ਇਹ ਟੀਕਾ ਗਰਭ ਅਵਸਥਾ ਦੇ ਕਿਸੇ ਵੀ ਸਮੇਂ ਲਗਾਇਆ ਜਾ ਸਕਦਾ ਹੈ“
ਪਰਦੀਪ ਕਸਬਾ , ਬਰਨਾਲਾ, 12 ਜੁਲਾਈ 2021
ਸਿਹਤ ਵਿਭਾਗ ਵੱਲੋਂ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਵਿੱਚ ਗਰਭਵਤੀ ਔਰਤਾਂ ਇਸ ਵੈਕਸੀਨ ਤੋਂ ਛੋਟ ਦਿੱਤੀ ਗਈ ਸੀ, ਪਰ ਹੁਣ ਲੋੜੀਂਦੇ ਪ੍ਰੀਖਣ ਤੋਂ ਬਾਅਦ ਨੈਸ਼ਨਲ ਟੈਕਨੀਕਲ ਐਡਵਾਇਜ਼ਰੀ ਆਨ ਇਮਨਾਇਜੇਸ਼ਨ ਦੀਆਂ ਸਿਫਾਰਸ਼ਾਂ ਮੰਨਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਨੇ ਦੇਸ਼ ਭਰ ਵਿੱਚ ਗਰਭਵਤੀ ਔਰਤਾਂ ਲਈ ਕੋਵਿਡ ਟੀਕਾਕਰਨ ਕਰਨ ਮਨਜਰੀ ਦੇ ਦਿੱਤੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ ਜਸਬੀਰ ਸਿਘ ਔਲ਼ਖ ਸਿਵਲ ਸਰਜਨ ਬਰਨਾਲਾ ਵੱਲੋਂ ਕੋਵਿਡ ਟੀਕਾਕਰਨ ਦੀ ਚੱਲ ਰਹੀ ਵਿਸ਼ਵ ਵਿਆਪੀ ਮੁਹਿਮ ਦੇ ਮੈਗਾ ਕੈਂਪਾ ਦੌਰਾਨ ਕੀਤਾ।
ਡਾ. ਔਲ਼ਖ ਨੇ ਕਿਹਾ ਕਿ ਗਰਭਵਤੀ ਔਰਤਾਂ ਹੁਣ ਬਿਨਾਂ ਕਿਸੇ ਡਰ ਤੋਂ ਕੋਰੋਨਾ ਦੀ ਵੈਕਸੀਨ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗਰਭਵਤੀ ਔਰਤ ਕੋਵਿਡ ਇਨਫੈਕਸ਼ਨ ਹੋ ਜਾਂਦਾ ਹੈ ਤਾਂ ਉਹ ਮਾਂ ਅਤੇ ਭਰੂਣ ਦੋਵਾਂ ਲਈ ਬਹੁਤ ਘਾਤਕ ਸਿੱਧ ਹੁੰਦਾ ਹੈ।
ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਸਿਹਤ ਵਿਭਾਗ ਹਰ ਇਕ ਗਰਭਵਤੀ ਔਰਤ ਅਪੀਲ ਕਰਦਾ ਹੈ ਕਿ ਉਹ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਕੋਵਿਡ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਜੱਚਾ ਅਤੇ ਬੱਚਾ ਕੋਵਿਡ ਵੈਕਸੀਨ ਲਗਵਾਉਣ ਤੋਂ ਬਾਅਦ ਇਸ ਜਾਨਲੇਵਾ ਬਿਮਾਰੀ ਤੋਂ ਸੁਰੱਖਿਅਤ ਰਹਿ ਸਕਣ।
ਡਾ. ਔਲ਼ਖ ਨੇ ਕਿਹਾ ਕਿ ਗਰਭਵਤੀ ਔਰਤਾਂ ਲਈ ਇਹ ਟੀਕਾ ਬਿਲਕੁਲ ਸੁਰੱਖਿਅਤ ਹੈ ਅਤੇ ਇਸਦਾ ਕੋਈ ਵੀ ਮਾੜਾ ਪ੍ਰਭਾਵ ਨਹੀਂ ਹੈ।ਇਸ ਤੋਂ ਇਲਾਵਾ ਰੁਟੀਨ ਵਿੱਚ ਆਮ ਲੋਕਾਂ ਵਾਂਗ ਗਰਭਵਤੀ ਔਰਤਾਂ ਕੋਵਿਡ ਤੋਂ ਸੁਰੱਖਿਆ ਲਈ ਸਰਕਾਰੀ ਸਿਹਤ ਕੇਂਦਰਾਂ ਵਿੱਚ ਇਹ ਟੀਕਾ ਲੱਗਦਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਟੀਕਾ ਗਰਭ ਅਵਸਥਾ ਦੇ ਕਿਸੇ ਵੀ ਸਮੇਂ ਲਗਾਇਆ ਜਾ ਸਕਦਾ ਹੈ।