ਕਲਾਲ ਮਾਜਰਾ ਦੀ ਔਰਤ ਦੀ ਕਰੰਟ ਲੱਗਣ ਨਾਲ ਮੌਤ  

Advertisement
Spread information

ਮ੍ਰਿਤਕ ਵੀਰਪਾਲ ਕੌਰ  ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੀ ਸੀ

ਗੁਰਸੇਵਕ ਸਿੰਘ ਸਹੋਤਾ , ਮਹਿਲ ਕਲਾਂ 11ਜੁਲਾਈ
             ਇੱਥੋਂ ਨਜ਼ਦੀਕੀ ਪਿੰਡ ਕਲਾਲ ਮਾਜਰਾ (ਬਰਨਾਲਾ)  ਦੀ ਇੱੱਕ ਦਲਿਤ ਪਰਿਵਾਰ ਨਾਲ ਸਬੰਧਤ ਔਰਤ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ  । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਕਲਾਲ ਮਾਜਰਾ ਨੇ ਦੱਸਿਆ ਕਿ  ਵੀਰਪਾਲ ਕੌਰ ਉਰਫ਼ ਰੇਖਾ (39)  ਪਤਨੀ ਬੇਅੰਤ ਸਿੰਘ ਜੋ ਕਿ ਪੱਠੇ (ਪਸੂਆਂ ਦਾ ਚਾਰਾ) ਮਸੀਨ ਤੇ  ਕੁਤਰ ਰਹੀ ਸੀ ਤਾਂ ਅਚਾਨਕ ਉਸ ਦੀ ਕੂਹਣੀ ਜੋੜ ਨਾਲ ਲੱਗਣ ਕਰਕੇ  ਕਰੰਟ ਦੀ ਲਪੇਟ ਵਿਚ ਆ ਕੇ ਗੰਭੀਰ ਜ਼ਖ਼ਮੀ ਹੋ ਗਈ  ।ਜਿਸ ਨੂੰ ਪਰਿਵਾਰ ਵਾਲਿਆਂ ਵੱਲੋਂ ਤੁਰੰਤ ਮੁੱਢਲੀ ਸਹਾਇਤਾ ਲਈ ਹਸਪਤਾਲ ਲਿਜਾਣ ਸਮੇਂ ਰਸਤੇ ਵਿੱਚ ਹੀ ਮੌਤ ਹੋ ਗਈ  । ਉਨ੍ਹਾਂ ਦੱਸਿਆ ਕਿ ਥਾਣਾ ਮਹਿਲ ਕਲਾਂ ਦੇ ਸਹਾਇਕ ਥਾਣੇਦਾਰ ਕਿਰਨਦੀਪ ਸਿੰਘ ਵਲੋਂ ਪਰਿਵਾਰਕ ਦੇ ਬਿਆਨ ਲੈਣ ਉਪਰੰਤ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ । ਜ਼ਿਕਰਯੋਗ ਹੈ ਕਿ ਮ੍ਰਿਤਕ ਵੀਰਪਾਲ ਕੌਰ  ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੀ ਸੀ ਤੇ ਉਹ ਆਪਣੇ ਪਿੱਛੇ ਦੋ ਮਾਸੂਮ ਧੀਆਂ ਅਤੇ ਇਕ ਪੁੱਤਰ ਛੱਡ ਗਈ ਹੈ  । ਮ੍ਰਿਤਕ ਵੀਰਪਾਲ ਕੌਰ ਦੇ ਪਰਿਵਾਰ ਨਾਲ  ਕਾਂਗਰਸ ਦੀ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਵੱਲੋਂ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ  ।ਇਸ ਮੌਕੇ ਸਰਪੰਚ ਪਲਵਿੰਦਰ ਸਿੰਘ ਸੰਮਤੀ ਮੈਂਬਰ ਗੁਰਪ੍ਰੀਤ  ਸਿੰਘ ਅਤੇ ਪੰਚ ਜਸਪਾਲ ਕੌਰ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਮ੍ਰਿਤਕ  ਵੀਰਪਾਲ ਕੌਰ ਦੇ ਪਰਿਵਾਰ ਦੀ ਗ਼ਰੀਬੀ ਨੂੰ ਦੇਖਦੇ ਹੋਏ ਇਸ ਦੀ ਮਾਲੀ ਮੱਦਦ ਕੀਤੀ ਜਾਵੇ।
Advertisement
Advertisement
Advertisement
Advertisement
Advertisement
error: Content is protected !!