ਮਜ਼ਦੂਰ ਆਗੂਆਂ ਨੇ ਮਜ਼ਦੂਰਾਂ ਨੂੰ ਕੀਤਾ ਲਾਮਬੰਦ
ਪਿੰਡ ਸੱਦੋਵਾਲ ਅਤੇ ਧਨੇਰ ਚ ਮਜ਼ਦੂਰਾਂ ਨਾਲ ਕੀਤੀਆਂ ਭਰਵੀਆਂ ਮੀਟਿੰਗਾਂ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 28 ਜੂਨ 2021
ਖੱਬੇ ਪੱਖੀ ਪਾਰਟੀਆਂ ਦੇ ਸਾਂਝੇ ਮੋਰਚੇ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਦੇਸ਼ ਅੰਦਰ ਬੇਰੁਜ਼ਗਾਰੀ ਅਤੇ ਮਹਿੰਗਾਈ ਵਧਾਉਣ ਵਾਲੀਆਂ ਨੀਤੀਆਂ ਦੇ ਖਿਲਾਫ਼ ਪਿੰਡਾਂ ਅੰਦਰ ਮੋਦੀ ਸਰਕਾਰ ਦੇ ਪੁਤਲੇ ਫੂਕਣ ਅਤੇ 30 ਜੂਨ ਨੂੰ ਜ਼ਿਲ੍ਹਾ ਕੇਂਦਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੇ ਐਲਾਨੇ ਪ੍ਰੋਗਰਾਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਪਿੰਡ ਸੱਦੋਵਾਲ ਅਤੇ ਧਨੇਰ ਦੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਆਰ ਐੱਮ ਪੀ ਆਈ ਦੇ ਜ਼ਿਲ੍ਹਾ ਕਮੇਟੀ ਮੈਂਬਰ ਅਤੇ ਮਜ਼ਦੂਰ ਆਗੂ ਭੋਲਾ ਸਿੰਘ ਕਲਾਲ ਮਾਜਰਾ,ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ,ਸੀ ਟੀ ਯੂ ਦੇ ਜ਼ਿਲ੍ਹਾ ਆਗੂ ਹੈਪੀ ਸਿੰਘ ਛੀਨੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪਣੇ 07 ਸਾਲ ਦੇ ਕਾਰਜਕਾਲ ਚ ਦਿਵਾਲਾ ਕੱਢ ਕੇ ਰੱਖ ਦਿੱਤਾ। ਕੇਂਦਰ ਦੀਆਂ ਗਲਤ ਨੀਤੀਆਂ ਦਾ ਸ਼ਿਕਾਰ ਹੋਇਆ ਮਜ਼ਦੂਰ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ।
ਮਨਰੇਗਾ ਕਾਮਿਆਂ ਅਤੇ ਆਮ ਮਜ਼ਦੂਰ ਪਰਿਵਾਰਾਂ ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਗੁੱਸੇ ਦੀ ਲਹਿਰ ਹੈ। ਜੇਕਰ ਮੋਦੀ ਸਰਕਾਰ ਨੇ ਇਹ ਮਜ਼ਦੂਰ ਮਾਰੂ ਨੀਤੀਆਂ ਨੂੰ ਬੰਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਦੇ ਗੰਭੀਰ ਸਿੱਟੇ ਨਿਕਲਣਗੇ ਅਤੇ ਸੋਚੇ ਦੇਸ਼ ਦਾ ਮਜ਼ਦੂਰ ਵਰਗ ਸੜਕਾਂ ਤੇ ਆ ਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਵੱਡਾ ਸੰਘਰਸ਼ ਵਿੱਢੇਗਾ। ਉਨ੍ਹਾਂ ਮਜ਼ਦੂਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋਣ ਪਤੀ ਹੀ ਜਥੇਬੰਦ ਹੋ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਦੀ ਅਪੀਲ ਕੀਤੀ।ਅਖੀਰ ਉਨ੍ਹਾਂ ਤੀਹ ਜੂਨ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿੱਚ ਗਿਆਰਾਂ ਵਜੇ ਪੁੱਜਣ ਦੀ ਅਪੀਲ ਕੀਤੀ।ਇਸ ਮੌਕੇ ਪ੍ਰਕਾਸ਼ ਸਿੰਘ ਨਿਰਮਲ ਸਿੰਘ,ਬਲੌਰ ਸਿੰਘ, ਕੇਹਰ ਸਿੰਘ,ਜਗਸੀਰ ਸਿੰਘ ਅਤੇ ਕੁਲਵੰਤ ਕੌਰ ਸਮੇਤ ਵੱਡੀ ਗਿਣਤੀ ਚ ਮਜ਼ਦੂਰ ਹਾਜ਼ਰ ਸਨ।
Advertisement