ਨੌਜਵਾਨ ਵਿਦਿਆਰਥੀ ਲਹਿਰ ਦੇ ਸ਼ਹੀਦ ਪ੍ਰਿਥੀਪਾਲ ਰੰਧਾਵਾ ਦਾ ਦਿਨ ਮਨਾਇਆ

Advertisement
Spread information

ਪੀ ਐੱਸ ਯੂ (ਸ਼ਹੀਦ ਰੰਧਾਵਾ) ਨੇ ਕੀਤੀ ਸੂਬਾਈ ਵਧਵੀਂ ਮੀਟਿੰਗ

ਹਰਪ੍ਰੀਤ ਕੌਰ ਬਬਲੀ , ਸੰਗਰੂਰ 11 ਜੁਲਾਈ 2021

ਪੀ ਐੱਸ ਯੂ (ਸ਼ਹੀਦ ਰੰਧਾਵਾ) ਅਤੇ ਨੌਜਵਾਨ ਭਾਰਤ ਸਭਾ ਵੱਲੋਂ 17 ਜੁਲਾਈ ਨੂੰ ਨੌਜਵਾਨ ਵਿਦਿਆਰਥੀ ਲਹਿਰ ਦੇ ਸ਼ਹੀਦ ਪ੍ਰਿਥੀਪਾਲ ਰੰਧਾਵਾ ਦਾ ਦਿਨ ਮਨਾਉਂਦਿਆਂ ਵਿਦਿਆਰਥੀ ਵਿਰੋਧੀ ਕਦਮਾਂ ਖ਼ਿਲਾਫ਼ ਡਟਣ ਦਾ ਸੱਦਾ ।

Advertisement

ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਮੂਨਕ ਵਿਖੇ ਛੋਈ ਵਾਲੇ ਸ਼ਿਵ ਮੰਦਰ ‘ਚ ਸੂਬਾਈ ਵਦਵੀਂ ਸਿੱਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੇ ਵਿੱਚ ਪੰਜਾਬ ਭਰ ਦੇ ਵੱਖ ਵੱਖ ਕਾਲਜਾਂ ਤੋਂ ਜਥੇਬੰਦੀ ਦੇ ਸਰਗਰਮ ਕਾਰਕੁਨਾਂ ਨੇ ਭਾਗ ਲਿਆ ।

ਵਿਦਿਆਰਥੀ ਕਾਰਕੁਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਲਗਾਤਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਘਾਟੇ ਦਾ ਬਹਾਨਾ ਬਣਾ ਕੇ ਵਿਦਿਆਰਥੀਆਂ ‘ਤੇ ਫੀਸਾਂ ਫੰਡਾਂ ਦਾ ਬੋਝ ਪਾਇਆ ਜਾ ਰਿਹਾ ਹੈ ਜਦੋਂ ਕਿ ਸਿੱਖਿਆ ਕੋਈ ਵਪਾਰ ਨਹੀਂ ਹੈ ਜਿਸ ਨੂੰ ਕਿ ਘਾਟੇ ਜਾਂ ਮੁਨਾਫ਼ੇ ਦੇ ਪੈਮਾਨੇ ਤੋਂ ਦੇਖਿਆ ਜਾਵੇ। ਉਨ੍ਹਾਂ ਕਿਹਾ ਕਿ ਅਸਲ ‘ਚ ਸਰਕਾਰ 1990-91 ਤੋਂ ਨਿੱਜੀਕਰਨ, ਉਦਾਰੀਕਰਨ ਤੇ ਵਪਾਰੀਕਰਨ ਦੀਆਂ ਨੀਤੀਆਂ ਤਹਿਤ ਲਗਾਤਾਰ ਹੋਰਨਾਂ ਸਰਕਾਰੀ ਖੇਤਰਾਂ ਵਾਂਗ ਸਸਤੀ ਤੇ ਮਿਆਰੀ ਸਿੱਖਿਆ ਦੇਣ ਤੋਂ ਪਿੱਛੇ ਹਟਦੀ ਜਾ ਰਹੀ ਹੈ ਇਸ ਤਰ੍ਹਾਂ ਸਿੱਖਿਆ ਦੇ ਖੇਤਰ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਲਈ ਖੋਲ੍ਹਿਆ ਜਾ ਰਿਹਾ ਹੈ।

ਜਥੇਬੰਦੀ ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਲੇਮਗੜ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕੈਂਪਸ, ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸ ਅਤੇ ਰੀਜਨਲ ਸੈਂਟਰਾਂ ‘ਚ ਪੜ੍ਹਦੇ ਵਿਦਿਆਰਥੀਆਂ ਦੀਆਂ ਫੀਸਾਂ ‘ਚ 10 ਪ੍ਤੀਸ਼ਤ ਵਾਧਾ ਕਰਨਾ ਵੀ ਇਹੀ ਦੱਸਦਾ ਹੈ ਕਿ ਸਰਕਾਰ ਸਰਕਾਰੀ ਤੇ ਮੁਫ਼ਤ ਸਿੱਖਿਆ ਦੇਣ ਦੇ ਫਰਜ਼ ਤੋਂ ਭੱਜਣਾ ਚਾਹੁੰਦੀ ਹੈ ਤੇ ਮਾਲਵੇ ਦੀ ਇੱਕੋ ਇੱਕ ਯੂਨੀਵਰਸਿਟੀ ਦੇ ਦਰਵਾਜ਼ੇ ਵੀ ਗ਼ਰੀਬ ਕਿਸਾਨਾਂ ਮਜ਼ਦੂਰਾਂ ਦੇ ਵਿਦਿਆਰਥੀਆਂ ਲਈ ਬੰਦ ਕਰਨ ਦੀ ਦਿਸ਼ਾ ਚ ਅੱਗੇ ਵਧ ਰਹੀ ਹੈ । ਉਨ੍ਹਾਂ ਕਿਹਾ ਕਿ ਕਾਂਸਟੀਚੂਐਂਟ ਕਾਲਜਾਂ, ਨੇਬਰਹੁੱਡ ਕੈਂਪਸਾਂ ਅਤੇ ਰੀਜਨਲ ਸੈਂਟਰਾਂ ‘ਚ ਪੜ੍ਹਦੇ ਐਸ ਸੀ ਵਿਦਿਆਰਥੀਆਂ ਤੋਂ ਪੀਟੀਏ ਫੰਡ ਵਸੂਲਣ ਸਬੰਧੀ ਜਾਰੀ ਕੀਤਾ ਨੋਟਿਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਹਰ ਸਾਲ ਰੂਸਾ ਨਾਂ ਦੀ ਸਕੀਮ ਤਹਿਤ ਕੇਂਦਰ ਸਰਕਾਰ ਵੱਲੋਂ ਹਰੇਕ ਕਾਂਸਟੀਚੁਐਂਟ ਕਾਲਜ ਲਈ ਡੇਢ ਕਰੋ%

Advertisement
Advertisement
Advertisement
Advertisement
Advertisement
error: Content is protected !!