ਬੀਬੀ ਘਨੌਰੀ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਮਹਿੰਗਾਈ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤੇ।
ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ 14 ਜੁਲਾਈ 2021
ਆਲ ਇੰਡੀਆ ਕਾਂਗਰਸ ਦੀ ਮੈਂਬਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਵਰਕਰਾਂ ਤੇ ਆਗੂਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਪੈਟਰੋਲ ਡੀਜ਼ਲ ਰਸੋਈ ਗੈਸ ਅਤੇ ਘਰੇਲੂ ਵਸਤਾਂ ਦੀਆਂ ਕੀਮਤਾਂ ਦੁੱਗਣੀਆਂ ਕਰਕੇ ਮਹਿੰਗਾਈ ਵਿੱਚ ਕੀਤੇ ਜਾ ਰਹੇ ਬੇਲੋੜੇ ਵਾਧੇ ਦੇ ਵਿਰੋਧ ਵਿੱਚ ਪਿੰਡ ਨਾਈਵਾਲਾ, ਬਖ਼ਤਗੜ੍ਹ ,ਮੱਲੀਆਂ ਅਤੇ ਭੋਤਨਾ ਵਿਖੇ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਕੇ ਸਾੲੀਕਲ ਯਾਤਰਾ ਦੀ ਸ਼ੁਰੂਅਾਤ ਕੀਤੀ ਗਈ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੀਨੀਅਰ ਆਗੂ ਮਨੋਜ ਕੁਮਾਰ ਨਾਈਵਾਲਾ, ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਪੱਖੋ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਦੀ ਮੈਂਬਰ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੀ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਦੀ ਅਗਵਾਈ ਹੇਠ ਕਾਂਗਰਸ ਹਾਈਕਮਾਨ ਦੇ ਸੱਦੇ ਉੱਪਰ ਯੂਥ ਕਾਂਗਰਸ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਲਗਾਤਾਰ ਪੈਟਰੋਲ ਡੀਜ਼ਲ ਰਸੋਈ ਗੈਸ ਅਤੇ ਘਰੇਲੂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਦੁੱਗਣੀਆਂ ਕਰਕੇ ਮਹਿੰਗਾਈ ਵਿੱਚ ਕੀਤੇ ਜਾ ਰਹੇ ਬੇਲੋੜੇ ਵਾਧੇ ਦੇ ਖ਼ਿਲਾਫ਼ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਯੂਥ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਅਰਥੀ ਫੂਕ ਮੁਜ਼ਾਹਰਾ ਕਰਕੇ ਸਾਈਕਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਨੋਟਬੰਦੀ ਜੀਐੱਸਟੀ ਵਰਗੇ ਫ਼ੈਸਲਿਆਂ ਤੋਂ ਬਾਅਦ ਕੋਰੋਨਾ ਮਾਹਾਵਾਰੀ ਅਤੇ ਹੁਣ ਪੈਟਰੋਲ ਡੀਜ਼ਲ ਰਸੋਈ ਗੈਸ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਅਦੇ ਨਾਲ ਆਮ ਲੋਕਾਂ ਦਾ ਪੂਰੀ ਤਰ੍ਹਾਂ ਕਚੂੰਮਰ ਕੱਢਿਆ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਮਜ਼ਦੂਰਾਂ ਤੇ ਕਿਰਤੀ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਸਰਮਾਏਦਾਰ ਲੋਕਾਂ ਦਾ ਹੱਥ ਠੋਕਾ ਬਣ ਕੇ ਦੇਸ਼ ਦੇ ਹਰ ਵਰਗ ਨੂੰ ਸਰਮਾਏਦਾਰਾਂ ਦਾ ਗੁਲਾਮ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਵਰਗ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਸੜਕਾਂ ਉਪਰ ਆ ਕੇ ਸੰਘਰਸ਼ ਕਰਨ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨਾਂ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਜਬਰੀ ਲਾਗੂ ਕਰਕੇ ਕਿਸਾਨਾ ਦੇ ਖੇਤੀਬਾੜੀ ਧੰਦੇ ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਰੁਜ਼ਗਾਰ ਖੋਹ ਕੇ ਉਨ੍ਹਾਂ ਨੂੰ ਹੋਰ ਭੁੱਖਮਰੀ ਦਾ ਸ਼ਿਕਾਰ ਵੱਲ ਧੱਕ ਰਹੀ ਹੈ ।ਉਨ੍ਹਾਂ ਕਿਹਾ ਕਿ ਜਿੱਥੇ ਯੂਥ ਕਾਂਗਰਸ ਵੱਲੋਂ ਸੰਯੁਕਤ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਦਿੱਲੀ ਦੇ ਬਾਰਡਰਾਂ ਉਪਰ ਲੜੇ ਜਾ ਰਹੇ ਅੰਦੋਲਨ ਵਿਚ ਯੂਥ ਕਾਂਗਰਸ ਦੇ ਵਰਕਰਾਂ ਦੀ ਸ਼ਮੂਲੀਅਤ ਕਰਵਾਈ ਜਾ ਰਹੀ ਹੈ ।
ਉਥੇ ਅੰਦੋਲਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ।ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਲਗਾਤਾਰ ਪੈਟਰੋਲ ਡੀਜ਼ਲ ਰਸੋਈ ਗੈਸ ਅਤੇ ਘਰੇਲੂ ਵਸਤਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਤੁਰੰਤ ਕੰਟਰੋਲ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ ।ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਭੋਤਨਾ, ਹਰਦੇਵ ਸਿੰਘ ,ਦਰਸ਼ਨ ਸਿੰਘ ,ਬਿੰਦਰ ਸਿੰਘ ਪੱਖੋ ,ਕਰਮ ਸਿੰਘ, ਭੋਲਾ ਸਿੰਘ, ਬੱਗਾ ਸਿੰਘ ਬਖ਼ਤਗੜ੍ਹ ,ਬਲਜੀਤ ਸਿੰਘ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।