ਬੇਰੁਜ਼ਗਾਰਾਂ ਨੇ ਸਰਕਾਰੀ ਲਾਰੇ ਫੂਕੇ , ਮੋਰਚਾ 193 ਵੇਂ ਦਿਨ ਚ

Advertisement
Spread information

ਸਰਕਾਰ ਨਾਲ ਮੀਟਿੰਗ ਕੱਲ੍ਹ ਨੂੰ , 
ਬੇਸਿੱਟਾ ਰਹਿਣ ਤੇ 15 ਨੂੰ ਮੋਤੀ ਮਹਿਲ ਦਾ ਘਿਰਾਓ

ਹਰਪ੍ਰੀਤ ਕੌਰ ਬਬਲੀ  , ਸੰਗਰੂਰ,11 ਜੁਲਾਈ 2021

       ਕਾਂਗਰਸ ਸਰਕਾਰ ਦੇ ਚੋਣਾਂ ਵੇਲੇ ਲਗਾਏ ਲਾਰਿਆਂ ਦੀ ਪੰਡ ਫੂਕ ਕੇ ਬੇਰੁਜ਼ਗਾਰਾਂ ਨੇ ਪੱਕੇ ਮੋਰਚੇ ਦੇ 193 ਵੈ ਦਿਨ ਪਿੱਟ ਸਿਆਪਾ ਕੀਤਾ।
ਸਥਾਨਕ ਸਿੱਖਿਆ ਮੰਤਰੀ ਦੀ ਕੋਠੀ ਦੇ ਗੇਟ ਉੱਤੇ 31 ਦਸੰਬਰ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਕੋਠੀ ਦੇ ਗੇਟ ਤੋ ਮਾਰਚ ਕਰਕੇ ਮੁੱਖ ਸੜਕ ਉੱਤੇ ਲਾਰਿਆਂ ਦੀ ਪੰਡ ਫੂਕ ਕੇ ਪਿੱਟ ਸਿਆਪਾ ਕੀਤਾ।

Advertisement

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ,ਹਰਜਿੰਦਰ ਸਿੰਘ ਝੁਨੀਰ,ਜਗਸੀਰ ਸਿੰਘ ਘੁਮਾਣ,ਰਵਿੰਦਰ ਸਿੰਘ ਮੂਲੇ ਵਾਲਾ,ਹਰਵਿੰਦਰ ਸਿੰਘ ਥੂਹੀ ਆਦਿ ਨੇ ਕਿਹਾ ਸਾਢੇ ਚਾਰ ਸਾਲ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਬੇਰੁਜ਼ਗਾਰਾਂ ਨਾਲ ਕੀਤੇ ਵਾਅਦੇ ਜਿਉਂ ਦੀ ਤਿਉਂ ਲਟਕ ਰਹੇ ਹਨ।
ਉਹਨਾਂ ਕਿਹਾ ਕਿ ਜੇਕਰ 12 ਜੁਲਾਈ ਨੂੰ ਪ੍ਰਮੁੱਖ ਸਕੱਤਰ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਕੀਤੀ ਗਈ ਜਾਂ ਫੇਰ ਬੇਸਿੱਟਾ ਰਹੀ ਤਾਂ ਮੁੜ 15 ਜੁਲਾਈ ਨੂੰ ਬੇਰੁਜ਼ਗਾਰ ਮੋਤੀ ਮਹਿਲ ਦਾ ਘਿਰਾਓ ਕਰਨਗੇ।

ਇਸ ਮੌਕੇ ਅਮਨਦੀਪ ਕੌਰ,ਸਤਵੀਰ ਕੌਰ,ਲਖਵਿੰਦਰ ਕੌਰ,ਰਾਜਵੀਰ ਕੌਰ,ਅਲਕਾ ਰਾਣੀ,ਮਨਪ੍ਰੀਤ ਕੌਰ,ਪ੍ਰੀਤਇੰਦਰ ਕੌਰ,ਗਗਨਦੀਪ ਕੌਰ,ਸੱਸਪਾਲ ਸਿੰਘ,ਸੰਦੀਪ ਗਿੱਲ,ਸ਼ੀਲਾ ਦੇਵੀ ,ਸੁਖਵੀਰ ਦੁਗਾਲ,ਸੰਦੀਪ ਨਾਭਾ,ਗੁਰਪ੍ਰੀਤ ਸਿੰਘ ਲਾਲਿਆਂਵਾਲੀ,ਮਨਦੀਪ ਸਿੰਘ, ਜਸਮੇਲ ਸਿੰਘ,ਹਰਦੇਵ ਸਿੰਘ ਨਾਭਾ,ਹਰਵਿੰਦਰ ਸਿੰਘ,ਹਰਦੀਪ ਸਿੰਘ ਢੰਡੋਲੀ,ਰਾਮ ਸਿੰਘ ਕੜਿਆਲ,ਹਰਬੰਸ ਸਿੰਘ ਦਾਨਗੜ੍ਹ,ਕੁਲਦੀਪ ਸਿੰਘ ਖਡਿਆਲ,ਮਨਜੀਤ ਸਿੰਘ ਆਦਿ ਹਾਜ਼ਰ ਸਨ।

ਇਹ ਹਨ ਮੰਗਾਂ

ਬੇਰੁਜ਼ਗਾਰ ਸਾਂਝਾ ਮੋਰਚੇ ਚ ਸ਼ਾਮਿਲ ਯੂਨੀਅਨਾਂ ਦੀਆਂ ਮੰਗਾਂ:-

*ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀਆਂ ਮੰਗਾਂ :-*

1.ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।
2.200 ਵਰਕਰ ਪੁਰਸ਼ ਅਤੇ 600 ਵਰਕਰ ਮਹਿਲਾ ਉਮੀਦਵਾਰਾਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇ।
3.ਸਾਰੀਆਂ ਖਾਲੀ ਰਹਿੰਦੀਆਂ (ਵਰਕਰ ਪੁਰਸ਼ ਅਤੇ ਮਹਿਲਾ ਦੀਆਂ)ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।

*ਡੀ.ਪੀ.ਈ. 873 ਅਧਿਆਪਕ ਯੂਨੀਅਨ ਦੀਆਂ ਮੰਗਾਂ :-*
1.ਸਿੱਖਿਆ ਵਿਭਾਗ ਵੱਲੋਂ 2 ਫਰਵਰੀ 2020 ਨੂੰ 873 ਡੀ.ਪੀ.ਈ. ਅਧਿਆਪਕਾਂ ਦਾ ਲਿਖਤੀ ਟੈਸਟ ਲੈ ਕੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ ਇਨ੍ਹਾਂ ਪੋਸਟਾਂ ਵਿੱਚ ਸੋਧ ( Amendment ) ਕਰਨ ਉਪਰੰਤ 1000 ਪੋਸਟ ਦਾ ਵਾਧਾ ਕਰਕੇ 1873 ਪੋਸਟ ਕੀਤੀਆਂ ਜਾਣ ।
2.ਇਹ ਭਰਤੀ 14 ਸਾਲ ਦੇ ਲੰਬੇ ਅਰਸੇ ਬਾਅਦ ਹੋ ਰਹੀ ਹੈ ਜਿਸ ਕਾਰਨ ਉਮੀਦਵਾਰਾਂ ਦੀ ਉਮਰ ਹੱਦ ਲੰਘ ਚੁੱਕੀ ਹੈ , ਇਸ ਕਰਕੇ 1000 ਪੋਸਟ ਦਾ ਵਾਧਾ ਕਰਨ ਉਪਰੰਤ 1873 ਪੋਸਟਾਂ ਕੀਤੀਆਂ ਜਾਣ ।
3. 873 ਡੀ.ਪੀ.ਈ. ਦਾ ਵਿਗਿਆਪਨ ਮਿਤੀ : 24.01.2017 ਦੀ ਲਗਾਤਾਰਤਾ ਵਿੱਚ 1000 ਪੋਸਟ ਦਾ ਵਾਧਾ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਤੇ ਜੋ ਭਰਤੀ ਪ੍ਰਕਿਰਿਆ ਵਿਚਾਲੇ ਰੁਕੀ ਹੋਈ ਹੈ ਉਸਨੂੰ ਪੂਰਾ ਕੀਤਾ ਜਾਵੇ।
4.ਜੇਕਰ 873 ਡੀ .ਪੀ.ਈ ਪੋਸਟ ਤੇ ਦੂਜੀ ਵਾਰ ਸਕਰੂਟਨੀ ਹੁੰਦੀ ਹੈ ਤਾਂ ਪੇਪਰ ਦਿੱਤੇ ਸਾਰੇ ਉਮੀਦਵਾਰ ਨੂੰ ਸਕਰੂਟਨੀ ਲਈ ਬੁਲਾਇਆ ਜਾਵੇ।

*ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੀਆਂ ਮੰਗਾਂ :-*
1.ਪੰਜਾਬੀ , ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਘੱਟੋ ਘੱਟ 10 ਹਜਾਰ ਅਸਾਮੀਆਂ ਅਤੇ 5000 ਹੋਰ ਵਿਸ਼ੇ‌ (ਜਿਵੇਂ ਸੰਸਸਿਕ੍ਰਤ) ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ।
2.ਲੰਬੇ ਸਮੇਂ ਤੋਂ ਕੋਈ ਭਰਤੀ ਨਾ ਆਉਣ ਕਾਰਨ ਜ਼ਿਆਦਾਤਰ ਉਮੀਦਵਾਰ ਆਪਣੀ ਉਮਰ ਹੱਦ ਲੰਘਾ ਚੁੱਕੇ ਹਨ ਇਸ ਕਰਕੇ ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।
3.ਸਮਾਜਿਕ ਸਿੱਖਿਆ ਵਿਸ਼ੇ ਦੇ ਕੰਬੀਨੇਸ਼ਨ ਵਿੱਚੋਂ ਕੱਢੇ ਗਏ ਵਿਸ਼ਿਆਂ ਜਿਵੇਂ ਕਿ :- ਰਿਲੀਜਨ ਸਟੱਡੀਜ਼ , ਡਿਫੈਂਸ ਸਟੱਡੀਜ਼ , ਪਬਲਿਕ ਵਰਕ ਅਤੇ ਐਜੂਕੇਸ਼ਨ ਨੂੰ ਸ਼ਾਮਿਲ ਕੀਤਾ ਜਾਵੇ।
4.ਹਰੇਕ ਵਿਸ਼ੇ ਦੇ ਅਧਿਆਪਕ ਤੋਂ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ , ਇੱਕ ਦੂਜੇ ਦਾ ਵਿਸ਼ਾ ਦੇ ਕੇ ਅਸਾਮੀਆਂ ਖਤਮ ਕਰਨ ਦੀ ਨੀਤੀ ਬੰਦ ਕੀਤੀ ਜਾਵੇ।
5.ਮਾਸਟਰ ਕੇਡਰ ਦੇ ਪੇਪਰ ਲਈ ਘੱਟੋ-ਘੱਟ ਪਾਸ ਅੰਕ ਨਿਰਧਾਰਤ ਕੀਤੇ ਜਾਣ ।
6.ਨਵੀਂ ਭਰਤੀ ਲਈ ਕੱਚੇ ਅਧਿਆਪਕਾਂ ਅਤੇ ਆਉਟਸੋਰਸਿੰਗ ਸਟਾਫ ਨੂੰ ਤਜਰਬਾ ਅੰਕ ਨਾ ਦਿੱਤੇ ਜਾਣ।

*ਪੀ. ਟੀ .ਆਈ. 646 ਅਧਿਆਪਕ ਯੂਨੀਅਨ ਦੀਆਂ ਮੰਗਾਂ :-*
1.ਇਹ ਭਰਤੀ 10+2 ਅਤੇ ਸੀ.ਪੀ.ਐਡ. ਦੇ ਪਾਪਤ ਅੰਕਾਂ ਦੇ ਆਧਾਰ ਤੇ ਮੈਰਿਟ ਲਿਸਟ ਬਣਾ ਕੇ ਪੂਰੀ ਕੀਤੀ ਜਾਵੇ।
2.ਇਸ ਭਰਤੀ ਦੇ ਇਸ਼ਿਤਹਾਰ ਵਿੱਚ ਮਾਣਯੋਗ ਹਾਈ ਕੋਰਟ ਵੱਲੋਂ ਖਾਰਜ ਕੀਤੇ ਟੀ. ਈ. ਟੀ ( ਅਧਿਆਪਕ ਯੋਗਤਾ ਟੈਸਟ ) ਤੋਂ ਬਿਨਾਂ ਕੋਈ ਟੈਸਟ ਨਹੀਂ ਸੀ ਇਸ ਕਰਕੇ 646 ਅਸਾਮੀਆਂ ਦੀ ਭਰਤੀ ਨਿਰੋਲ ਮੈਰਟ ਦੇ ਆਧਾਰ ਤੇ ਹੀ ਕੀਤੀ ਜਾਵੇ।
3.ਭਰਤੀ ਕਰਾਈਟੈਰੀਆ ਯੂਨੀਅਨ ਆਗੂ ਦੀ ਮੌਜੂਦਗੀ ਵਿੱਚ ਤਿਆਰ ਕੀਤਾ ਜਾਵੇ।
4. 646 ਪੀ.ਟੀ.ਆਈ. ਅਸਾਮੀਆਂ ਤੇ ਪੰਜਾਬ ਦੇ ਪੱਕੇ ਵਸਨੀਕ ਬੇਰੁਜ਼ਗਾਰਾਂ ਨੂੰ ਹੀ ਰੱਖਿਆ ਜਾਵੇ।
5.ਮਿਡਲ ਅਤੇ ਹਾਈ ਸਕੂਲ ਵਿੱਚ ਪੀ ਟੀ ਆਈ ਦੀਆਂ ਖਤਮ ਕੀਤੀਆਂ ਗਈਆਂ ਅਸਾਮੀਆਂ ਨੂੰ ਮੁੜ ਬਹਾਲ ਕੀਤਾ ਜਾਵੇ ।

*ਬੇਰੁਜ਼ਗਾਰ ਆਰਟ ਐੱਡ ਕਰਾਫਟ ਯੂਨੀਅਨ ਦੀਆਂ ਮੰਗਾਂ :-*
1. *ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ 5000 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇ।*
2. ਉਪਰਲੀ ਉਮਰ ਹੱਦ 37 ਤੋਂ 42 ਸਾਲ ਕੀਤੀ ਜਾਵੇ।
3. ਆਰਟ ਐਂਡ ਕਰਾਫ਼ਟ ਦੇ ਵਿਸ਼ੇ ਨੂੰ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਲਾਜ਼ਮੀ ਵਿਸ਼ਾ ਵਜੋਂ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ
4. ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਡਲ ਪੱਧਰ ਤੱਕ ਖ਼ਤਮ ਕੀਤੀਆਂ ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਪੋਸਟਾਂ ਨੂੰ ਬਹਾਲ ਕੀਤਾ ਜਾਵੇ।
5. ਪੰਜਾਬ ਰਾਜ ਦੇ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਨੌਕਰੀਆਂ ਪੰਜਾਬ ਦੇ ਪੱਕੇ ਵਸਨੀਕਾਂ ਲਈ ਰਾਖਵੀਆਂ ਕੀਤੀਆਂ ਜਾਣ।
6. ਡਰਾਇੰਗ ਐਂਡ ਪੇਂਟਿੰਗ / ਮਕੈਨੀਕਲ ਡਰਾਇੰਗ ਐਂਡ ਪੇਂਟਿੰਗ ਵਿਸ਼ਾ ਕਿਸੇ ਹੋਰ ਅਧਿਆਪਕ ਨੂੰ ਨਾ ਦਿੱਤਾ ਜਾਵੇ ਇਸ ਨੂੰ ਆਰਟ ਐਂਡ ਕਰਾਫਟ ਅਧਿਆਪਕ ਵੱਲੋਂ ਹੀ ਪੜਾਇਆ ਜਾਵੇ ।
7. 55 ਪ੍ਰਤੀਸ਼ਤ ਦੀ ਸ਼ਰਤ ਰੱਦ ਕੀਤੀ ਜਾਵੇ।

 

Advertisement
Advertisement
Advertisement
Advertisement
Advertisement
error: Content is protected !!