ਕਿਸਾਨ ਜਥੇਬੰਦੀਆਂ ਤੇ ਸੰਗਤਾਂ ਵੱਲੋਂ ਟ੍ਰੈਫਿਕ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ
ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ, ਬਰਨਾਲਾ, 01ਜੁਲਾਈ 2021
ਪੰਜਾਬ ਅੰਦਰ ਪਿਛਲੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਲਗਾਤਾਰ ਬੇ ਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਰੋਸ ਵਜੋਂ ਅਤੇ ਦੋਸ਼ੀਆਂ ਨੂੰ ਸਖ਼ਤ ਦਿਵਾਉਣ ਨੂੰ ਲੈ ਕੇ ਵੱਖ ਵੱਖ ਜਥੇਬੰਦੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਂਦੇ ਪਿੰਡ ਸਹਿਜੜਾ ਦੇ ਬੱਸ ਸਟੈਂਡ ਉੱਪਰ ਟ੍ਰੈਫਿਕ ਆਵਾਜਾਈ ਪੂਰੀ ਤਰ੍ਹਾਂ ਠੱਪ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਮਨਜੀਤ ਸਿੰਘ ਸਹਿਜੜਾ, ਜਥੇਦਾਰ ਮਹਿੰਦਰ ਸਿੰਘ ਸਹਿਜੜਾ ,ਗੁਰਪ੍ਰੀਤ ਸਿੰਘ ਧਾਲੀਵਾਲ ਬੀਕੇਯੂ ਡਕੌਂਦਾ, ਜੱਗਾ ਸਿੰਘ, ਹਰਨੇਕ ਸਿੰਘ ਬਾਜਵਾ, ਅਵਤਾਰ ਸਿੰਘ, ਜਗਸੀਰ ਸਿੰਘ ਸੀਰਾ, ਹਰਪ੍ਰੀਤ ਸਿੰਘ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੱਥ ਵਿੱਚ ਗੁਟਕਾ ਸਾਹਿਬ ਫਡ਼ ਕੇ ਸਹੁੰ ਖਾਧੀ ਸੀ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ, ਨਸਾ ਚਾਰ ਹਫ਼ਤਿਆਂ ਵਿੱਚ ਖ਼ਤਮ ਕਰਨ, ਘਰ ਘਰ ਨੌਕਰੀ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਨ ਸਮੇਤ ਹੋਰ ਵੱਡੇ ਵੱਡੇ ਵਾਅਦੇ ਕਰ ਕੇ ਆਪਣੀ ਸਰਕਾਰ ਬਣਾਈ ਸੀ। ਪਰ ਕੈਪਟਨ ਸਰਕਾਰ ਨੇ ਅੱਜ ਸਾਢੇ ਚਾਰ ਸਾਲ ਤੱਕ ਦਾ ਸਮਾਂ ਬੀਤ ਜਾਣ ਤੇ ਵੀ ਨੌੰ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਅਤੇ ਨਾ ਹੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਕੀਤਾ ਗਿਆ ਅਤੇ ਨਾ ਹੀ ਹੋਰ ਕੀਤੇ ਵਾਅਦੇ ਪੂਰੇ ਕੀਤੇ ਗਏ ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀਆਂ ਸਰਕਾਰਾਂ ਨੂੰ ਪੰਜਾਬ ਦੇ ਲੋਕ ਆਉਂਦੇ ਸਮੇਂ ਵਿੱਚ ਕਦੇ ਮੁਆਫ਼ ਨਹੀਂ ਕਰਨਗੇ ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਦੋਸ਼ੀਆਂ ਦੇ ਖਿਲਾਫ ਸਖਤ ਕਦਮ ਚੁੱਕੇ ਹੁੰਦੇ ਤਾਂ ਅੱਜ ਸਾਨੂੰ ਸਰਕਾਰਾਂ ਤਕ ਇਨਸਾਫ਼ ਲੈਣ ਦੀ ਲੋੜ ਨਾ ਪੈਂਦੀ ।ਉਨ੍ਹਾਂ ਕਿਹਾ ਕਿ ਸਰਕਾਰਾਂ ਕੀਤੇ ਵਾਅਦਿਆਂ ਅਤੇ ਲੋਕ ਮਸਲਿਆਂ ਨੂੰ ਸਿਆਸੀਕਰਨ ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਬੇਅਦਬੀ ਦੇ ਦੋਸ਼ੀਆਂ ਨੂੰ ਨੂੰ ਗ੍ਰਿਫਤਾਰ ਕਰਕੇ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ । ਇਸ ਮੌਕੇ ਸਮਾਜ ਸੇਵੀ ਹਰਮੇਲ ਸਿੰਘ ਬਾਜਵਾ, ਸਮਸੇਰ ਸਿੰਘ, ਅਵਤਾਰ ਸਿੰਘ ,ਸਤਪਾਲ ਸਿੰਘ ਸੋਈ, ਤਾਰਾ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਇਸ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ
Advertisement