ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਰਹੀ ਬੇਸਿੱਟਾ

Advertisement
Spread information

13ਵੇਂ ਦਿਨ ਕੀਤਾ ਸੁਰਿੰਦਰਪਾਲ ਨੇ ਮਰਨ ਵਰਤ ਕੀਤਾ ਸਮਾਪਤ, ਟਾਵਰ ਤੇ ਸੰਘਰਸ਼ ਰਹੇਗਾ ਜਾਰੀ

 

ਹਰਪ੍ਰੀਤ ਕੌਰ ਬਬਲੀ ਸੰਗਰੂਰ , 2 ਜੁਲਾਈ 2021

              ਬੇਰੁਜ਼ਗਾਰ ਈ ਟੀ ਟੀ ਟੈੱਟ ਪਾਸ ਯੂਨੀਅਨ ਦੀ ਅੱਜ ਇੱਥੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਜਥੇਬੰਦੀ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਕਰੀਬ ਚੱਲ 2 ਘੰਟੇ ਦੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਵੱਲੋਂ ਯੂਨੀਅਨ ਨੂੰ ਜ਼ਬਾਨੀ ਭਰੋਸਾ ਦਿੱਤਾ ਕਿ ਛੇਤੀ ਹੀ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ, ਪਰ ਕਿਸੇ ਤਰ੍ਹਾਂ ਦਾ ਲਿਖਤੀ ਭਰੋਸਾ ਨਾ ਦਿੱਤਾ। ਪ੍ਰੰਤੂ ਬੇਰੁਜ਼ਗਾਰ ਅਧਿਆਪਕਾਂ ਨੇ ਉਨ੍ਹਾਂ ਦੇ ਜ਼ਬਾਨੀ ਭਰੋਸੇ ਉਤੇ ਵਿਸਵਾਸ ਨਾ ਕੀਤਾ।

Advertisement

      ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਕੁਲਦੀਪ ਖੋਖਰ, ਸੁਲਿੰਦਰ ਕੰਬੋਜ, ਨਿਰਮਲ ਜ਼ੀਰਾ, ਰਾਜਸੁਖਵਿੰਦਰ ਗੁਰਦਾਸਪੁਰ, ਬਲਵਿੰਦਰ ਨਾਭਾ, ਸਲਿੰਦਰ ਕੰਬੋਜ, ਅਮਨ ਤੇ ਜਰਨੈਲ ਸੰਗਰੂਰ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਹੋਈ ਜਿਸ ਵਿੱਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਦੱਸਿਆ ਗਿਆ ਕਿ ਕਿਵੇਂ 2364 ਈ.ਟੀ.ਟੀ. ਦੀਆਂ ਪੋਸਟਾਂ ਵਿਚ ਬੀ.ਐੱਡ. ਉਮੀਦਵਾਰਾਂ ਨੂੰ ਬਰਾਬਰ ਵਿਚਾਰਿਆ ਜਾ ਰਿਹਾ ਹੈ। ਜਿਸ ਨਾਲ ਕਿ ਈ.ਟੀ.ਟੀ. ਦੇ ਉਮੀਦਵਾਰਾਂ ਦਾ ਹੱਕ ਉਨ੍ਹਾਂ ਤੋਂ ਖੋਹਿਆ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀਆਂ ਪਈਆਂ ਹਨ। ਸਿੱਖਿਆ ਮੰਤਰੀ ਨੂੰ ਕਿਹਾ ਕਿ ਨਵੀਆਂ ਪੋਸਟਾਂ ਕੱਢੀਆਂ ਜਾਣ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਵੱਧ ਤੋਂ ਵੱਧ ਨੌਕਰੀ ਮਿਲ ਸਕੇ।

ਉਧਰ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 104ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ। ਅੱਜ ਮਰਨ ਵਰਤ 13 ਵੇਂ ਦਿਨ ਸੁਰਿੰਦਰਪਾਲ ਦੀ ਹਾਲਤ ਬਹੁਤ ਹੀ ਜ਼ਿਆਦਾ ਨਾਜ਼ੁਕ ਹੋ ਗਈ ਸੀ। ਬੀਤੇ ਕੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਤੋਂ ਬਾਅਦ ਸੁਰਿੰਦਰਪਾਲ ਗੁਰਦਾਸਪੁਰ ਨੂੰ ਲਗਾਤਾਰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਸੁਰਿੰਦਰਪਾਲ ਵੱਲੋਂ ਅੱਜ ਭਾਵੇਂ ਸਵੇਰੇ ਛੇ ਵਜੇ ਦੇ ਕਰੀਬ ਮਰਨ ਵਰਤ ਸਮਾਪਤ ਕਰ ਦਿੱਤਾ ਗਿਆ ਪਰ ਸੁਰਿੰਦਰਪਾਲ ਵੱਲੋਂ ਕਿਹਾ ਗਿਆ ਕਿ ਜਦੋਂ ਤਕ ਉਸ ਦੀਆਂ ਹੱਕੀ ਮੰਗਾਂ ਨੂੰ ਲਿਖਤੀ ਰੂਪ ਵਿੱਚ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਉਹ ਟਾਵਰ ਉਪਰ ਸੰਘਰਸ਼ ਜਾਰੀ ਰੱਖੇਗਾ।

Advertisement
Advertisement
Advertisement
Advertisement
Advertisement
error: Content is protected !!