ਸੈਂਕੜੇ ਯੂ ਟੀ ਮੁਲਾਜ਼ਮਾਂ ਨੇ ਘੇਰਿਆ, ਡੀ ਸੀ ਦਫ਼ਤਰ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

Advertisement
Spread information

ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਮਾਰੂ ਸਿਫਾਰਸ਼ਾਂ ਖਿਲਾਫ਼ ਚੱਕਾ ਜਾਮ*

ਪਰਦੀਪ ਕਸਬਾ , ਬਰਨਾਲਾ  , 9 ਜੁਲਾਈ, 2021 
           ਪੰਜਾਬ ਅਤੇ ਯੂ. ਟੀ.ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਸੱਦੇ ਤੇ ਅੱਜ ਲਗਾਤਾਰ ਦੂਸਰੇ ਦਿਨ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਕਚਿਹਰੀ ਚੌਂਕ ਪਹੁੰਚ ਕੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸਾਂਝੇ ਫਰੰਟ ਦੇ ਕਨਵੀਨਰ ਮੋਹਨ ਸਿੰਘ ਵੇਅਰਹਾਊਸ, ਜੁਗਰਾਜ ਸਿੰਘ ਟੱਲੇਵਾਲ, ਅਨਿਲ ਬਰਨਾਲਾ, ਮਨੋਹਰ ਲਾਲ, ਰਵਿੰਦਰ ਸ਼ਰਮਾ,ਗੁਰਦੀਪ ਸਿੰਘ ਰੰਧਾਵਾ  ਅਤੇ ਸੁਖਜੰਟ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਖਿਲਾਫ ਤਿੱਖੇ ਰੋਹ ਦਾ ਪ੍ਰਗਟਾਵਾ ਕਰਨ ਲਈ 8 ਅਤੇ 9 ਜੁਲਾਈ ਨੂੰ ਸਮੁੱਚੇ
      ਪੰਜਾਬ ਵਿੱਚ ਬਲਾਕ/ਤਹਿਸੀਲ ਪੱਧਰੀ ਅਰਥੀ ਫੂਕ ਮੁਜ਼ਾਹਰੇ ਕਰਦਿਆਂ ਮੰਗ ਕੀਤੀ  ਗਈ ਕਿ 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪਰਖ ਸਮਾਂ ਐਕਟ ਰੱਦ ਕਰਕੇ 15-01-2015 ਤੋਂ ਪਰਖ ਸਮਾਂ ਮੁੜ ਤੋਂ ਦੋ ਸਾਲ ਕਰਦਿਆਂ ਪੂਰੇ ਭੱਤੇ, ਸਲਾਨਾ ਵਾਧੇ, ਪੂਰਾ ਤਨਖਾਹ ਗਰੇਡ/ਸਕੇਲ ਬਹਾਲ ਕਰਦਿਆਂ ਨਵੀਆਂ ਭਰਤੀਆਂ ਨਾਲ ਇਨਸਾਫ ਹੋਵੇ,ਹਰ ਤਰਾਂ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ,ਸਮੂਹ ਵਿਭਾਗਾਂ  ਵਿੱਚ ਖਾਲੀ ਹਜ਼ਾਰਾਂ ਅਸਾਮੀਆਂ ਭਰਨ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ/ ਵਿੱਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਸਿਫਾਰਸ਼ਾਂ ਰੱਦ ਕਰਕੇੇ ਵਿਭਾਗ/ ਕਾਡਰ ਅਨੁਸਾਰ ਰਿਪੋਰਟ ਜਾਰੀ ਹੋਵੇ ਅਤੇ ਸਾਰੇ ਵਾਧੇ 1-1-2016 ਤੋਂ ਹੀ ਲਾਗੂ ਕੀਤੇ ਜਾਣ, ਪੰਜਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 24 ਕੈਟਾਗਰੀਆਂ ਦੇ ਤਨਖਾਹ ਗਰੇਡਾਂ ਦੀ ਤਰੁੱਟੀ ਦਰੁਸਤ ਕਰਦਿਆਂ ਅਕਤੂਬਰ 2011 ਤੋਂ ਦਿੱਤਾ ਵਾਧਾ ਅਤੇ ਦਸੰਬਰ 2011 ਤੋਂ 239 ਕੈਟਾਗਰੀਆਂ ਦੇ ਤਨਖਾਹ ਗਰੇਡਾਂ ‘ਚ ਕੈਬਨਿਟ ਸਬ ਕਮੇਟੀ ਵੱਲੋਂ ਮਿਲੇ ਵਾਧੇ ਬਰਕਰਾਰ ਰੱਖਦਿਆਂ 2.25 ਜਾਂ 2.59 ਗੁਣਾਂਕ ‘ਚੋਂ ਇੱਕ ਚੁਨਣ ਦੀ ਮੁਲਾਜ਼ਮ ਮਾਰੂ ਆਪਸ਼ਨ ਦੀ ਥਾਂ ਇੱਕਸਮਾਨ ਉਚਤਮ ਗੁਣਾਂਕ (3.74) ਲਾਗੂ ਹੋਵੇ। ਮੋਬਾਇਲ ਭੱਤੇ, ਮੈਡੀਕਲ ਭੱਤੇ ਦੁੱਗਣੇ ਹੋਣ ਅਤੇ ਪੇਂਡੂ ਇਲਾਕਾ ਭੱਤਾ ਤੇ ਐੱਚ.ਆਰ.ਏ. ਦੀਆਂ ਪਹਿਲਾਂ ਵਾਲੀਆਂ ਦਰਾਂ ਬਰਕਰਾਰ ਰੱਖੀਆਂ ਜਾਣ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਅਤੇ ਬਕਾਏ ਜਾਰੀ ਹੋਣ ਅਤੇ 20-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰ ਤੋਂ ਘੱਟ ਸਕੇਲਾਂ ਨਾਲ ਜੋੜਨ ਦਾ ਫੈਸਲਾ ਰੱਦ ਕੀਤਾ ਜਾਵੇ। ਇਸ ਮੌਕੇ ਕਰਮਜੀਤ ਬੀਹਲਾ, ਗੁਰਮੀਤ ਸੁਖਪੁਰ, ਟਹਿਲ ਸਿੰਘ, ਕਮਲਜੀਤ ਕੌਰ ਪੱਤੀ, ਮੋਹਨ ਸਿੰਘ ਟੱਲੇਵਾਲ, ਤਰਸੇਮ ਭੱਠਲ, ਦਰਸ਼ਨ ਚੀਮਾ, ਪਰਮਜੀਤ ਸਿੰਘ ਪਾਸੀ, ਛਿੰਦਰ ਸਿੰਘ ਧੌਲਾ, ਨਛੱਤਰ ਸਿੰਘ ਭਾਈਰੂਪਾ, ਮਹਿਮਾ ਸਿੰਘ ਢਿੱਲੋਂ, ਖੁਸ਼ਮਿੰਦਰ ਪਾਲ ਹੰਡਿਆਇਆ,ਚਮਕੌਰ ਸਿੰਘ ਕੈਰੇ, ਮੇਲਾ ਸਿੰਘ ਕੱਟੂ ,ਬਲਵੰਤ ਸਿੰਘ ਭੁੱਲਰ, ਰਮੇਸ਼ ਕੁਮਾਰ ਹਮਦਰਦ,ਰਾਜੀਵ ਕੁਮਾਰ ਆਦਿ ਆਗੂ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!