ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਵੈਕਸੀਨੇਸ਼ਨ ਕੈਂਪਾਂ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ

Advertisement
Spread information

ਮਿਸ਼ਨ ਫ਼ਤਹਿ ਅਧੀਨ ਸ਼ੁਰੂ ਕੀਤੀ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਵਿੱਚ ਲੋਕਾਂ ਦਾ ਭਾਰੀ ਸ਼ਹਿਯੋਗ : ਡਿਪਟੀ ਕਮਿਸ਼ਨਰ 

ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਅਪਣਾਉਣੀਆਂ ਜਰੂਰੀ

ਬੀ ਟੀ ਐਨ  , ਫ਼ਤਹਿਗੜ੍ਹ ਸਾਹਿਬ, 11ਜੁਲਾਈ : 2021

               ਮਿਸ਼ਨ ਫ਼ਤਹਿ ਅਧੀਨ ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਸ਼ੁਰੂ ਕੀਤੀ ਮੇਰਾ ਵਚਨ 100 ਫੀਸਦੀ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਇਹ ਮੁਹਿੰਮ ਕੋਰੋਨਾ ਮਹਾਂਮਾਰੀ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਵੇਗੀ ਕਿਉਂਕਿ ਟੀਕਾਕਰਨ ਕਰਵਾ ਕੇ ਹੀ ਅਸੀਂ ਇਸ ਤੋਂ ਬਚ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜਿ਼ਲ੍ਹੇ ਵਿੱਚ ਕੋਰੋਨਾ ਦੀ ਸਥਿਤੀ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਈਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਜਿਵੇਂ ਕਿ ਆਪਣਾ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣਾ, ਆਪਣੇ ਹੱਥ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨੇ ਅਤੇ ਇੱਕ ਦੂਜੇ ਤੋਂ ਦੋ ਗਜ਼ ਦੀ ਦੂਰੀ ਰੱਖਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਇਹ ਤਿੰਨਾਂ ਨੂੰ ਅਪਣਾ ਕੇ ਕੋਵਿਡ-19 ਨੂੰ ਮਾਤ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਕੋਰੋਨਾ ਵੈਕਸੀਨੇਸ਼ਨ ਕੈਂਪਾਂ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਪਾ‌ਇਆ ਜਾ ਰਿਹਾ ਹੈ ਅਤੇ ਲੋਕ ਆਪ ਖੁਦ ਆ ਕੇ ਆਪਣੇ ਟੀਕਾਕਰਨ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਪੀ ਐਚ ਸੀ ਚਨਾਰਥਲ ਕਲਾਂ ਅਧੀਨ ਪੈਂਦੇ ਪਿੰਡ ਮਛਰਾਏ ਕਲਾਂ, ਡੰਗੇਰੀਆਂ, ਅਤੇ ਰਾਧਾ ਸੁਆਮੀ ਸਤਸਿੰਗ ਘਰ, ਬਸੀ ਪਠਾਣਾ ਵਿਖੇ ਟੀਕਾਕਰਨ ਕੈਂਪ ਲਗਾਏ ਗਏ ਜਿਸ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਕੀਤਾ ਗਿਆ। 
ਸ਼੍ਰੀਮਤੀ ਸੁਰਭੀ ਮਲਿਕ ਨੇ ਕਿਹਾ ਕਿ ਕੋਵਿਡ-19 ਦੇ ਰੂਪ ਵਿੱਚ ਸਾਡੇ ਅੱਗੇ ਇੱਕ ਵੱਡੀ ਚੁਣੋਤੀ ਆਈ, ਜਿਸ ਦਾ ਜਿ਼ਲ੍ਹਾ ਪ੍ਰਸ਼ਾਸ਼ਨ ਨੇ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਟਾਕਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਵੱਖ-ਵੱਖ ਪ੍ਰਚਾਰ ਮਾਧਿਅਮਾਂ ਕਾਰਨ ਲੋਕ ਕਾਫੀ ਜਾਗਰੂਕ ਹੋ ਗਏ ਹਨ ਅਤੇ ਜਿਥੇ ਉਹ ਕੋਰੋਨਾ ਵਾਇਰਸ ਤੋਂ ਬਚਾਅ ਲਈ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰ ਰਹੇ ਹਨ ਉਥੇ ਹੀ ਉਤਸ਼ਾਹ ਨਾਲ ਟੀਕਾਕਰਨ ਵੀ ਕਰਵਾ ਰਹੇ ਹਨ।
Advertisement
Advertisement
Advertisement
Advertisement
Advertisement
error: Content is protected !!