ਮਲਟੀਸਪੈਸ਼ਲਿਟੀ ਹਸਪਤਾਲ ਤੇ ਟਰੋਮਾ ਸੈਂਟਰ ‘ਤੇ 100 ਕਰੋੜ ਰੁਪਏ ਖਰਚ ਹੋਣਗੇ
ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 11ਜੁਲਾਈ
ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਵੱਲੋਂ ਆਪਣੇ ਦਫਤਰ ਵਿਖੇ ਯੂਥ ਕਾਂਗਰਸ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪਰਿਵਾਰਿਕ ਸਾਂਝ ਸਦਕਾ ਹੀ ਜ਼ਿਲ੍ਹਾ ਬਰਨਾਲਾ ਲਈ ਮਲਟੀਸਪੈਸ਼ਲਿਟੀ ਹਸਪਤਾਲ ਤੇ ਟਰੋਮਾ ਸੈਂਟਰ ਮਨਜ਼ੂਰ ਕਰਵਾਇਆ ਗਿਆ। ਇਸ ਮਲਟੀਸਪੈਸ਼ਲਿਟੀ ਹਸਪਤਾਲ ਤੇ ਟਰੋਮਾ ਸੈਂਟਰ ‘ਤੇ 100 ਕਰੋੜ ਰੁਪਏ ਖਰਚ ਹੋਣਗੇ । ਮਲਟੀਸਪੈਸ਼ਲਿਟੀ ਹਸਪਤਾਲ ਤੇ ਟਰੋਮਾ ਸੈਂਟਰ ਬਣਨ ਨਾਲ ਬਰਨਾਲਾ ਦੇ ਨਾਲ ਨਾਲ ਸਮੁੱਚੇ ਮਾਲਵੇ ਦੇ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਕਿਸੇ ਨੂੰ ਇਲਾਜ ਲਈ ਬਾਹਰ ਨਹੀਂ ਜਾਣਾ ਪਵੇਗਾ। ਉਨ੍ਹਾਂ ਇਸ ਕਾਰਜ਼ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਵਲ ਸਿੰਘ ਿਢੱਲੋਂ ਦਾ ਧੰਨਵਾਦ ਕੀਤਾ। ਇਸ ਮੀਟਿੰਗ ‘ਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਬਰਨਾਲਾ ਦੇ ਹਰ ਪਿੰਡ ‘ਚ ਇੱਕ ਇੱਕ ਯੂਥ ਵਰਕਰਾਂ ਦੀ ਇਕਾਈ ਬਣਾਈ ਜਾਵੇਗੀ। ਇਹ ਯੂਥ ਆਗੂ/ਵਰਕਰ ਪਿੰਡਾਂ ‘ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ। ਇਸ ਟੀਮ ਵੱਲੋਂ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਹਰ ਘਰ ਤਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੌੜ ਨੇ ਕਿਹਾ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕੇਵਲ ਸਿੰਘ ਿਢੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਹੁਣ ਤੋਂ ਹੀ ਤਿਆਰੀਆਂ ਵਿੱਢੀਆਂ ਜਾਣਗੀਆਂ।
ਇਸ ਮੌਕੇ ਰਾਜੂ ਸਿੰਘ, ਮਨਪ੍ਰਰੀਤ ਸਿੰਘ, ਮੱਖਣ ਸਿੰਘ, ਜਗਪਾਲ ਸਿੰਘ, ਇਕਬਾਲ ਸਿੰਘ, ਗੁਰਪ੍ਰਰੀਤ ਸਿੰਘ, ਅਜੇ ਕੁਮਾਰ, ਮਿੰਟੂ ਚਾਹਲ, ਗੁਰਜੰਟ ਸਿੰਘ, ਲਛਮਣ ਸਿੰਘ,ਨਿਰਮਲ ਸਿੰਘ, ਕ੍ਰਿਸ਼ਨ ਸਿੰਘ, ਦਲਜੀਤ ਸਿੰਘ, ਬਵਨ ਸਿੰਘ, ਸੋਨੂੰ ਸਿੰਘ, ਜਗਦੀਪ ਸਿੰਘ, ਮਹਿੰਦਰ ਸਿੰਘ ਤੇ ਜਸਵਿੰਦਰ ਸਿੰਘ ਹਾਜ਼ਰ ਸਨ।
Advertisement