦਲ ,ਉੱਪ ਪ੍ਰਧਾਨ ਜਗਤਾਰ ਸਿੰਘ ,ਪੰਚ ਨਿਰਭੈ ਸਿੰਘ, ਪੰਚ ਬਲੌਰ ਸਿੰਘ, ਪੰਚ ਨਸੀਬ ਕੌਰ ,ਪੰਚ ਚਰਨਜੀਤ ਕੌਰ, ਪੰਚ ਸੁਖਵਿੰਦਰ ਕੌਰ, ਪੰਚ ਕੁਲਵੰਤ ਕੌਰ ,ਪੰਚ ਮੇਜਰ ਸਿੰਘ, ਨੰਬਰਦਾਰ ਅਵਤਾਰ ਸਿੰਘ ਬਾਰੂ, ਨੰਬਰਦਾਰ ਸਾਧੂ ਸਿੰਘ, ਸੂਬੇਦਾਰ ਹਰਮੰਦਰ ਸਿੰਘ, ਪਟਵਾਰੀ ਦਰਬਾਰ ਸਿੰਘ, ਇਕਾਈ ਮੈਂਬਰ ਜਸਵਿੰਦਰ ਸਿੰਘ, ਪ੍ਰਧਾਨ ਪਵਿੱਤਰ ਸਿੰਘ, ਕਲੱਬ ਪ੍ਰਧਾਨ ਸੁਖਮੰਦਰ ਸਿੰਘ, ਹਰਦੇਵ ਸਿੰਘ , ਜਗਜੀਤ ਸਿੰਘ ਜੱਗਾ ਧਾਲੀਵਾਲ , ਲਾਲ ਸਿੰਘ, ਜਗਰਾਜ ਸਿੰਘ, ਅਨੋਖ ਸਿੰਘ, ਜਗਸੀਰ ਸਿੰਘ ਅਤੇ ਕਰਮਜੀਤ ਸਿੰਘ ਹਾਜ਼ਰ ਸਨ।