ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਮੀਤ ਪ੍ਰਧਾਨ ਜਰਨੈਲ ਸਿੰਘ ਨੇ ਵੈਕਸੀਨ ਲਗਵਾਈ।
ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ 28 ਜੂਨ 2021
ਲੋਕ ਭਲਾਈ ਵੈਲਫੇਅਰ ਸੁਸਾਇਟੀ ਮਹਿਲ ਕਲਾਂ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਸੋਨੀ ਨੇ ਕੋਵਿਡ ਵੈਕਸੀਨ ਲਗਵਾਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸਾਇਟੀ ਪ੍ਰਧਾਨ ਡਾ ਪਰਮਿੰਦਰ ਸਿੰਘ ਹਮੀਦੀ ਤੇ ਜਰਨੈਲ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਅਤੇ ਹੋਰ ਜਨਤਕ ਥਾਵਾਂ ਤੇ ਕੋਵਿਡ ਵੈਕਸੀਨ ਨੂੰ ਲੈ ਕਿ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ,ਜੋ ਬਿਲਕੁਲ ਝੂਠ ਹਨ ਅਤੇ ਸਾਨੂੰ ਇਹੋ ਜਿਹੀਆਂ ਅਫਵਾਹਾਂ ਤੋਂ ਬਚਣਾ ਜਰੂਰੀ ਹੈ। ਸਾਨੂੰ ਅਪਣੀ ਅਤੇ ਅਪਣੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ। ਸਿਹਤ ਵਿਭਾਗ ਵੱਲੋਂ ਵੱਲੋਂ ਪਿੰਡ ਪਿੰਡ ਵਿੱਚ ਕੈਂਪ ਲਗਾ ਕੇ ਵੈਕਸੀਨ ਲਗਾਈਆਂ ਜਾ ਰਹੀਆਂ ਹਨ। ਸਾਨੂੰ ਵੀ ਇਹਨਾਂ ਕਰਮਚਾਰੀਆਂ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਹਰ ਇੱਕ ਦੇ ਇਹ ਵੈਕਸੀਨ ਲਗਾਈ ਜਾ ਸਕੇ, ਅਤੇ ਉਹਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ 18 ਸਾਲ ਤੱਕ ਇਹ ਵੈਕਸੀਨ ਲਗਾਉਣੀ ਸ਼ੁਰੂ ਕਰ ਦਿੱਤੀ ਹੈ ਸਾਨੂੰ ਸਾਰਿਆਂ ਨੂੰ ਅਪਣੀ ਜੁਮੇਵਾਰੀ ਸਮਝਦੇ ਹੋਏ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਵੇਲੇ ਲੋਕ ਭਲਾਈ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪਰਮਿੰਦਰ ਸਿੰਘ,ਖਜਾਨਚੀ ਫਿਰੋਜ ਖਾਨ,ਪ੍ਰੈਸ ਸਕੱਤਰ ਗੁਰਸੇਵਕ ਸਿੰਘ ਸਹੋਤਾ, ਹਰਜੀਤ ਸਿੰਘ ਹੈਰੀ,ਡਾ ਗੁਰਪ੍ਰੀਤ ਸਿੰਘ ਨਾਹਰ,ਰਵਿੰਦਰ ਸਿੰਘ ਰੰਮੀ ਸੋਢਾ,ਸੁਰਿੰਦਰ ਸਿੰਘ ਕੋਮਲ,ਬਲਜਿੰਦਰ ਕੌਰ ਮਾਂਗੇਵਾਲ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜਰ ਸਨ।
Advertisement