ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ – ਕੁਲਜੀਤ ਸਿੰਘ ਨਾਗਰਾ
ਬੀ ਟੀ ਐੱਨ , ਫਤਹਿਗੜ੍ਹ ਸਾਹਿਬ, 12 ਜੁਲਾਈ
ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫ਼ੈਸਲੇ ਸਬੰਧੀ
ਨਗਰ ਕੌਂਸਲ ਦਫ਼ਤਰ, ਸਰਹਿੰਦ ਵਿਖੇ ਹੋਈ ਨਗਰ ਕੌਸਲ ਦੀ ਮੀਟਿੰਗ ਦੌਰਾਨ ਪੱਕੀਆਂ ਅਸਾਮੀਆਂ ਕ੍ਰੀਏਟ ਕਰਨ ਦਾ ਮਤਾ ਪ੍ਰਵਾਨ ਕਰ ਕੇ ਬਜਟ ਪ੍ਰਵਾਨਗੀ ਸਬੰਧੀ ਸਰਕਾਰ ਨੂੰ ਭੇਜਿਆ ਗਿਆ।
ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ ਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਇਤਿਹਾਸਕ ਹੈ, ਜਿਸ ਦਾ ਜਿੱਥੇ ਮੁਲਾਜ਼ਮਾਂ ਨੂੰ ਲਾਭ ਹੋਵੇਗਾ, ਉੱਥੇ ਉਹਨਾਂ ਦੇ ਕੰਮ ਦੀ ਗੁਣਵੱਤਾ ਵਿੱਚ ਵੀ ਵਾਧਾ ਹੋਵੇਗਾ।
ਸ. ਨਾਗਰਾ ਨੇ ਇਹ ਵੀ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਜਿੱਥੇ ਵੀ ਕੋਈ ਅਣਅਧਿਕਾਰਤ ਕਲੋਨੀ ਕੱਟਦਾ ਹੈ ਤਾਂ ਉਸਦੀ ਸ਼ਿਕਾਇਤ ਫੌਰੀ ਕਮੇਟੀ ਨੂੰ ਕੀਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ।
ਸ. ਨਾਗਰਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਟੀਮਾਂ ਇਸ ਗੱਲ ਉੱਤੇ ਲਗਾਤਾਰ ਨਜਰ ਰੱਖਣ ਕਿ ਨਗਰ ਕੌਂਸਲ ਦੀ ਜਮੀਨ ਉਤੇ ਨਜਾਇਜ ਕਬਜਾ ਨਾ ਕਰੇ।
ਸ਼ਹਿਰ ਦੇ ਸਾਰੇ ਵਾਰਡਾਂ ਦੇ ਵਿਚ ਸਾਫ ਸਫਾਈ ਬਿਨ੍ਹਾਂ ਕਿਸੇ ਵਿਤਕਰੇ ਤੋਂ ਯਕੀਨੀ ਬਣਾਈ ਜਾਵੇ, ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੁੱਚੇ ਸ਼ਹਿਰ ਦਾ ਬਹੁਪੱਖੀ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਅਸ਼ੋਕ ਸੂਦ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਜਿੰਮੇਵਾਰੀ ਨਗਰ ਕੌਂਸਲ ਦੀ ਹੈ ਤੇ ਇਸ ਸਬੰਧੀ ਨਗਰ ਕੌਂਸਲ ਵੱਲੋਂ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਮੀਤ ਪ੍ਰਧਾਨ ਅਮਰਜੀਤ ਕੌਰ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਤੇ ਕੌਸਲਰ ਗੁਲਸ਼ਨ ਰਾਏ ਬੌਬੀ ਤੇ ਸਮੂਹ ਕੌਂਸਲਰ, ਕਾਰਜ ਸਾਧਕ ਅਫਸਰ ਗੁਰਪਾਲ ਸਿੰਘ ਸਮੇਤ ਵੱਖ ਵੱਖ ਅਧਿਕਾਰੀ ਹਾਜਰ ਸਨ।