ਐਮ ਐਲ ਏ ਸਿਮਰਨਜੀਤ ਸਿੰਘ ਬੈਂਸ ਨੂੰ ਸੌਂਪਿਆ ਮੰਗ ਪੱਤਰ
ਦਵਿੰਦਰ ਡੀ.ਕੇ. ਲੁਧਿਆਣਾ 2 ਜੁਲਾਈ 2021
ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਮ ਉੱਪਰ ਰੱਖਣ ਦੀ ਮੰਗ ਇੱਕ ਵਾਰ ਫਿਰ ਉੱਭਰੀ ਹੈ । ਅੱਜ ਐਨ ਆਰ ਆਈ ਅਤੇ ਲੋਕਲ ਧੋਖੇਬਾਜ਼ ਲਾੜੇ ਅਤੇ ਲਾੜੀਆਂ ਦੇ ਖਿਲਾਫ ਸੰਘਰਸ਼ ਕਰਨ ਵਾਲੀ ਸੰਸਥਾ ਅਬਨਹੀ ਅਤੇ ਵੈੱਲਫੇਅਰ ਸੁਸਾਇਟੀ ਰਜਿ (ਲੁਧਿਆਣਾ) ਪੰਜਾਬ ਦੇ ਮੈਂਬਰਾਂ ਨੇ ਸਿਮਰਨਜੀਤ ਸਿੰਘ ਬੈਂਸ ਐਮ ਐਲ ਏ ਹਲਕਾ ਆਤਮ ਨਗਰ ਨੂੰ ਇੱਕ ਮੰਗ ਪੱਤਰ ਸੌਂਪ ਕੇ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਮ ਉੱਪਰ ਰੱਖਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਦੀ ਮੰਗ ਕੀਤੀ ਹੈ । ਇਸ ਸਮੇਂ ਸਿਮਰਨਜੀਤ ਸਿੰਘ ਬੈਂਸ ਨੇ ਵੈੱਲਫੇਅਰ ਸੁਸਾਇਟੀ ਰਜਿਟਰਡ ਦੀ ਸ਼ਲਾਘਾ ਕੀਤੀ । ਐਮ.ਐਲ.ਏ ਬੈਂਸ ਨੇ ਕਿਹਾ ਕਿ ਉਹ ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਤਿਆਰ ਹਨ। ਇਸ ਮੌਕੇ ਅਬਨਹੀ ਵੈੱਲਫੇਅਰ ਸੁਸਾਇਟੀ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਖਾਲਸਾ, ਲੁਧਿਆਣਾ ਇੰਚਾਰਜ ਤਰਨਪ੍ਰੀਤ ਕੌਰ , ਮੈਂਬਰ ਤਵਨੀਤ ਕੌਰ ,ਹਰਪ੍ਰੀਤ ਕੌਰ, ਬਲਜਿੰਦਰ ਸਿੰਘ, ਬਾਵਾ ਆਦਿ ਵੀ ਹਾਜ਼ਰ ਸਨ। ਪੱਤਰਕਾਰਾਂ ਵੱਲੋਂ ਜਦੋਂ ਅਬਨਹੀ ਦੇ ਚੇਅਰਮੈਨ ਸ੍ਰੀ ਰਕੇਸ਼ ਸ਼ਰਮਾ ਅਤੇ ਮੁੱਖ ਇੰਚਾਰਜ ਸਤਵਿੰਦਰ ਕੌਰ ਸੱਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਫੋਨ ਤੇ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਨਾਮ ਉੱਪਰ ਰੱਖਣ ਲਈ ਤਕਰੀਬਨ 37 ਪਿੰਡਾਂ ਦੀਆਂ ਪੰਚਾਇਤਾਂ ਦੇ ਮਤੇ ਵੀ ਪਵਾਏ ਗਏ ਹਨ ਅਤੇ ਸ਼ਹੀਦ ਸਰਾਭਾ ਜੀ ਦਾ ਜੱਦੀ ਪਿੰਡ ਸਰਾਭਾ ਹਲਵਾਰਾ ਹਵਾਈ ਅੱਡੇ ਤੋਂ ਸਿਰਫ ਦੋ ਕਿਲੋਮੀਟਰ ਦੂਰ ਹੈ । ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਸੰਸਾਰ ਸਿਰਜਣ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ । ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਵੱਲੋਂ ਸੈਂਟਰ ਸਰਕਾਰ ਤੋਂ ਵੀ ਇਸ ਸਬੰਧੀ ਸਹਿਮਤੀ ਲੈ ਲਈ ਗਈ ਹੈ।