“ਮੇਰਾ ਵਚਨ 100 ਫੀਸਦੀ ਟੀਕਾਕਰਨ” ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ- ਨਾਗਰਾ
ਬੀ ਟੀ ਐੱਨ, ਫਤਹਿਗੜ੍ਹ ਸਾਹਿਬ, 09 ਜੁਲਾਈ 2021
ਜ਼ਿਲ੍ਹੇ ਵਿੱਚ ਕੋਵਿਡ-19 ਦੀ ਤੀਜੀ ਲਹਿਰ ਨੂੰ ਰੋਕਣ ਲਈ “ਮੇਰਾ ਵਚਨ 100 ਫੀਸਦੀ ਟੀਕਾਕਰਨ” ਮੁਹਿੰਮ ਤਹਿਤ ਜੰਗੀ ਪੱਧਰ ‘ਤੇ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਕਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਿੰਡ ਬਧੌਛੀ ਖੁਰਦ ਵਿਖੇ ਮਿਤੀ 25 ਜੂਨ, 03 ਜੁਲਾਈ ਅਤੇ 08 ਜੁਲਾਈ ਨੂੰ ਵਿਸ਼ੇਸ ਕੈਂਪ ਲਗਾ ਕੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ 100 ਫ਼ੀਸਦ ਟੀਕਾਕਰਨ ਦਾ ਟੀਚਾ ਸਰ ਕਰ ਲਿਆ ਗਿਆ। ਕੈਂਪਾ ਦੌਰਾਨ ਵੈਕਸੀਨੇਸ਼ਨ ਕਰਵਾਉਣ ਵਾਲੇ ਲੋਕਾਂ ਨੇ ਕਿਹਾ ਕਿ ਇਹ ਉਹਨਾਂ ਦੀ ਜ਼ਿੰਦਗੀ ਦਾ ਸਹੀ ਫੈਸਲਾ ਹੈ।
ਸ. ਨਾਗਰਾ ਨੇ ਕਿਹਾ ਕਿ ਕੋਰੋਨਾ ਬਿਮਾਰੀ ਦਾ ਇਕੋ ਇਕ ਇਲਾਜ ਵੈਕਸੀਨੇਸ਼ਨ ਹੈ। ਇਸ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦੱਸੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ ਅਤੇ ਅਫਵਾਹਾ ਤੋਂ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨੂੰ ਲਗਾਉਣ ਨਾਲ ਕੋਰੋਨਾ ਹੋਣ ‘ਤੇ ਵੀ ਵਿਅਕਤੀ ਨੂੰ ਕੋਈ ਜ਼ਿਆਦਾ ਨੁਕਸਾਨ ਨਹੀਂ ਹੁੰਦਾ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਚਨਾਰਥਲ ਕਲਾਂ ਡਾ. ਰਮਿੰਦਰ ਕੌਰ, ਡਾ. ਮੁਨੀਤ ਕੌਰ,ਡਾ. ਰੋਹਿਤ ਸ਼ਰਮਾ, ਡਾ. ਅਰਸ਼ਦੀਪ ਕੌਰ, , ਨੀਲਮਜੀਤ ਕੌਰ, ਇੰਦਰਜੀਤ ਸਿੰਘ,ਜਸਵੰਤ ਕੌਰ, ਪਰਮਜੀਤ ਕੌਰ ਆਂਗਨਵਾੜੀ ਵਰਕਰ ਗੁਰਜੀਤ ਕੌਰ ਆਂਗਨਵਾੜੀ ਹੈਲਪਰ ਧਰਮਪਾਲ ਸਿੰਘ ਅਤੇ ਪਿੰਡ ਦੇ ਸਰਪੰਚ ਅਮਰਜੀਤ ਕੌਰ ਮੌਜੂਦ ਸਨ।